Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

World

ਸਕਾਟਲੈਂਡ: 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਤੋਂ ਵੱਧ ਬੱਚਿਆਂ ਨੂੰ ਲੱਗੀ ਕੋਰੋਨਾ ਵੈਕਸੀਨ

October 10, 2021 10:08 PM
ਸਕਾਟਲੈਂਡ: 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਤੋਂ ਵੱਧ ਬੱਚਿਆਂ ਨੂੰ ਲੱਗੀ ਕੋਰੋਨਾ ਵੈਕਸੀਨ
 
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਸਕਾਟਲੈਂਡ ਵਿੱਚ ਚੱਲ ਰਹੀ ਕੋਰੋਨਾ ਵੈਕਸੀਨ ਮੁਹਿੰਮ ਤਹਿਤ 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਤੋਂ ਵੱਧ ਬੱਚਿਆਂ ਨੂੰ ਕੋਰੋਨਾ ਵਾਇਰਸ ਦੀ ਖੁਰਾਕ ਦਿੱਤੀ ਗਈ ਹੈ। ਇਸ ਸਬੰਧੀ ਅੰਕੜਿਆਂ ਅਨੁਸਾਰ ਇਸ ਉਮਰ ਸਮੂਹ ਦੇ ਤਕਰੀਬਨ 78,097 ਬੱਚਿਆਂ ਨੂੰ ਟੀਕੇ ਦੀ ਪਹਿਲੀ ਖੁਰਾਕ ਮਿਲੀ ਹੈ ਜਦਕਿ 277 (0.1%) ਨੂੰ ਦੂਜੀ ਖੁਰਾਕ ਲਗਾਈ ਗਈ ਹੈ। ਸਕਾਟਲੈਂਡ ਵਿੱਚ 12 ਤੋਂ 15 ਸਾਲ ਦੇ ਬੱਚੇ, ਬ੍ਰਿਟੇਨ ਦੇ ਚਾਰ ਮੁੱਖ ਮੈਡੀਕਲ ਅਧਿਕਾਰੀਆਂ (ਸੀ ਐੱਮ ਓਜ਼) ਦੀ ਤੋਂ ਬਾਅਦ 20 ਸਤੰਬਰ ਤੋਂ ਟੀਕੇ ਲਈ ਬੁਕਿੰਗ ਕਰ ਸਕਦੇ ਹਨ। ਯੂਕੇ ਦੇ ਸਿਹਤ ਸਕੱਤਰ ਹਮਜ਼ਾ ਯੂਸਫ ਨੇ ਟੀਕਾਕਰਨ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਹਾਇਤਾ ਕਰਨ ਵਾਲੇ ਲੋਕਾਂ ਦਾ ਧੰਨਵਾਦ ਕੀਤਾ ਹੈ। ਸਕਾਟਲੈਂਡ ਸਰਕਾਰ ਦੇ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ 2,417 ਨਵੇਂ ਸਕਾਰਾਤਮਕ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਕੋਵਿਡ -19 ਦੇ ਕੁੱਲ 943 ਮਰੀਜ਼ ਹਸਪਤਾਲ ਵਿੱਚ ਹਨ।
 
 
 
 
 

Have something to say? Post your comment