Monday, July 07, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਿਲਾ ਸੁਧਾਰ ਘਰ ਦੇ ਕੈਦੀਆਂ ਨੂੰ ਡਰਾਇੰਗ ਮੁਕਾਬਲਿਆਂ ਲਈ ਉਤਸ਼ਾਹਿਤ ਕੀਤਾ

October 14, 2021 08:20 PM

ਜਿਲਾ ਸੁਧਾਰ ਘਰ ਦੇ ਕੈਦੀਆਂ ਨੂੰ ਡਰਾਇੰਗ ਮੁਕਾਬਲਿਆਂ ਲਈ ਉਤਸ਼ਾਹਿਤ ਕੀਤਾ

ਮਾਨਸਾ 13 ਅਕਤੂਬਰ (ਤਰਸੇਮ ਸਿੰਘ ਫਰੰਡ ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਸਕੱਤਰ ਮੈਡਮ ਸ਼ਿਲਪਾ ਵੱਲੋਂ ਮਾਨਸਾ ਜੇਲ੍ਹ ਦਾ ਦੌਰਾਕੀਤਾ ਗਿਆ । ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਮਿਲ ਕੇਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਸਮਝਿਆ ਜਿਨ੍ਹਾਂ ਵਿੱਚੋਂ ਕੁਝ ਦਾ ਮੌਕੇ ਉੱਤੇ ਹੀ ਨਿਪਟਾਰਾ ਕੀਤਾ ਗਿਆ । ਉਨ੍ਹਾਂ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਰੋਟਰੀ ਕਲੱਬ ਮਾਨਸਾ ਵੱਲੋਂ ਜੇਲ੍ਹ ਵਿਚ ਡਰਾਇੰਗ ਮੁਕਾਬਲੇ ਲਈ ਕੈਦੀਆਂ ਅਤੇ ਹਵਾਲਾਤੀਆਂ ਨੂੰ ਡਰਾਇੰਗ ਸ਼ੀਟਾਂ, ਕਲਰ ਸਕੈੱਚ, ਅਤੇ ਮਾਸਕ ਵੰਡੇ ਗਏ।
ਇਸ ਮੌਕੇ ਬੋਲਦਿਆਂ ਮੈਡਮ ਸ਼ਿਲਪਾ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਜੇਲ੍ਹ ਵਿਚ ਬੰਦ ਵਿਅਕਤੀ ਜੋ ਕਿਸੇ ਵੀ ਕਾਰਨ ਜੇਲ੍ਹ ਵਿਚ ਬੰਦ ਹਨ ਦਾ ਧਿਆਨ ਵੱਖ ਵੱਖ ਵੰਨਗੀਆਂ ਵਿਚ ਲਗਾਇਆ ਜਾਵੇ  ਜਿਸ ਦੇ ਨਾਲ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਜੇਲ੍ਹ ਵਿਚ ਕੈਦੀ ਔਰਤਾਂ ਦੁਆਰਾ ਬਣਾਏ ਗਏ ਮਾਸਕ  ਅਤੇ ਹੋਰ ਵਸਤੂਆਂ ਨੂੰ ਵੇਖਿਆ। ਮੈਡਮ ਸ਼ਿਲਪਾ ਨੇ ਕਿਹਾ ਕਿ ਇਸ ਦੇ ਨਾਲ ਉਨ੍ਹਾਂ ਕੋਲ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਆਉਣ ਵਾਲੇ ਸਮੇਂ ਵਿਚ ਉਹ ਆਪਣੀ ਰੋਜ਼ੀ ਰੋਟੀ ਇਸ ਦੇ ਜਰੀਏ ਕਮਾ ਸਕਦੀਆਂ ਹਨ । ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਬਲਵੀਰ ਕੌਰ, ਡਿਪਟੀ ਸੁਪਰਡੈਂਟ ਜੇਲ੍ਹ ਨਰਪਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਰੋਟਰੀ ਕਲੱਬ ਦੇ ਮੈਂਬਰ ਤਰਸੇਮਚੰਦ ਸੇਮੀ, ਕੇ.ਵੀ ਜਿੰਦਲ, ਅਮਨ ਮਿੱਤਲ, ਕਪਿਲਅਰੋੜਾ ਹਾਜਰ ਸਨ।

Have something to say? Post your comment

More From Punjab

6-Year-Old Mountaineer Teghbir Singh Honoured at Sri Akal Takht Sahib

6-Year-Old Mountaineer Teghbir Singh Honoured at Sri Akal Takht Sahib

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

ਬਰਨਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਭੈਣਾਂ ਦਾ ਇਕੱਲਾ ਭਰਾ ਸੀ ਬੇਅੰਤ ਸਿੰਘ

ਬਰਨਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਭੈਣਾਂ ਦਾ ਇਕੱਲਾ ਭਰਾ ਸੀ ਬੇਅੰਤ ਸਿੰਘ

Congress MP Urges BSF to Bring Back Fazilka Farmer Held in Pakistan

Congress MP Urges BSF to Bring Back Fazilka Farmer Held in Pakistan

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼