Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੀਐਮ ਮੋਦੀ ਦੇ ਜਨਮ ਦਿਨ ਤੇ ਕਿਸਾਨਾਂ ਨੇ ਕਿਹਾ ਭਾਜਪਾ ਆਗੂਆਂ ਨੂੰ ਜਨਮ ਦਿਨ ਮਨਾਉਣ ਦਾ ਕੋਈ ਅਧਿਕਾਰ ਨਹੀਂ।

September 17, 2021 11:41 PM


ਪੀਐਮ ਮੋਦੀ ਦੇ ਜਨਮ ਦਿਨ ਤੇ ਕਿਸਾਨਾਂ ਨੇ ਕਿਹਾ ਭਾਜਪਾ ਆਗੂਆਂ ਨੂੰ ਜਨਮ ਦਿਨ ਮਨਾਉਣ ਦਾ ਕੋਈ ਅਧਿਕਾਰ ਨਹੀਂ।
ਮਾਨਸਾ ਦੇ ਡਾਕਘਰ ਅੱਗੇ ਇਕੱਤਰ ਹੋਏ ਕਿਸਾਨਾਂ ਨੇ ਕੀਤੀ ਨਾਰੇਬਾਜੀ

    ਮਾਨਸਾ (ਨਾਨਕ ਸਿੰਘ ਖੁਰਮੀ)-ਅੱਜ ਮਾਨਸਾ ਵਿਖੇ ਪੀਐਮ ਮੋਦੀ ਦੇ ਜਨਮ ਦਿਨ ਮੌਕੇ ਤੇ ਰੋਸ ਮਨਾਉਂਦਿਆਂ ਮਾਨਸਾ ਦੇ ਡਾਕਘਰ ਅੱਗੇ ਇਕੱਤਰ ਹੋਏ ਕਿਸਾਨਾਂ ਨੇ ਮੋਦੀ ਖਿਲਾਫ ਜਮ ਕੇ ਨਾਰੇਬਾਜੀ ਕੀਤੀ ਅਤੇ ਭਾਰੀ ਰੋਸ ਮਾਰਚ ਕੱਢ ਕੇ ਮੋਦੀ ਦੇ ਜਨਮ ਦਿਨ ਮੌਕੇ ਮੋਦੀ ਨੂੰ ਲਾਹਨਤਾਂ ਪਾਈਆਂ।
ਇਸ ਮੌਕੇ ਤੇ ਕਿਸਾਨਾਂ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਜਨਮ ਦਿਨ ਮਨਾਉਣ ਦਾ ਕੋਈ ਅਧਿਕਾਰ ਨਹੀਂ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਇਕੱਠੇ ਹੋਏ ਕਿਸਾਨਾਂ ਨੇ ਮਾਨਸਾ ਦੇ ਡਾਕਘਰ ਸਾਹਮਣੇ ਗੁੱਸੇ ਵਿੱਚ ਮੋਦੀ ਖਿਲਾਫ ਜਮ ਕੇ ਭੜਾਸ ਕੱਢੀ ਤੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਤੇ ਵੱਖ-ਵੱਖ ਕਿਸਾਨ ਆਗੂਆਂ ਨੇ ਮੋਦੀ ਦੇ ਮੋਦੀ ਭਗਤਾਂ ਵੱਲੋਂ ਉਸਦਾ ਜਨਮ ਦਿਨ ਮਨਾਏ ਜਾਣ ਦੀ ਨਿੰਦਾ ਕੀਤੀ ਤੇ ਕਿਹਾ ਕਿ ਮੋਦੀ ਕਿਸੇ ਵੀ ਹਾਲਤ ਵਿੱਚ ਦੇਸ਼ ਦੇ ਹੱਕ ਵਿੱਚ ਨਹੀਂ ਹੈ। ਉਸਨੇ ਦੇਸ਼ ਦਾ ਭੱਠਾ ਬਿਠਾ ਦਿੱਤਾ ਹੈ। ਇਸ ਮੌਕੇ ਪ੍ਰਸ਼ਾਸਨ ਵੱਲੋਂ ਡਾਕਘਰ ਦੇ ਦਫਤਰ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਪ੍ਰਦਰਸ਼ਨ ਕਰ ਰਹੇ ਕਿਸਾਨ ਕੋਈ ਭੰਨ ਤੋੜ ਨਾ ਕਰ ਸਕਣ।
ਕਿਸਾਨਾਂ ਨੇ ਡਾਕਘਰ ਦੇ ਗੇਟ ਦੇ ਬਾਹਰ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਖਿਲਾਫ ਅਪਣੀ ਭੜਾਸ ਕੱਢੀ ਤੇ ਨਾਅਰੇਬਾਜੀ ਕੀਤੀ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਮੋਦੀ ਸਰਕਾਰ ਹਿੱਲੀ ਪਈ ਹੈ ਤੇ ਕਾਰਪੋਰੇਟ ਅਦਾਰਿਆਂ ਦੇ ਦਬਾਅ ਕਰਕੇ ਕਾਨੂੰਨ ਵਾਪਸ ਨਹੀਂ ਲਏ ਜਾ ਰਹੇ ਤੇ ਜਦ ਤਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਸੰਘਰਸ਼ ਜਾਰੀ ਰਹੇਗਾ ਉਹਨਾਂ ਮੋਦੀ ਭਗਤਾਂ ਨੂੰ ਕਿਹਾ ਕਿ ਉਹ ਮੋਦੀ ਦਾ ਜਨਮ ਦਿਨ ਨਾ ਮਨਾਉਣ। ਇਸ ਮੌਕੇ ਕਿਸਾਨ ਆਗੂਆਂ ਨੇ 27 ਸਤੰਬਰ ਦੇ ਭਾਰਤ ਬੰਦ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਭਾਰਤੀ ਵੱਡੇ ਘਰਾਣਿਆਂ ਨੂੰ ਸਬਕ ਸਿਖਾਉਣ ਲਈ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ।
ਪੀਕੇਯੂ ਦੇ ਸੁਖਦੀਪ ਸਿੰਘ ਸੁਖੀ, ਭਾਕਿਯੂ ਪੰਜਾਬ, ਡਦੌਂਦਾ ਤੇਜ ਸਿੰਘ ਚਕੇਰਿਆਂ, ਸੁਖਚਰਨ ਦਾਨੇਵਾਲੀਆ, ਮੇਜਰ ਜਗਦੇਵ ਸਿੰਘ , ਜੱਥੇਦਾਰ ਜਸਵੰਤ ਸਿੰਘ ਜਵਾਹਰਕੇ, ਹਰਬੰਸ ਸਿੰਘ ਮੱਖਣ ਸਿੰਘ ਭੈਣੀਬਾਘਾ ਅਤੇ ਹੋਰ ਕਿਸਾਨ ਆਗੂ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਸਨ।

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "