Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਿਲ੍ਹਾ ਫਿਰੋਜ਼ਪੁਰ ਵਿਖੇ ਧਰਨਾ 5ਵੇਂ ਦਿਨ ਵਿੱਚ ਦਾਖਲ, ਮੰਗਾਂ ਦਾ ਹੱਲ ਨਾਂ ਕੀਤਾ ਗਿਆ ਤਾਂ ਧਰਨੇ ਦੀ ਹਮਾਇਤ ਵਿੱਚ ਕਰਾਂਗੇ ਸੜਕਾਂ ਜਾਮ:ਚੱਬਾ, ਬੰਡਾਲਾ।

September 13, 2021 09:43 PM
ਜਿਲ੍ਹਾ ਫਿਰੋਜ਼ਪੁਰ ਵਿਖੇ ਧਰਨਾ 5ਵੇਂ ਦਿਨ ਵਿੱਚ ਦਾਖਲ, ਮੰਗਾਂ ਦਾ ਹੱਲ ਨਾਂ ਕੀਤਾ ਗਿਆ ਤਾਂ ਧਰਨੇ ਦੀ ਹਮਾਇਤ ਵਿੱਚ ਕਰਾਂਗੇ ਸੜਕਾਂ ਜਾਮ:ਚੱਬਾ, ਬੰਡਾਲਾ।               
               ਜੰਡਿਆਲਾ ਗੁਰੂ ਕੁਲਜੀਤ ਸਿੰਘ
 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜਿਲ੍ਹਾ ਫਿਰੋਜ਼ਪੁਰ ਵਿਖੇ ਹੱਕੀ ਮੰਗਾਂ ਮਨਵਾਉਣ ਲਈ ਲੱਗਾ ਧਰਨਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ ਪਰ ਸਰਕਾਰ ਕਿਸਾਨਾਂ ਮਜਦੂਰਾਂ ਦੀਆਂ ਮੰਗਾ ਦਾ ਹੱਲ ਕਰਨ ਦੀ ਬਜਾਏ ਧਰਨਾਕਾਰੀਆਂ ਨੂੰ ਅਣਗੌਲਿਆ ਕਰਕੇ ਕਿਸਾਨਾਂ ਕੋਲੋਂ ਫਿਰੋਜ਼ਪੁਰ ਫਾਜ਼ਿਲਕਾ ਰੋਡ ਜਾਮ ਨੂੰ ਹੋਰ ਲੰਬਾ ਕਰਨ ਲਈ ਮਜਬੂਰ ਕਰ ਰਹੀ ਹੈ।ਜਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ,ਜ਼ਿਲ੍ਹਾ ਅੰਮ੍ਰਿਤਸਰ ਸਕੱਤਰ ਜਰਮਨਜੀਤ ਸਿੰਘ ਬੰਡਾਲਾ,ਸਕੱਤਰ ਸਿੰਘ ਕੋਟਲਾ,ਬਾਜ਼ ਸਿੰਘ ਸਾਰੰਗੜਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਦਿੱਲੀ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਨੌਕਰੀ ਤੇ ਮੁਆਵਜਾ ਲੈਣ ਅਤੇ ਪੁਲਿਸ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਜੋ ਧਰਨਾ ਸ਼ੁਰੂ ਕੀਤਾ ਗਿਆ ਸੀ,ਜਿਲ੍ਹਾ ਪ੍ਰਸ਼ਾਸ਼ਨ  ਦੀ ਬੇਧਿਆਨੀ ਤੇ ਅਣਗਿਹਲੀ ਕਾਰਨ ਅੱਜ 5ਵੇਂ ਦਿਨ ਵਿੱਚ ਦਾਖਲ ਹੋ ਗਿਆ ਅਤੇ ਕਿਸਾਨ ਮਜ਼ਦੂਰ ਫਿਰੋਜ਼ਪੁਰ ਫਾਜ਼ਿਲਕਾ ਰੋਡ ਜਾਮ ਕਰਕੇ ਬੈਠੇ ਹੋਏ ਹਨ।ਜਿਸਦੀ ਹਮਾਇਤ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸ਼ਨ ਨੇ ਕਿਸਾਨਾਂ ਦੀਆਂ ਮੰਗਾ ਦਾ ਤੁਰੰਤ ਹੱਲ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਫਿਰੋਜ਼ਪੁਰ ਧਰਨੇ ਦੀ ਹਮਾਇਤ ਵਿੱਚ ਅੰਮ੍ਰਿਤਸਰ ਦੀਆਂ ਸੜਕਾਂ ਜਾਮ ਕਰ ਦਿੱਤੀਆਂ ਜਾਣਗੀਆਂ ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸ਼ਨ ਦੀ ਹੋਵੇਗੀ।
 
 
 

Have something to say? Post your comment