Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

World

ਕਿਸਾਨ ਅੰਦੋਲਨ ਦੇ ਸਮਰਥਕਾਂ ਵਲੋਂ 16 ਅਕਤੂਬਰ ਨੂੰ ਲੰਡਨ ਵਿੱਚ ਹੋਵੇਗਾ ਰੋਸ ਮੁਜਾਹਰਾ

October 14, 2021 07:41 PM

ਕਿਸਾਨ ਅੰਦੋਲਨ ਦੇ ਸਮਰਥਕਾਂ ਵਲੋਂ 16 ਅਕਤੂਬਰ ਨੂੰ ਲੰਡਨ ਵਿੱਚ ਹੋਵੇਗਾ ਰੋਸ ਮੁਜਾਹਰਾ 

"ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਨੇ ਮੋਦੀ ਦੇ ਵਿਰੋਧ ਲਈ ਕੀਤੇ ਕਮਰਕੱਸੇ" 

ਲੰਡਨ -ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ, ਕੇ  ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਬਰਦਸਤ ਵਿਰੋਧ ਦੀਆਂ ਤਿਆਰੀਆਂ ਜੋਰਾਂ ਤੇ ਹਨ ,ਉੱਥੇ ਉੱਤਰ ਪ੍ਰਦੇਸ਼ ਦੇ ਲਖੀਮਪੁਰਪੁਰ ਵਿੱਚ ਵਾਪਰੀ ਦਰਦਨਾਕ ਘਟਨਾ ਖਿਲਾਫ ਅਤੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਕਿਸਾਨ ਸਮਰਥਕਾਂ  ਵਲੋਂ ਵਿਸ਼ਾਲ ਰੋਸ ਮੁਜਾਹਰਾ 16 ਅਕਤੂਬਰ ਸ਼ਨਿਚਰਵਾਰ ਵਾਲੇ ਦਿਨ ਲੰਡਨ ਸਥਿਤ ਭਾਰਤੀ ਅੰਬੈਸੀ  ਮੂਹਰੇ ਇਕ ਵਜੇ ਤੋਂ ਤਿੰਨ ਵਜੇ  ਕੀਤਾ ਜਾ ਰਿਹਾ ਹੈ।ਜੋ ਕਿ  ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਕਿਸਾਨ ਹਿਤੈਸ਼ੀਆਂ ਵਲੋਂ ਆਯੋਜਿਤ ਕੀਤਾ ਗਿਆ ਹੈ।ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਇੰਗਲੈਂਡ ਭਰ ਦੇ ਸਿੱਖਾਂ ਬਲਕਿ ਪੰਜਾਬੀਆ ਨੂੰ ਵਧ ਚੜ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਜਾਰੀ ਪ੍ਰੈੱਸ ਰਿਲੀਜ਼ ਇੰਗਲੈਂਡ ਭਰ ਦੀਆਂ ਸਿੱਖ ਸੰਗਤਾਂ ਨੂੰ ਇਸ ਰੋਸ ਮੁਜਾਹਰੇ ਵਿੱਚ ਸ਼ਾਮਲ ਹੋਣ ਦੀ ਸਨਿਮਰ ਅਪੀਲ ਕੀਤੀ ਗਈ ਹੈ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਉਹਨਾਂ ਸਮੂਹ ਸਿੱਖ ਸੰਸਥਾਵਾਂ ,ਜਥੇਬੰਦੀਆਂ ਅਤੇ ਸਿੱਖ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ ਜਿਹਨਾਂ ਨੇ ਤਿੰਨ ਸਿੱਖ ਨੌਜਵਾਨਾਂ ਦੀ ਭਾਰਤ ਹਾਵਾਲਗੀ ਨੂੰ ਰੋਕਣ ਲਈ ਯੋਗਦਾਨ ਪਾਇਆ ਹੈ। ਇਹਨਾਂ ਨੌਜਵਾਨਾਂ ਖਿਲਾਫ ਭਾਰਤ ਹਾਵਾਲਗੀ ਦਾ ਕੇਸ  ਰੱਦ ਹੋਣ ਨੂੰ ਸਿੱਖ ਕੌਮ ਦੀ ਜਿੱਤ ਕਰਾਰ ਦਿੱਤਾ ਗਿਆ ਹੈ। ਜਿਸ ਤਰਾਂ ਇਹਨਾਂ ਤਿੰਨ ਸਿੱਖ  ਨੌਜਵਾਨਾਂ ਦੇ ਹੱਕ ਵਿੱਚ ਯੂ,ਕੇ,ਭਰ ਦੇ ਸਿੱਖਾਂ ਨੇ ਏਕਤਾ,ਸੁਹਿਰਦਤਾ ਅਤੇ ਇਕਸਾਰਤਾ ਨਾਲ ਯਤਨਸ਼ੀਲਤਾ ਦਿਖਾਈ ਹੈ ਉਹ ਹਰ ਪੰਥਕ ਮੁਹਾਜ਼ ਤੇ ਲੋੜੀਂਦੀ ਹੈ। 

Have something to say? Post your comment