Tuesday, April 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੁਰੇਸ਼ ਨੰਦਗੜੀਆ ਬਣੇ ਮਾਰਕੀਟ ਕਮੇਟੀ ਦੇ ਚੇਅਰਮੈਨ!

September 14, 2021 11:12 PM

ਸੁਰੇਸ਼ ਨੰਦਗੜੀਆ ਬਣੇ ਮਾਰਕੀਟ ਕਮੇਟੀ ਦੇ ਚੇਅਰਮੈਨ!
ਵਪਾਰੀ ਵਰਗ ਸਮੇਤ ਹੋਰ ਵਰਗਾਂ ਵਿੱਚ ਖੁਸ਼ੀ ਦੀ ਲਹਿਰ
ਫੋਟੋ 02 ਕੈਪਸ਼ਨ- ਮਾਨਸਾ ਵਿਖੇ ਸੁਰੇਸ਼ ਨੰਦਗੜੀਆ ਦੇ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤੀ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦੇ ਉਹਨਾਂ ਦੇ ਸਹਿਯੋਗੀ !
 ਮਾਨਸਾ, 14 ਸਤੰਬਰ, (ਨਾਨਕ ਸਿੰਘ ਖੁਰਮੀ): ਕੈਪਟਨ ਸਰਕਾਰ ਵੱਲੋਂ ਸੁਰੇਸ਼ ਨੰਦਗੜੀਆ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ। ਜਿਸ ਨਾਲ ਮਾਨਸਾ ਵਾਸੀਆਂ ਤੇ ਵਪਾਰੀ ਵਰਗ ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਸੁਰੇਸ਼ ਨੰਦਗੜੀਆ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਖੁਸ਼ੀ ਵਿੱਚ ਜਗਾ- ਜਗਾ ਲੱਡੂ ਵੰਡੇ ਜਾ ਰਹੇ ਹਨ।
ਜਿਕਰਯੋਗ ਹੈ ਕਿ ਮਾਨਸਾ ਵਿਖੇ ਲੰਬੇ ਸਮੇਂ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ਨਹੀਂ ਹੋਈ ਸੀ, ਅਤੇ ਕਾਫੀ ਸਾਰੇ ਸਥਾਨਿਕ ਆਗੂ ਇਸ ਦੌੜ ਵਿੱਚ ਸਨ।
ਸੁਰੇਸ਼ ਨੰਦਗੜੀਆ ਦੀ ਅਜੀਤ ਸਿੰਘ ਮੋਫਰ ਪਰਿਵਾਰ ਦੇ ਨਜ਼ਦੀਕੀ ਹੋਣ ਅਤੇ ਪਰ ਇਕ ਸਮਾਜ ਸੇਵੀ ਅਤੇ ਵੱਖਰੀ ਸਾਫ਼ ਸੁਥਰੀ ਇਮੇਜ ਤੇ ਕਾਰਨ ਕਮੇਟੀ ਦੀ ਚੇਅਰਮੈਨੀ ਮਿਲੀ ਹੈ।
ਸੁਰੇਸ਼ ਨੰਦਗਡ਼੍ਹੀਆ ਦੇ ਪਿਤਾ ਜਗਨ ਨਾਥ ਪਿੰਡ ਨੰਦਗੜ੍ਹ ਦੇ ਸਾਬਕਾ ਸਰਪੰਚ ਰਹੇ ਹਨ ਤੇ ਆਪ ਸੁਰੇਸ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ, ਸ਼ਹਿਰੀ ਪ੍ਰਧਾਨ, ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਤੇ ਮਾਨਸਾ ਕਰਿਆਨਾ ਐਸੋਸੀਏਸ਼ਨ ਦੇ ਲੰਬੇ ਸਮੇਂ ਤੋਂ ਪ੍ਰਧਾਨ ਚੱਲੇ ਆ ਰਹੇ ਹਨ। ਉਹ ਮਾਨਸਾ ਵਪਾਰ ਮੰਡਲ ਦੇ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਵਪਾਰ ਮੰਡਲ ਦੇ ਸਕੱਤਰ ਵੀ ਹਨ। ਇਸਤੋਂ ਇਲਾਵਾ ਉਹ ਸਨਾਤਨ ਧਰਮ ਸਭਾ  ਤੋਂ ਇਲਾਵਾ ਦਰਜਨ ਦੇ ਕਰੀਬ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਵਿਚ ਅਹੁਦੇਦਾਰ ਵਜੋਂ ਸੇਵਾ ਨਿਭਾ ਰਹੇ ਹਨ।  
ਸੁਰੇਸ਼ ਨੰਦਗੜੀਆ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ,ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੰਤਰੀ ਲਾਲ ਸਿੰਘ, ਅਜੀਤ ਇੰਦਰ ਸਿੰਘ  ਮੋਫਰ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮਜੀਤ ਸਿੰਘ ਮੋਫਰ, ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ  ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਹ ਆਪਣੇ ਵੱਲੋਂ ਪੂਰੀ ਤਨ ਦੇਹੀ ਨਾਲ ਸੇਵਾ ਨਿਭਾਉਣਗੇ। ਮਾਨਸਾ ਜ਼ਿਲ੍ਹੇ ਦੇ ਵਪਾਰੀ ਵਰਗ ਤੋਂ ਇਲਾਵਾ ਸਾਰੇ ਹੀ ਵਰਗਾਂ ਵਿੱਚ ਨੰਦਗੜੀਆ ਦੇ ਚੇਅਰਮੈਨ ਬਣਨ ਤੇ ਖੁਸ਼ੀ ਪਾਈ ਜਾ ਰਹੀ ਹੈ।

Have something to say? Post your comment

More From Punjab

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ