Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

"ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ, ਕੌਮ ਪੇ ਮਰਨੇ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ।"

September 14, 2021 11:30 PM

"ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ,
ਕੌਮ ਪੇ ਮਰਨੇ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ।"
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਪਿੰਡ ਡੱਲੇਵਾਲ ਨੇੜੇ ਗੁਰਾਇਆਂ ( ਜਲੰਧਰ) ਵਿਖੇ ਹਰੇਕ ਸਾਲ ਦੀ ਤਰ੍ਹਾਂ ਚੜਦੀ ਕਲਾ ਨਾਲ ਮਨਾਇਆ ਗਿਆ।
ਸਹਿਜ ਪਾਠ ਦੇ ਭੋਗ ਉਪਰੰਤ ਢਾਡੀ ਜਥੇ ਵਲੋਂ ਸ਼ਹੀਦੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਬੁਲਾਰਿਆਂ ਵਲੋਂ ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਨੂੰ ਸਰਧਾਂਜਲੀਆਂ ਭੇਟ ਕਰਦੇ ਹੋਏ, ਉਨ੍ਹਾਂ ਦੀ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ ਹਮੇਸ਼ਾ ਨਿਰੰਤਰ ਕਾਰਜਸ਼ੀਲ ਰਹਿੰਦੇ ਹੋਏ, ਨੌਜਵਾਨਾਂ, ਬੁੱਧੀਜੀਵੀਆਂ, ਵਕੀਲਾਂ ਸਮੇਤ ਸਮਾਜ ਦੇ ਸਮੂਹ ਵਰਗਾਂ ਨੂੰ ਸੰਘਰਸ਼ ਨਾਲ ਜੋੜਿਆ।ਉਨ੍ਹਾਂ ਨੂੰ 14 ਸਤੰਬਰ 1990 ਨੂੰ ਚਿੱਟੇ ਦਿਨ, ਜਲੰਧਰ ਵਰਗੇ ਸ਼ਹਿਰ ਵਿੱਚ ਸ਼ਹੀਦ ਕਰਨਾ, ਸਰਕਾਰੀ ਦਹਿਸ਼ਤਗਰਦੀ ਦੀ ਮੂੰਹ ਬੋਲਦੀ ਤਸਵੀਰ ਹੈ।
ਸਮਾਗਮ ਵਿੱਚ ਇਸੇ ਪਿੰਡ ਦੇ ਸ਼ਹੀਦ ਭਾਈ ਹਰਮਿੰਦਰ ਸਿੰਘ (ਲਾਲਾ) , ਪੰਡਤ ਪਰਿਵਾਰ ਵਿੱਚੋਂ ਸ਼ਾਮ ਸੁੰਦਰ ਅੰਮ੍ਰਿਤ ਛਕ ਕੇ ਸਿੰਘ ਸਜੇ ਸ਼ਹੀਦ ਭਾਈ ਰਣਜੀਤ ਸਿੰਘ ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਵਿਦੇਸ਼ਾਂ ਵਿੱਚ ਵਿਚਰ ਰਹੇ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਬਲਵਿੰਦਰ ਸਿੰਘ, ਭਾਈ ਗੁਰਚਰਨ ਸਿੰਘ ਗੁਰਾਇਆ ਨੂੰ ਨਿੱਘੀ ਯਾਦ ਭੇਜੀ ਗਈ ਅਤੇ ਭਾਈ ਕੁਲਬੀਰ ਸਿੰਘ ਬੜਾ ਪਿੰਡ ਨੂੰ ਯਾਦ ਕਰਦਿਆਂ, ਉਨ੍ਹਾਂ ਦੀ ਬੰਦ ਖਲਾਸੀ ਦੀ ਅਰਦਾਸ ਕੀਤੀ ਗਈ।

ਸ਼ਹੀਦ ਭਾਈ ਸਤਪਾਲ ਸਿੰਘ ਢਿੱਲੋਂ ਦੇ ਭਰਾ ਭਾਈ ਨਿਰਮਲ ਸਿੰਘ ਢਿੱਲੋਂ, ਸ਼ਹੀਦ ਭਾਈ ਸ਼ੇਰ ਸਿੰਘ ਦੇ ਭਰਾ ਭਾਈ ਗੁਰਸ਼ਰਨ ਸਿੰਘ, ਸ਼ਹੀਦ ਭਾਈ ਹਰਮਿੰਦਰ ਸਿੰਘ ਢਿੱਲੋਂ ( ਲਾਲਾ) ਦੀ ਪਤਨੀ ਬੀਬੀ ਹਰਬੰਸ ਕੌਰ, ਸ਼ਹੀਦ ਭਾਈ ਨਵਰੀਤ ਸਿੰਘ ਦੇ ਦਾਦਾ ਜੀ ਬਾਪੂ ਹਰਦੀਪ ਸਿੰਘ ਡਿਬਡਿਬਾ, ਭਾਈ ਕੁਲਬੀਰ ਸਿੰਘ ਬੜਾ ਪਿੰਡ ਦੀ ਪਤਨੀ ਬੀਬੀ ਖੁਸ਼ਮੀਰ ਕੌਰ ਨੂੰ ਸੰਗਤ ਵਲੋਂ ਸਿਰੋਪਾਓ ਬਖਸ਼ ਕੇ ਸਨਮਾਨਿਆ ਗਿਆ।

ਸ਼ਹੀਦੀ ਸਮਾਗਮ ਵਿੱਚ ਭਾਈ ਦਲਜੀਤ ਸਿੰਘ ਬਿੱਟੂ , ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਪਰਮਜੀਤ ਸਿੰਘ ਗਾਜੀ, ਪਰਵਿੰਦਰ ਸਿੰਘ ਢੰਡਵਾੜ, ਚਰਨਜੀਤ ਸਿੰਘ ਬੁਹਾਨੀ, ਰੌਸ਼ਨ ਲਾਲ ਰੋਸ਼ੀ, ਜਥੇਦਾਰ ਜਰਨੈਲ ਸਿੰਘ, ਪਲਵਿੰਦਰ ਸਿੰਘ ਸ਼ਤਰਾਣਾ, ਗੁਰਬਖਸ਼ ਸਿੰਘ ਖਾਲਸਾ, ਗਗਨਦੀਪ ਸਿੰਘ " ਬਾਗੀ ਕਲਮ", ਨਵਦੀਪ ਸਿੰਘ ਅਨੋਖਰਵਾਲ, ਮਨਜੀਤ ਸਿੰਘ ਲੱਲੀ, ਭਾਈ ਅਮਰਜੀਤ ਸਿੰਘ ਚਹੇੜੂ, ਗੁਲਜਿੰਦਰ ਸਿੰਘ ਕਾਲਾ ਚੱਕ ਪ੍ਰੇਮਾਂ,ਜਗਜੀਤ ਸਿੰਘ ਫਰਾਲਾ ਸਮੇਤ ਸੰਗਤਾਂ ਨੇ ਭਾਗ ਲਿਆ।
ਤਸਵੀਰਾਂ :- 1 ਬਾਪੂ ਹਰਦੀਪ ਸਿੰਘ ਡਿਬਡਿਬਾ, 2 ਸੁਖਵਿੰਦਰ ਸਿੰਘ ਖਾਲਸਾ (ਸਿੱਖ ਸਟੂਡੈਂਟਸ ਫੈਡਰੇਸ਼ਨ) 3 ਮਨਧੀਰ ਸਿੰਘ ( ਪੰਥਕ ਸੇਵਕ ਜਥਾ), 4 ਗੁਰਪਾਲ ਸਿੰਘ ਪਾਲਾ, ਮੌਲੀ(ਭਾਰਤੀ ਕਿਸਾਨ ਯੂਨੀਅਨ, ਦੋਆਬਾ),5 ਤ੍ਰਿਲੋਕ ਸਿੰਘ ਵਿਰਕ (ਪੰਥਕ ਅਕਾਲੀ ਲਹਿਰ) , 6 ਸੁਖਦੇਵ ਸਿੰਘ ਫਗਵਾੜਾ ( ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ), 7,ਸ਼ਹੀਦ ਪਰਿਵਾਰਾਂ ਦਾ ਸਨਮਾਨ , 8 ਭਾਈ ਅਮਰਜੀਤ ਸਿੰਘ ਭਰੋਲੀ ਦਾ ਪੰਥਕ ਢਾਡੀ ਜਥਾ।
( ਸੁਖਵਿੰਦਰ ਸਿੰਘ ਖਾਲਸਾ, 9417273025)

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ