Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲੋਕ ਇਨਸਾਫ ਪਾਰਟੀ ਨੇ ਅਕਾਲੀ ਦਲ ਦੇ ਕਾਲੇ ਦਿਨ ਮਨਾਉਣ ਦਾ ਪੁਤਲੇ ਫੂਕ ਕੇ ਕੀਤਾ ਵਿਰੋਧ

September 17, 2021 11:42 PM

ਲੋਕ ਇਨਸਾਫ ਪਾਰਟੀ ਨੇ ਅਕਾਲੀ ਦਲ ਦੇ ਕਾਲੇ ਦਿਨ ਮਨਾਉਣ ਦਾ ਪੁਤਲੇ ਫੂਕ ਕੇ ਕੀਤਾ ਵਿਰੋਧ
-ਕਿਹਾ, ਆਪੇ ਕਾਲੇ ਦਿਨ ਲਿਆਉਣਾ ਅਤੇ ਫਿਰ ਮਨਾਉਣਾ ਮਹਿਜ਼ ਇਕ ਡਰਾਮਾ
-ਇਹ ਸਭ ਕਿਸਾਨਾਂ ਮਜ਼ਦੂਰਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੇ ਬਰਾਬਰ ਹੈ
- ਅਕਾਲੀ ਦਲ ਦਾ ਕਾਲਾ ਦਿਨ ਚੋਰ ਮਚਾਏ ਛੋਰ ਕਹਾਵਤ ਤੇ ਢੁੱਕਦਾ
ਲੁਧਿਆਣਾ 17 ਸਤੰਬਰ ():- ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲਾ ਦਿਵਸ ਮਨਾਉਣ ਦਾ ਲੋਕ ਇਨਸਾਫ ਪਾਰਟੀ ਦੇ ਵੱਲੋਂ ਜਿਲਾ ਹੈਡਕੁਆਟਰਾ ਤੇ ਪੁਤਲਾ ਫੂਕ ਕੇ ਵਿਰੋਧ ਕੀਤਾ ਜਾ ਰਿਹਾ ਹੈ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਆਗੂਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪੇ ਕਾਲਾ ਦਿਨ ਲਿਆ ਕੇ ਅਤੇ ਹੁਣ ਆਪੇ ਕਾਲਾ ਦਿਨ ਮਨਾਉਣ ਦਾ ਮਹਿਜ਼ ਇਕ ਡਰਾਮਾ ਕਰ ਰਿਹਾ ਹੈ ਅਤੇ ਇਹਨਾ ਵੱਲੋਂ ਮਨਾਇਆ ਜਾ ਰਿਹਾ ਕਾਲਾ ਦਿਨ ਤੇ ਚੋਰ ਮਚਾਏ ਛੋਰ ਵਾਲੀ ਕਹਾਵਤ ਪੂਰੀ ਤਰਾ ਢੁੱਕਦੀ ਹੈ। ਉਹਨਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਇਹ ਆਰਡੀਨੈੱਸ ਲੈ ਕੇ ਆਈ ਸੀ ਤਾਂ ਉਸ ਸਮੇਂ ਸਭ ਤੋਂ ਪਹਿਲਾ ਲੋਕ ਇਨਸਾਫ ਪਾਰਟੀ ਵੱਲੋਂ ਇਹਨਾਂ ਆਰਡੀਨੈੱਸ ਦੇ ਵਿਰੋਧ ਵਿਚ ਸਾਈਕਲ ਮਾਰਚ ਕਰਕੇ ਜਾਗਰੂਕਤਾ ਲਹਿਰ ਸ਼ੁਰੂ ਕੀਤੀ ਗਈ ਸੀ। ਪਰ ਉਸ ਸਮੇਂ ਅਕਾਲੀ ਦਲ ਵੱਲੋ ਇਹਨਾਂ ਕਾਨੂੰਨਾ ਦੀ ਹਮਾਇਤ ਵਿਚ ਤਰੀਫਾ ਦੇ ਪੁੱਲ ਬੰਨੇ ਜਾ ਰਹੇ ਸਨ ਅਤੇ ਇਹਨਾਂ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਦੱਸਿਆ ਜਾਂਦਾ ਸੀ।
ਆਗੂਆਂ ਨੇ ਅੱਗੇ ਕਿਹਾ ਕਿ ਲੋਕ ਇਨਸਾਫ ਪਾਰਟੀ ਵੱਲੋਂ ਸ਼ੁਰੂ ਕੀਤੀ ਜਾਗਰੂਕਤਾ ਲਹਿਰ ਦੇ ਸਿੱਟੇ ਵੱਜੋਂ ਇਹਨਾਂ ਕਾਨੂੰਨਾ ਦੇ ਵਿਰੋਧ ਵਿਚ ਵਿਸ਼ਵ ਭਰ ਵਿਚ ਕਿਸਾਨ ਅੰਦੋਲਨ ਦਾ ਆਗਾਜ਼ ਹੋਇਆ ਪਰ ਉਸ ਵੇਲੇ ਵੀ ਅਕਾਲੀ ਦਲ ਵੱਲੋਂ ਇਹਨਾਂ ਕਾਨੂੰਨਾ ਦੀ ਤਰੀਫ ਕੀਤੀ ਜਾਦੀ ਸੀ।ਕੇਂਦਰ ਦੀ ਗੱਠਜੋੜ ਵਾਲੀ ਸਰਕਾਰ ਵੱਲੋਂ ਚੁੱਕੇ ਗਏ ਮਾਰੂ ਕਦਮਾ ਕਾਰਨ ਅੱਜ ਮਜ਼ਬੂਰੀ ਬਸ ਕਿਸਾਨ ਵੀਰਾਂ ਨੂੰ ਘਰ ਬਾਰ ਛੱਡ ਕੇ ਦਿਲੀ ਦੀਆ ਬਰੂਹਾ ਤੇ ਸ਼ੰਘਰਸ਼ ਲਈ ਬੈਠਣਾ ਪੈ ਰਿਹਾ ਹੈ ਅਤੇ ਅਕਾਲੀ ਦਲ ਇਸ ਤਰਾਂ ਦੇ ਸਟੰਟ ਖੇਡ ਕੇ ਲੋਕਾਂ ਦਾ ਕਿਸਾਨ ਅੰਦੋਲਨ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਸੁਖਬੀਰ ਦੀ 100 ਦਿਨਾਂ ਦੀ ਯਾਤਰਾ ਵਿਚ ਕਿਸਾਨਾ ਵੱਲੋ ਕੀਤੇ ਵਿਰੋਧ ਅਤੇ ਅਗਾਮੀ ਵਿਧਾਨ ਸਭਾ ਚੋਣਾ ਵਿਚ ਆਪਣੀ ਹਾਰ ਨੂੰ ਦੇਖਦੇ ਹੋਏ ਅੱਜ ਅਕਾਲੀ ਦਲ ਕਾਲਾ ਦਿਨ ਮਨਾ ਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਣ ਦਾ ਯਤਨ ਕਰ ਰਿਹਾ ਹੈ। ਪਰਕਾਲੇ ਖੇਤੀ ਕਾਨੂੰਨ ਲਿਆਉਣ ਦਾ ਬੀਜ ਅਕਾਲੀ ਦਲ ਵੱਲੋ ਹੀ ਬੀਜਿਆ ਗਿਆ ਸੀ ਅਤੇ ਹੁਣ ਕਾਲਾ ਦਿਨ ਲਿਆਉਣ ਵਾਲਾ ਅਕਾਲੀ ਦਲ ਕਿਸ ਮੂੰਹ ਨਾਲ ਕਾਲਾ ਦਿਨ ਮਨਾ ਰਿਹਾ ਹੈ।

 

--

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ