Thursday, September 18, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

2022 ਦੀਆਂ ਚੋਣਾਂ ਵਿੱਚ ਹਲਕਾ ਜੰਡਿਆਲਾ ਗੁਰੂ ਦੀ ਸੀਟ ਸ਼ਾਨਦਾਰ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ।

September 14, 2021 11:10 PM
2022 ਦੀਆਂ ਚੋਣਾਂ ਵਿੱਚ ਹਲਕਾ ਜੰਡਿਆਲਾ ਗੁਰੂ ਦੀ ਸੀਟ ਸ਼ਾਨਦਾਰ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਆਮ ਆਦਮੀ ਪਾਰਟੀ ਦੀ ਮਜ਼ਬੂਤੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕਰਨ ਲਈ ਇੱਕ ਅਹਿਮ ਮੀਟਿੰਗ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ  ਹਰਭਜਨ ਸਿੰਘ ਈਟੀਓ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਹਰਭਜਨ ਸਿੰਘ ਈਟੀਓ ਨੇ ਭਰੋਸਾ ਦਵਾਇਆ ਕਿ ਆਪ ਦੀ ਸਰਕਾਰ ਬਣਨ ਤੇ ਆਮ ਲੋਕਾਂ ਦੀਆਂ ਮੁਢਲੀਆਂ ਲੋੜਾਂ ਜਿਵੇਂ ਬਿਜਲੀ , ਸਿੱਖਿਆ ਅਤੇ ਸਿਹਤ ਸੰਬੰਧੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਓਹਨਾਂ ਕਿਹਾ ਕਿ ਅਕਾਲੀ - ਭਾਜਪਾ ਅਤੇ ਕਾਂਗਰਸ ਦੀਆਂ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਲੋਕਾਂ ਨਾਲ ਧੋਖਾ ਕਰਕੇ ਆਪਣੀਆਂ ਤਿਜੌਰੀਆਂ ਹੀ ਭਰੀਆਂ ਹਨ , ਇਹ ਰਿਵਾਇਤੀ ਪਾਰਟੀਆਂ ਵਿਕਾਸ ਦਾ ਢੰਡੋਰਾ ਪਿੱਟ ਰਹੀਆਂ ਹਨ ਪ੍ਰੰਤੂ ਅਸਲੀਅਤ ਵਿੱਚ ਪੰਜਾਬ ਦੇ ਵਿਨਾਸ਼ ਲਈ ਇਹ ਜਿੰਮੇਵਾਰ ਹਨ। ਅੱਜ ਪੰਜਾਬ ਦੇ ਲੋਕ ਜਾਗ ਚੁੱਕੇ ਹਨ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ। 2022 ਵਿੱਚ ਪੰਜਾਬੀਆਂ ਨੇ ਆਪ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ ਅਤੇ ਉਹ ਝਾੜੂ ਨਾਲ ਪੰਜਾਬ ਵਿੱਚੋਂ ਨਸ਼ਿਆਂ, ਗੁੰਡਾਗਰਦੀ, ਮਾਫੀਆ ਰਾਜ ਦਾ ਖ਼ਾਤਮਾ ਕਰ ਦੇਣਗੇ। ਇਸ ਮੌਕੇ ਸੁਖੇਦੇਵ ਸਿੰਘ ਬੁੱਟਰ ਸੀਵੇਆਂ, ਪਰਗਟ ਸਿੰਘ , ਸੱਜਣ ਸਿੰਘ , ਗਿਆਨੀ ਕਰਤਾਰ ਸਿੰਘ ਬੁੱਟਰ ਸੀਵਿਆਂ, ਖਜਾਨ ਸਿੰਘ ਮਿਹਰਬਾਨਪੁਰ, ਲਖਵਿੰਦਰ ਸਿੰਘ, ਤਰਸੇਮ ਸਿੰਘ,ਹਰਪਾਲ ਸਿੰਘ, ਮੱਸਾ ਸਿੰਘ, ਸਤਿੰਦਰ ਸਿੰਘ ਜੰਡਿਆਲਾ ਅਤੇ ਹੋਰ ਵਰਕਰ ਹਾਜ਼ਰ ਸਨ।
 
 
 

Have something to say? Post your comment