Thursday, April 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਐਮ. ਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

September 20, 2021 11:30 PM
ਐਮ. ਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ
*ਕਿਹਾ, 31 ਅਕਤੂਬਰ ਤੱਕ ਬਣ ਜਾਵੇਗੀ ਇਮਾਰਤ, ਇਕ ਨਵੰਬਰ ਨੂੰ ਸ਼ੁਰੂ ਹੋ ਜਾਵੇਗਾ ਕੰਮ
 
ਨਿਊਯਾਰਕ/ਨਵਾਂਸ਼ਹਿਰ, 19 ਸਤੰਬਰ (ਰਾਜ ਗੋਗਨਾ )—ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਬਣ ਰਹੇ ਨਵੇਂ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਜਲੰਧਰ ਦੇ ਰਿਜਨਲ ਪਾਸਪੋਰਟ ਅਫ਼ਸਰ ਰਾਜ ਕੁਮਾਰ ਬਾਲੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ. ਪੀ ਤਿਵਾੜੀ ਨੇ ਕਿਹਾ ਕਿ ਇਸ ਪਾਸਪੋਰਟ ਸੇਵਾ ਕੇਂਦਰ ਦੇ ਬਣਨ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨਾਂ ਕਿਹਾ ਕਿ ਨਵਾਂਸ਼ਹਿਰ ਵਿਚ ਪਾਸਪੋਰਟ ਸੇਵਾ ਕੇਂਦਰ ਨਾ ਹੋਣ ਕਾਰਨ ਜ਼ਿਲੇ ਦੇ ਲੋਕਾਂ ਨੂੰ ਪਾਸਪੋਰਟ ਬਣਵਾਉਣ ਜਾਂ ਨਵਿਆਉਣ ਵਾਸਤੇ ਜਲੰਧਰ ਜਾਣਾ ਪੈਂਦਾ ਸੀ ਅਤੇ ਆਉਣ-ਜਾਣ ਦੌਰਾਨ ਉਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਦੀ ਇਸ ਮੁਸਕਲ ਨੂੰ ਦੇਖਦਿਆਂ ਉਨਾਂ ਵਿਦੇਸ਼ ਮੰਤਰੀ ਜੈ ਸ਼ੰਕਰ ਪ੍ਰਸ਼ਾਦ ਨੂੰ ਇਥੇ ਰੂਪਨਗਰ ਵਾਂਗ ਪਾਸਪੋਰਟ ਸੇਵਾ ਕੇਂਦਰ ਸਥਾਪਿਤ ਕਰਨ ਦੀ ਅਪੀਲ ਕੀਤੀ ਸੀ, ਜਿਸ ’ਤੇ ਵਿਦੇਸ਼ ਮੰਤਰਾਲੇ ਵੱਲੋਂ ਮੁੱਖ ਡਾਕ ਘਰ ਨਵਾਂਸ਼ਹਿਰ ਵਿਖੇ ਇਹ ਕੇਂਦਰ ਸਥਾਪਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਉਨਾਂ ਕਿਹਾ ਕਿ ਪਾਸਪੋਰਟ ਸੇਵਾ ਕੇਂਦਰ ਦੀ ਇਮਾਰਤ 31 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗੀ ਅਤੇ 1 ਨਵੰਬਰ ਨੂੰ ਪੰਜਾਬ ਦਿਵਸ ਵਾਲੇ ਦਿਨ ਤੋਂ ਇਥੇ ਕੰਮ ਸ਼ੁਰੂ ਹੋ ਜਾਵੇਗਾ।ਇਸ ਮੌਕੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ, ਐਮ. ਸੀ ਕੁਲਵੰਤ ਕੌਰ, ਪਰਵੀਨ ਭਾਟੀਆ, ਤਜਿੰਦਰ ਕੌਰ, ਜਸਵਿੰਦਰ ਕੌਰ ਬਡਵਾਲ ਤੇ ਬਲਵਿੰਦਰ ਕੁਮਾਰ ਭੂੰਬਲਾ, ਯੂਥ ਆਗੂ ਜੈਦੀਪ ਜਾਂਗੜਾ, ਕਰਨ ਦੀਵਾਨ, ਡਾ. ਗੁਰਮਿੰਦਰ ਬਡਵਾਲ, ਦੀਪੂ ਜਾਂਗੜਾ, ਅਸ਼ਵਨੀ ਜੋਸ਼ੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
 
 
 

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "