Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਗੁਰਪ੍ਰੀਤ ਸਿੰਘ ਖੁਰਾਨਾ ਘਰ ਵਾਪਸੀ ਕਰਦੇ ਹੋਏ ਬੈਂਸ ਅਤੇ ਸਿਵੀਆ ਦੀ ਅਗਵਾਈ ਹੇਠ ਸਾਥੀਆਂ ਸਮੇਤ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ

January 14, 2022 11:25 PM

ਗੁਰਪ੍ਰੀਤ ਸਿੰਘ ਖੁਰਾਨਾ ਘਰ ਵਾਪਸੀ ਕਰਦੇ ਹੋਏ ਬੈਂਸ ਅਤੇ ਸਿਵੀਆ ਦੀ ਅਗਵਾਈ ਹੇਠ ਸਾਥੀਆਂ ਸਮੇਤ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ
ਕਿਹਾ! ਜੋ ਸਤਿਕਾਰ ਲਿਪ ਵਿੱਚ ਮਿਲਦਾ, ਹੋਰ ਪਾਰਟੀਆਂ ਵਿੱਚ ਅਸੰਭਵ
ਲੁਧਿਆਣਾ, 14 ਜਨਵਰੀ () ਲੋਕ ਇਨਸਾਫ ਪਾਰਟੀ ਵਿੱਚ ਰਹਿ ਚੁੱਕੇ ਸਾਬਕਾ ਕੋਂਸਲਰ ਗੁਰਪ੍ਰੀਤ ਸਿੰਘ ਖੁਰਾਨਾ ਜੋ ਕਿ ਪਿਛਲੇ ਸਮੇਂ ਵਿੱਚ ਕਿਸੇ ਕਾਰਨ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਪ੍ਰੰਤੂ ਕਾਂਗਰਸ ਪਾਰਟੀ ਵਿੱਚ ਮਾਣ ਸਨਮਾਨ ਨਾਂ ਮਿਲਦਾ ਦੇਖ ਕੇ ਪਾਰਟੀ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਸ. ਰਣਧੀਰ ਸਿੰਘ ਸਿਵੀਆ ਦੀ ਪ੍ਰੇਰਣਾ ਸਦਕਾ ਘਰ ਵਾਪਸੀ ਕਰਦੇ ਹੋਏ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਨ੍ਹਾ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਤੇ ਬੈਂਸ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਖੁਰਾਨਾ ਨੂੰ ਪਹਿਲਾਂ ਦੀ ਤਰਾਂ ਹੀ ਮਾਣ ਸਨਮਾਨ ਮਿਲੇਗਾ, ਕਿਉਂ ਕਿ ਜੋ ਇਨਸਾਨ ਸਵੇਰ ਦਾ ਭੁੱਲਿਆ ਹੋਇਆ ਸ਼ਾਮ ਨੂੰ ਘਰ ਪਰਤ ਆਵੇ ਉਸ ਨੂੰ ਭੱਲਿਆ ਨਹੀਂ ਸਮਝਿਆ ਜਾ ਸਕਦਾ। ਇਸ ਮੋਕੇ ਤੇ ਰਣਧੀਰ ਸਿੰਘ ਸਿਵੀਆ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਖੁਰਾਨਾ ਦੇ ਮੁੜ੍ਹ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਿੱਥੇ ਸਾਰੇ ਸ਼ਹਿਰ ਵਿੱਚ ਪਾਰਟੀ ਨੰੁ ਮਜਬੂਤੀ ਮਿਲੇਗੀ ਉੱਥੇ ਵਿਧਾਨ ਸਭਾ ਹਲਕਾ ਕੇਂਦਰੀ ਅਤੇ ਉੱਤਰੀ ਵਿੱਚ ਪਾਰਟੀ ਨੰੁ ਵਿਸ਼ੇਸ਼ ਤੋਰ ਤੇ ਬਲ ਮਿਲੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਹਾਲਾਤ ਇਹੋ ਜਿਹੇ ਬਣਦੇ ਜਾ ਰਹੇ ਹਨ ਕਿ ਆਉਣ ਵਾਲੀ ਪੰਜਾਬ ਸਰਕਾਰ ਦੀ ਚਾਬੀ ਲੋਕ ਇਨਸਾਫ ਪਾਰਟੀ ਦੇ ਹੱਥ ਹੋਵੇਗੀ, ਜੋਕਿ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਦੇਣ ਦਾ ਨਾਲ ਨਾਲ ਪੰਜਾਬ ਨੰੁ ਕਰਜਾ ਮੁਕਤ ਕਰਦੇ ਹੋਏ ਦੇਸ਼ ਦਾ ਸਭ ਤੋਂ ਵੱਧ ਅਮੀਰ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਪਾਰਟੀ ਕੋਲ ਰੂਟ ਪਲਾਨ ਵੀ ਤਿਆਰ ਹੈ। ਇਸ ਮੋਕੇ ਤੇ ਗੁਰਪ੍ਰੀਤ ਸਿੰਘ ਖੁਰਾਨਾ ਨੇ ਪਾਰਟੀ ਹਾਈ ਕਮਾਂਡ ਵਿਸ਼ੇਸ਼ ਤੋਰ ਤੇ ਪਾਰਟੀ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਅਤੇ ਜਨਰਲ ਸਕੱਤਰ ਰਣਧੀਰ ਸਿੰਘ ਸਿਵੀਆ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਪਿਆਰ ਅਤੇ ਸਤਿਕਾਰ ਲੋਕ ਇਨਸਾਫ ਪਾਰਟੀ ਵਿੱਚ ਵਰਕਰਾਂ ਨੰੁ ਮਿਲਦਾ ਹੈ ਉਹ ਹੋਰ ਕਿਸੇ ਪਾਰਟੀ ਵਿੱਚ ਮਿਲਣਾ ਅਸੰਭਵ ਹੈ। ਉਨ੍ਹਾ ਹੋਰ ਕਿਹਾ ਕਿ ਲਿਪ ਇਕ ਅਸੂਲਾਂ ਵਾਲੀ ਪਾਰਟੀ ਹੈ, ਪ੍ਰੰਤੂ ਬਾਕੀ ਦੀਆਂ ਪਾਰਟੀਆਂ ਮੌਕਾਪ੍ਰਸਤੀ ਦੀ ਖੇਡ ਖੇਡਣ ਵਾਲੀਆਂ ਪਾਰਟੀਆਂ ਹਨ। ਖੁਰਾਨਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਮੁੜ੍ਹ ਸੋਨੇ ਦੀ ਚਿੜ੍ਹੀ ਬਣਾਉਣਾ ਚਾਹੁੰਦੇ ਹੋ ਤਾਂ ਪੰਜਾਬ ਸਰਕਾਰ ਦੀ ਵਾਗਡੋਰ ਲੋਕ ਇਨਸਾਫ ਪਾਰਟੀ ਦੇ ਹੱਥ ਦਿਓ। ਇਸ ਮੋਕੇ ਤੇ ਹੋਰਨਾਂ ਤੋਨ ਇਲਾਵਾ ਵਿਧਾਨ ਸਭਾ ਹਲਕਾ ਕੇਂਦਰੀ ਦੇ ਇੰਚਾਰਜ ਪਵਨਦੀਪ ਸਿੰਘ ਮਦਾਨ, ਗਗਨਦੀਪ ਸਿੰਘ ਖੁਰਾਨਾ, ਰਵਿੰਦਰਪਾਲ ਸਿੰਘ ਰਾਜਾ, ਭੁਪਿੰਦਰ ਸਿੰਘ ਕਾਲੜਾ, ਹਰਪ੍ਰੀਤ ਸਿੰਘ ਮਾਨ, ਮਨਵਿੰਦਰਪਾਲ ਸਿੰਘ ਰਾਣਾ, ਦੀਪਕ ਮੈਨਰੋ, ਬਬਨਪ੍ਰੀਤ ਸਿੰਘ ਸੋਨੂੰ, ਇੰਦਰਜੀਤ ਸਿੰਘ, ਮਨਪ੍ਰੀਤ ਸਿੰਘ ਲਵਲੀ, ਲਵਿਸ਼ ਡੰਗ, ਰੋਬਨਿ ਕੋਹਲੀ ਆਦਿ ਹਾਜਰ ਸਨ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ