Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕੇਂਦਰ ਅੱਗੇ ਕਿਸਾਨਾਂ ਦੀ ਕਰਜ਼ ਮੁਆਫੀ ਦਾ ਤਰਲਾ ਮਾਰ ਕੇ ਫਸੇ ਚੰਨੀ, ਵਿਰੋਧੀ ਧਿਰਾਂ ਵੱਲੋਂ ਤਿੱਖੇ ਸਵਾਲ

ਦਿੱਲੀ ਮੋਰਚਾ ਜਿੱਤ ਕੇ ਕਿਸਾਨ ਪਰਤਣ ਵਾਲੇ ਹਨ ਤੇ ਚੰਨੀ ਸਰਕਾਰ ਹੁਣ ਗੇਂਦ ਕੇਂਦਰ ਦੇ ਪਾਲੇ ਵਿਚ ਸੁੱਟਣ ਲੱਗੀ ਹੈ!

December 01, 2021 01:22 PM

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਦੀ ਮੁਕੰਮਲ ਮੁਆਫ਼ੀ ਲਈ ਤਜਵੀਜ਼ ਰੱਖੀ ਹੈ। ਚੰਨੀ ਨੇ ਪੇਸ਼ਕਸ਼ ਕੀਤੀ ਹੈ ਕਿ ਪੰਜਾਬ ਸਰਕਾਰ ਮੁਕੰਮਲ ਕਰਜ਼ਾ ਮੁਆਫ਼ੀ ਲਈ ‘ਕੇਂਦਰ-ਰਾਜ ਹਿੱਸੇਦਾਰੀ’ ਤਹਿਤ ਆਪਣਾ ਹਿੱਸਾ ਪਾਉਣ ਲਈ ਤਿਆਰ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਇਸ ਪਾਸੇ ਕਦਮ ਉਠਾਏ।

 

ਇਸ ਮੁੱਦੇ ਉਤੇ ਵਿਰੋਧੀ ਧਿਰਾਂ ਨੇ ਚੰਨੀ ਸਰਕਾਰ ਨੂੰ ਘੇਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਵੱਲੋਂ ਕੀਤੇ ਗਏ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਮੁੱਕਰ ਗਏ ਹਨ।

ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਨ ਲਿਆ ਹੈ ਕਿ ਕਾਂਗਰਸ ਸਰਕਾਰ ਦਾ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਪੂਰਨ ਕਰਜ਼ਾ ਮੁਆਫ਼ੀ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਸ੍ਰੀ ਚੰਨੀ ’ਤੇ ਆਪਣੀ ਜ਼ਿੰਮੇਵਾਰੀ ਕੇਂਦਰ ਸਰਕਾਰ ’ਤੇ ਸੁੱਟਣ ਦਾ ਦੋਸ਼ ਲਾਇਆ। ਸ੍ਰੀ ਬਾਦਲ ਪ੍ਰਧਾਨ ਨੇ ਕਿਹਾ ਕਿ 2017 ਦੀਆਂ ਚੋਣਾਂ ਵੇਲੇ ਤਤਕਾਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪੂਰਨ ਕਰਜ਼ ਮੁਆਫੀ ਦੇ ਝਾਂਸੇ ਵਿਚ ਫਸਾਇਆ ਸੀ।

ਉਧਰ, ਭਾਜਪਾ ਨੇ ਕਿਹਾ ਹੈ ਕਿ ਇਹ ਪੱਤਰ ਪੜ੍ਹ ਕੇ ਬਹੁਤ ਹੈਰਾਨੀ ਹੋਈ ਕਿ ਕਿੰਨੇ ਸੌਖੇ ਢੰਗ ਨਾਲ ਤੁਸੀਂ ਆਪਣੀ ਜਿੰਮੇਦਾਰੀ ਤੋਂ ਮੂੰਹ ਮੋੜਿਆ ਹੈ। ਇਹ ਪੱਤਰ ਲਿੱਖਣ ਤੋਂ ਪਹਿਲਾਂ ਤਹਾਨੂੰ ਇਹ ਖਿਆਲ ਨਹੀ ਆਇਆ ਕਿ 2017 ਦੀਆਂ ਚੋਣਾਂ ਤੋਂ ਪਹਿਲਾ ਤੁਹਾਡੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਪੂਰਾ ਕਰਜਾ ਮਾਫ ਕਰਾਂਗੇ। ਤੁਸੀਂ ਭੁੱਲ ਗਏ ਕਿ ਤੁਹਾਡੇ ਨੇਤਾਵਾਂ ਵਲੋਂ ਕਰਜਾ ਮਾਫੀ ਦੇ ਫਾਰਮ ਪਿੰਡ ਪਿੰਡ ਜਾ ਕੇ ਭਰਵਾਏ ਗਏ ਸੀ। ਅੱਜ ਜਦੋਂ ਸਰਕਾਰ ਦੇ ਪੰਜ ਵਰ੍ਹੇ ਪੂਰੇ ਹੋਣ ਵਾਲੇ ਹਨ ਅਤੇ ਕਿਸਾਨ ਬੜ੍ਹੀ ਬੇਸਬਰੀ ਨਾਲ ਕਰਜਾ ਮਾਫੀ ਦੀ ਉਡੀਕ ਕਰ ਰਹੇ ਹਨ, ਤੁਹਾਡੀ ਇਸ ਚਿੱਠੀ ਨੇ ਉਹਨਾਂ ਦੀ ਉਮੀਦ ਤੋੜ ਦਿੱਤੀ ਹੈ।

 

ਦੱਸ ਦਈਏ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਮਗਰੋਂ ਹੁਣ ਕਿਸਾਨ ਧਿਰਾਂ ਵੱਲੋਂ ਪੰਜਾਬ ਸਰਕਾਰ ਨੂੰ ਕਰਜ਼ ਮੁਆਫੀ ਦੇ ਮੁੱਦੇ ਉਤੇ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦੇ ਡਰੋਂ ਮੁੱਖ ਮੰਤਰੀ ਚੰਨੀ ਭਵਿੱਖੀ ਰਣਨੀਤੀ ਘੜਨ ਲੱਗੇ ਹਨ। ਕਾਂਗਰਸ ਸਰਕਾਰ ਨੇ ਚੋਣਾਂ ਵਿਚ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਚੰਨੀ ਸਰਕਾਰ ਇਸ ਮਾਮਲੇ ’ਤੇ ਹੁਣ ਗੇਂਦ ਕੇਂਦਰ ਸਰਕਾਰ ਦੇ ਪਾਲੇ ਵਿਚ ਸੁੱਟਣ ਲੱਗੀ ਹੈ।

 

Have something to say? Post your comment

More From Punjab

3 ਕਿਲੋ ਅਫੀਮ, 5 ਲੱਖ ਦੀ ਡਰੱਗ ਮਨੀ ਤੇ ਪਿਸਟਲ ਸਮੇਤ ਇੱਕ ਕਾਬੂ; CIA ਸਟਾਫ ਕਪੂਰਥਲਾ ਨੇ ਕੀਤੀ ਵੱਡੀ ਕਾਰਵਾਈ

3 ਕਿਲੋ ਅਫੀਮ, 5 ਲੱਖ ਦੀ ਡਰੱਗ ਮਨੀ ਤੇ ਪਿਸਟਲ ਸਮੇਤ ਇੱਕ ਕਾਬੂ; CIA ਸਟਾਫ ਕਪੂਰਥਲਾ ਨੇ ਕੀਤੀ ਵੱਡੀ ਕਾਰਵਾਈ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਨੇ ਸੂਬਾ ਪੱਧਰੀ ਪ੍ਰੈਸ ਕਨਫਰੰਸ  ਕੀਤੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਨੇ ਸੂਬਾ ਪੱਧਰੀ ਪ੍ਰੈਸ ਕਨਫਰੰਸ ਕੀਤੀ

BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ 3 ਪੈਕੇਟ ਹੈਰੋਇਨ ਬਰਾਮਦ

BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ 3 ਪੈਕੇਟ ਹੈਰੋਇਨ ਬਰਾਮਦ

ਸਿਟੀ ਥਾਣੇ ਦੇ ਬਿਲਕੁਲ ਨੇੜੇ ਸਿਵਲ ਹਸਪਤਾਲ ਦੇ ਅੰਦਰ ਅਤੇ ਬਾਹਰ ਸ਼ਰੇਆਮ ਚੱਲਦਾ ਮੈਡੀਕਲ ਨਸ਼ਾ ਵੇਚਣ ਦਾ ਧੰਦਾ, ਨਸ਼ੇੜੀਆਂ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਨਹੀ ਕਿਸੇ ਦੀ ਪ੍ਰਵਾਹ ਜਾਂ ਫਿਰ ਕੁੱਤੀ ਰਲੀ ਚੋਰਾਂ ਨਾਲ

ਸਿਟੀ ਥਾਣੇ ਦੇ ਬਿਲਕੁਲ ਨੇੜੇ ਸਿਵਲ ਹਸਪਤਾਲ ਦੇ ਅੰਦਰ ਅਤੇ ਬਾਹਰ ਸ਼ਰੇਆਮ ਚੱਲਦਾ ਮੈਡੀਕਲ ਨਸ਼ਾ ਵੇਚਣ ਦਾ ਧੰਦਾ, ਨਸ਼ੇੜੀਆਂ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਨਹੀ ਕਿਸੇ ਦੀ ਪ੍ਰਵਾਹ ਜਾਂ ਫਿਰ ਕੁੱਤੀ ਰਲੀ ਚੋਰਾਂ ਨਾਲ

ਭਾਜਪਾ ਦਾ ਪਿੰਡਾਂ 'ਚ ਵਿਰੋਧ ਕਰਨ ਦਾ ਐਲਾਨ

ਭਾਜਪਾ ਦਾ ਪਿੰਡਾਂ 'ਚ ਵਿਰੋਧ ਕਰਨ ਦਾ ਐਲਾਨ

ਸੁਖਪਾਲ ਸਿੰਘ ਖਹਿਰਾ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਚਟਾਨ ਵਾਂਗ ਖੜਾ ਹੈ ਅਤੇ ਲੋਕਾਂ ਦੇ ਹਰ ਮਸਲੇ ਨੂੰ ਲੈ ਕੇ ਆਵਾਜ਼ ਉਠਾਉਂਦਾ ਰਹੇਗਾ

ਸੁਖਪਾਲ ਸਿੰਘ ਖਹਿਰਾ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਚਟਾਨ ਵਾਂਗ ਖੜਾ ਹੈ ਅਤੇ ਲੋਕਾਂ ਦੇ ਹਰ ਮਸਲੇ ਨੂੰ ਲੈ ਕੇ ਆਵਾਜ਼ ਉਠਾਉਂਦਾ ਰਹੇਗਾ

ਤੇਜ਼ ਰਫਤਾਰ ਸਕੂਲੀ ਬੱਸ ਅਤੇ ਟਰੱਕ ਦੀ ਟੱਕਰ ਵਿੱਚ 14 ਬੱਚੇ ਜਖਮੀ ਬੱਸ ਡਰਾਈਵਰ ਖਿਲਾਫ ਪਰਚਾ ਦਰਜ

ਤੇਜ਼ ਰਫਤਾਰ ਸਕੂਲੀ ਬੱਸ ਅਤੇ ਟਰੱਕ ਦੀ ਟੱਕਰ ਵਿੱਚ 14 ਬੱਚੇ ਜਖਮੀ ਬੱਸ ਡਰਾਈਵਰ ਖਿਲਾਫ ਪਰਚਾ ਦਰਜ

ਚੋਣਾਂ ਤੋਂ ਪਹਿਲਾਂ ਦਿੱਗਜ ਆਗੂ ਤਜਿੰਦਰ ਸਿੰਘ ਬਿੱਟੂ ਨੇ 'ਪੰਜਾ' ਛੱਡ ਕੇ ਫੜਿਆ 'ਕਮਲ ਦਾ ਫੁੱਲ'

ਚੋਣਾਂ ਤੋਂ ਪਹਿਲਾਂ ਦਿੱਗਜ ਆਗੂ ਤਜਿੰਦਰ ਸਿੰਘ ਬਿੱਟੂ ਨੇ 'ਪੰਜਾ' ਛੱਡ ਕੇ ਫੜਿਆ 'ਕਮਲ ਦਾ ਫੁੱਲ'

ਖੰਨਾ 'ਚ ਪੈਟਰੋਲ ਪੰਪ 'ਤੇ ਖੜੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਨੂੰ ਨਾ ਮਿਲਿਆ ਬਾਹਰ ਨਿਕਲਣ ਦਾ ਮੌਕਾ, ਅੰਦਰ ਹੀ ਸੜ ਕੇ ਮੌਤ

ਖੰਨਾ 'ਚ ਪੈਟਰੋਲ ਪੰਪ 'ਤੇ ਖੜੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਨੂੰ ਨਾ ਮਿਲਿਆ ਬਾਹਰ ਨਿਕਲਣ ਦਾ ਮੌਕਾ, ਅੰਦਰ ਹੀ ਸੜ ਕੇ ਮੌਤ

ਸੜਕਾਂ 'ਤੇ ਰੁਲ ਰਹੇ ਨੇ ਮੋਰਚਰੀ 'ਚ ਪਏ ਵਿਸਰੇ, ਮਰਨ ਤੋਂ ਬਾਅਦ ਵੀ ਇਨਸਾਫ ਲਈ ਰੁਲ ਰਹੇ ਹਨ ਵਿਸਰੇ

ਸੜਕਾਂ 'ਤੇ ਰੁਲ ਰਹੇ ਨੇ ਮੋਰਚਰੀ 'ਚ ਪਏ ਵਿਸਰੇ, ਮਰਨ ਤੋਂ ਬਾਅਦ ਵੀ ਇਨਸਾਫ ਲਈ ਰੁਲ ਰਹੇ ਹਨ ਵਿਸਰੇ