Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

India

ਦਿੱਲੀ ਵਿਧਾਨ ਸਭਾ ਵਲੋਂ ਕੰਗਨਾ ਨੂੰ ਸੰਮਨ ਜਾਰੀ 6 ਦਸੰਬਰ ਨੂੰ ਪੇਸ਼ ਹੋਣ ਦੇ ਆਦੇਸ਼

November 25, 2021 09:17 PM
ਦਿੱਲੀ ਵਿਧਾਨ ਸਭਾ ਵਲੋਂ ਕੰਗਨਾ ਨੂੰ ਸੰਮਨ ਜਾਰੀ 6 ਦਸੰਬਰ ਨੂੰ ਪੇਸ਼ ਹੋਣ ਦੇ ਆਦੇਸ਼
 
 ਮਾਮਲਾ ਸਿੱਖ ਵਿਰੋਧੀ ਪੋਸਟ ਦਾ 
 
ਨਵੀਂ ਦਿੱਲੀ 25 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਇੰਟਰਨੈੱਟ ਮੀਡੀਆ 'ਤੇ ਕਥਿਤ ਨਫ਼ਰਤ ਭਰੀ ਪਾਈ ਗਈ ਪੋਸਟ ਲਈ ਤਲਬ ਕੀਤਾ ਹੈ ।
ਪੈਨਲ ਦੁਆਰਾ ਜਾਰੀ ਇੱਕ ਬਿਆਨ 'ਚ ਕਿਹਾ ਗਿਆ ਹੈ ਕਿ ਕਮੇਟੀ ਨੇ ਸ਼ਿਕਾਇਤਾਂ ਦੇ ਆਧਾਰ 'ਤੇ 6 ਦਸੰਬਰ ਨੂੰ ਕੰਗਨਾ ਰਣੌਤ ਨੂੰ ਤਲਬ ਕਰਨ ਲਈ ਇਕ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ 'ਚ ਦਾਅਵਾ ਕੀਤਾ ਗਿਆ ਹੈ ਕਿ ਕੰਗਨਾ ਰਣੌਤ ਨੇ ਆਪਣੀ ਸਟੋਰੀ 'ਚ ਸਿੱਖ ਭਾਈਚਾਰੇ ਨੂੰ 'ਖਾਲਿਸਤਾਨੀ ਅੱਤਵਾਦੀ' ਕਰਾਰ ਦਿੱਤਾ ਹੈ। ਇਸ ਨੂੰ ਲੈ ਕੇ ਮੁੰਬਈ 'ਚ ਕੰਗਨਾ ਰਣੌਤ ਖ਼ਿਲਾਫ਼ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਐੱਫਆਈਆਰ ਵੀ ਦਰਜ ਕਰਵਾਈ ਜਾ ਚੁੱਕੀ ਹੈ ।
ਸੰਮਨ ਮੁਤਾਬਕ, ਅਦਾਕਾਰਾ ਕੰਗਨਾ ਰਣੌਤ ਨੂੰ ਅਗਲੇ ਮਹੀਨੇ 6 ਦਸੰਬਰ ਨੂੰ ਦੁਪਹਿਰ 12 ਵਜੇ ਤੱਕ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ। ਇਸ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਰਾਘਵ ਚੱਢਾ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਦਾ ਸਿੱਖਾਂ ਪ੍ਰਤੀ ਬਿਆਨ ਇਤਰਾਜ਼ਯੋਗ ਹੈ, ਇਸ ਲਈ ਸੰਮਨ ਜਾਰੀ ਕੀਤਾ ਗਿਆ ਹੈ।
ਦਿੱਲੀ ਅਸੈਂਬਲੀ ਦੀ ਪੀਸ ਐਂਡ ਹਾਰਮਨੀ ਕਮੇਟੀ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਕੀਤੀ ਇਕ ਪੋਸਟ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਦਿੱਲੀ ਬਾਰਡਰ 'ਤੇ ਬੈਠੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਖਾਲਿਸਤਾਨੀ ਅੰਦੋਲਨ ਦੱਸਿਆ ਸੀ। ਇਸ ਦੇ ਨਾਲ ਹੀ ਕੰਗਨਾ ਨੇ ਸਿੱਖ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਅਤੇ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਸੀ । ਕੰਗਨਾ ਵਲੋਂ ਪਾਈ ਗਈ ਭੜਕਾਉ ਪੋਸਟ ਦਾ ਹਰ ਤਰਫ਼ੋਂ ਵਿਰੋਧ ਹੋ ਰਿਹਾ ਹੈ ਤੇ ਰਾਸ਼ਟਰਪਤੀ ਵਲੋਂ ਓਸ ਨੂੰ ਦਿਤਾ ਗਿਆ ਪਦਮਸ਼੍ਰੀ ਦਾ ਐਵਾਰਡ ਵੀ ਵਾਪਿਸ ਲਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ ।

Have something to say? Post your comment