Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਾਂਗਰਸੀ ਆਗੂਆਂ ਨੇ ਇਕੱਠੇ ਹੋਕੇ ਗਾਗੋਵਾਲ ਪ੍ਰੀਵਾਰ ਲਈ ਮੰਗੀ ਟਿਕਟ।

December 04, 2021 12:39 AM

 

ਕਾਂਗਰਸੀ ਆਗੂਆਂ ਨੇ ਇਕੱਠੇ ਹੋਕੇ ਗਾਗੋਵਾਲ ਪ੍ਰੀਵਾਰ ਲਈ ਮੰਗੀ ਟਿਕਟ।

 

ਮਾਨਸਾ 3 ਦਸੰਬਰ (  ਨਾਨਕ ਸਿੰਘ ਖੁਰਮੀ) ਸਵ: ਮੰਤਰੀ ਸ਼ੇਰ ਸਿੰਘ ਗਾਗੋਵਾਲ ਦੇ ਪਰਿਵਾਰ ਨੇ ਵਰਕਰਾਂ ਦਾ ਇਕੱਠ ਕਰਕੇ ਪਾਰਟੀ ਹਾਈ-ਕਮਾਨ ਤੋਂ ਸਿੱਧੇ ਤੋਰ ਤੇ ਟਿਕਟ ਦੀ ਮੰਗ ਕੀਤੀ ਹੈ। ਅਤੇ ਸੰਕੇਤ ਦਿੱਤੇ ਹਨ ਕਿ ਜੇਕਰ ਪਾਰਟੀ ਨੇ ਹਲਕੇ ਤੋਂ ਕਿਸੇ ਬਾਹਰਲੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਤਾਂ ਉਹ ਅਜਾਦ ਤੌਰ ਤੇ ਵੀ ਚੋਣ ਲੜ ਸਕਦੇ ਹਨ।                                                                                                 ਉਨਾਂ ਦਾ ਕਹਿਣਾ ਹੈ ਕਿ ਪਾਰਟੀ ਨੂੰ ਟਕਸਾਲੀ ਕਾਂਗਰਸੀਆਂ ਅਤੇ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਆ ਰਹੇ ਵਰਕਰਾਂ ਵਿੱਚੋਂ ਟਿਕਟ ਦੇਣੀ ਬਣਦੀ ਹੈ। ਮਾਨਸਾ ਦੇ ਵਿਰਾਸਤ ਪੈਲੇਸ ਵਿੱਚ ਇੱਕਠ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਨੇਤਾ ਗੁਰਪ੍ਰੀਤ ਕੌਰ ਗਾਗੋਵਾਲ ਨੇ ਕਿਹਾ ਕਿ ਲੋਕਾਂ ਦੀ ਏਕਤਾ ਨੇ ਸਦਾ ਹੀ ਉਨ੍ਹਾਂ ਨੂੰ ਜਿੱਤ ਦਿਵਾਈ,ਤੇ ਅੱਜ ਉਹ ਜਿਸ ਮੁਕਾਮ ਤੇ ਖੜ੍ਹੇ ਹਨ ਤੇ ਜੋ ਉਨ੍ਹਾਂ ਦਾ ਰੁਤਬਾ ਹੈ। ਉਹ ਲੋਕਾਂ ਦੀ ਦੇਣ ਹੈ।ਇਸ ਕਾਰਣ ਉਹ ਮਾਨਸਾ ਹਲਕੇ ਤੋਂ ਚੋਣ ਲੜਣ ਦੀ ਮਰਜੀ ਲੋਕਾਂ ਤੇ ਛੱਡਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਟਿਕਟ ਨਾਲ ਨਿਵਾਜਦੀ ਹੈ ਤਾਂ ਇਸ ਸੀਟ ਨੂੰ ਜਿੱਤ ਕੇ ਕਾਂਗਰਸ ਦੀ ਝੋਲੀ ਪਾਇਆ ਜਾਵੇ। ਪਰ ਪਾਰਟੀ ਹਾਈ-ਕਮਾਂਡ ਨੂੰ ਇਸ ਉੱਤੇ ਗੰਭੀਰ ਵਿਚਾਰਾਂ ਕਰਦੇ ਹੋਏ ਹਲਕੇ ਤੋਂ ਬਾਹਰਲੇ ਵਿਅਕਤੀਆਂ ਨੂੰ ਟਿਕਟ ਨਹੀਂ ਦੇਣੀ ਚਾਹੀਦੀ।  ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਮੈਂਬਰ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਸਿੱਧੇ ਤੌਰ ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੀ ਕੋਈ ਪਰਵਾਹ ਹੈ ਤਾਂ ਆਪਣੇ ਲੋਕਾਂ ਅਤੇ ਉਨ੍ਹਾਂ ਦੀ ਮਰਜੀ ਦੀ ਜਿਨ੍ਹਾਂ ਨੇ ਏਕਤਾ ਕਰਕੇ ਉਨ੍ਹਾਂ ਨੂੰ ਟਿਕਟ ਦਿਵਾਉਣੀ ਹੈ। ਮਾਈਕਲ ਗਾਗੋਵਾਲ ਨੇ ਵੀ ਸੰਕੇਤ ਦਿੱਤੇ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਦਿੰਦੀ ਤਾਂ ਇਸ ਤੇ ਚੋਣ ਲੜਣ ਸੰਬੰਧੀ ਵਿਚਾਰ ਕੀਤਾ ਜਾਵੇਗਾ।  ਉਨ੍ਹਾਂ ਦਾ ਇਰਾਦਾ ਪੱਕੇ ਤੌਰ ਤੇ ਚੋਣ ਲੜਣ ਦਾ ਹੈ।ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਸੁਰੇਸ਼ ਨੰਦਗੜ੍ਹੀਆ, ਪਾਰਟੀ ਆਗੂ ਸੁਖਦਰਸ਼ਨ ਖਾਰਾ ਨੇ ਵੀ ਗਾਗੋਵਾਲ ਪਰਿਵਾਰ ਦੀ ਪਾਰਟੀ ਪ੍ਰਤੀ ਦੇਣ ਦਾ ਜਿਕਰ ਕਰਦਿਆਂ ਕਿਹਾ ਕਿ ਮਾਨਸਾ ਵਿਧਾਨ ਸਭਾ ਤੋਂ ਟਿਕਟ ਦੇਣ ਲਈ ਪਾਰਟੀ ਨੂੰ ਇਸ ਟਕਸਾਲੀ ਪਰਿਵਾਰ ਨੂੰ ਅਣਦੇਖਿਆ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਗਾਗੋਵਾਲ ਪਰਿਵਾਰ ਨੇ ਹਮੇਸ਼ਾ ਹੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਇਸ ਹਲਕੇ ਤੋਂ ਲੀਡ ਦਿਵਾਈ ਅਤੇ ਆਪਣਾ ਪੂਰਾ ਜੀਵਨ ਕਾਂਗਰਸ ਪਾਰਟੀ ਵਿੱਚ ਹੀ ਬਿਤਾਇਆ ਹੈ। ਰਮੇਸ਼ ਟੋਨੀ ਫਰਵਾਹੀ ਨੇ ਕਿਹਾ ਕਿ ਜੇਕਰ ਪਾਰਟੀ ਨੇ ਗਾਗੋਵਾਲ ਪਰਿਵਾਰ ਨੂੰ ਟਿਕਟ ਨਾ ਦਿੱਤੀ ਤਾਂ ਉਹ ਅਜਾਦ ਤੌਰ ਤੇ ਚੋਣ ਲੜਣਗੇ ਅਤੇ ਜਿੱਤਣਗੇ।  ਇਸ ਹਲਕੇ ਦੇ ਲੋਕ ਜਮੀਨੀ ਤੌਰ ਤੇ ਗਾਗੋਵਾਲ ਪਰਿਵਾਰ ਨਾਲ ਜੁੜੇ ਹੋਏ ਹਨ ਅਤੇ ਇਸ ਪਰਿਵਾਰ ਨੇ ਪਾਰਟੀ ਵਿੱਚ ਕੰਮ ਕਰਦਿਆਂ ਅਨੇਕਾਂ ਲੋਕਾਂ ਨੂੰ ਨਾਲ ਜੋੜ ਕੇ ਇਸ ਹਲਕੇ ਵਿੱਚ ਪਾਰਟੀ ਦਾ ਬਕਾਰ ਬਣਾ ਕੇ ਰੱਖਿਆ। ਇਸ ਮੌਕੇ ਅੱਪੀ ਝੱਬਰ, ਜੋਬਨਪ੍ਰੀਤ ਸਿੰਘ, ਗੁਨਤਾਜ ਦੰਦੀਵਾਲ ਅਤੇ ਹੋਰ ਪੰਚ-ਸਰਪੰਚ ਹਾਜਰ ਸਨ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ