Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਪਿਆਰ ਦੀ ਇਕ ਨਵੀਂ ਕਹਾਣੀ ਅਤੇ ਕਾਮੇਡੀ ਨਾਲ ਮਨੋਰੰਜਨ ਭਰਪੂਰ

January 20, 2022 12:34 AM

ਪਿਆਰ ਦੀ ਇਕ ਨਵੀਂ ਕਹਾਣੀ ਅਤੇ ਕਾਮੇਡੀ ਨਾਲ ਮਨੋਰੰਜਨ ਭਰਪੂਰ
ਫਿਲਮ 'ਸ਼ੱਕਰ ਪਾਰੇ' ਦਾ ਪੋਸਟਰ ਰਿਲੀਜ਼

ਤੁਸੀਂ ਰੋਮਾਂਟਿਕ ਕਾਮੇਡੀ ਫਿਲਮਾਂ ਤਾਂ ਬਹੁਤ ਦੇਖੀਆਂ ਹੋਣਗੀਆਂ ਪਰ ਇਹ ਕਹਾਣੀ ਕੁਝ ਵੱਖਰੀ ਹੈ।
2 ਪ੍ਰੇਮੀਆਂ ਦੀ ਇੱਕ ਵੱਖਰੀ ਪ੍ਰੇਮ ਕਹਾਣੀ 'ਸ਼ੱਕਰ ਪਾਰੇ'। ਅਸਲ ਵਿੱਚ, 'ਸ਼ੱਕਰ ਪਾਰੇ' ਪੰਜਾਬ ਦੀ
ਇੱਕ ਰਵਾਇਤੀ ਮਿਠਾਈ ਦਾ ਨਾਮ ਹੈ ਜੋ ਅਕਸਰ ਵਿਆਹਾਂ ਤੋਂ ਬਾਅਦ ਵੰਡੀ ਜਾਂਦੀ ਹੈ। ਪਰ ਇਹ
ਦੇਖਣਾ ਦਿਲਚਸਪ ਹੋਵੇਗਾ ਕਿ ਉਹ ਫਿਲਮ ਨਾਲ ਕਿਵੇਂ ਜੁੜਦੀ ਹੈ।ਫਿਲਮ ਦੀ ਕਹਾਣੀ ਅਦਾਕਾਰਾ
ਅਤੇ ਮਾਡਲ ਲਵ ਗਿੱਲ ਅਤੇ ਇਸ ਫਿਲਮ ਨਾਲ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ
ਐਕਟਰ ਇਕਲਵਿਆ ਪਦਮ ਦੇ ਆਲੇ-ਦੁਆਲੇ ਘੁੰਮੇਗੀ। ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ
ਕਰੀਏ, ਜਿਸ ਨੇ ਆਪਣੇ ਦਮਦਾਰ ਕੰਮ ਅਤੇ ਜ਼ਬਰਦਸਤ ਐਕਸਪ੍ਰੈਸ਼ਨਸ ਨਾਲ ਆਪਣੇ ਪ੍ਰਸ਼ੰਸਕਾਂ
ਦਾ ਦਿਲ ਜਿੱਤਿਆ ਹੈ, ਓਹਨਾਂ ਨੇ 50 ਤੋਂ ਵੱਧ ਗੀਤਾਂ ਵਿੱਚ ਮਾਡਲੰਿਗ ਕੀਤੀ ਹੈ ਜਿਵੇਂ ਕਿ
ਕਯਾਮਤ, ਅੱਖਾਂ ਬਿੱਲੀਆਂ, ਦਿਲ, ਆਈਕਨ, ਇਹ ਗੀਤ ਮਸ਼ਹੂਰ ਪੰਜਾਬੀ ਗਾਇਕਾਂ ਵੱਲੋਂ ਗਾਏ
ਗਏ ਹਨ। ਜਿਵੇਂ ਕਿ ਕਰਨ ਔਜਲਾ, ਗੁਰਦਾਸ ਮਾਨ, ਜੱਸ ਬਾਜਵਾ ਸ਼ੈਰੀ ਮਾਨ, ਗੀਤਾ ਜ਼ੈਲਦਾਰ
ਅਤੇ ਹੋਰ ਬਹੁਤ ਸਾਰੇ। ਉਹ 'ਕੁੜੀਆਂ ਜਵਾਨ ਬਾਪੂ ਪਰੇਸ਼ਾਨ' 'ਚ ਬਤੌਰ ਮੁੱਖ ਅਦਾਕਾਰਾ ਵੀ ਕੰਮ
ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਜ਼ੀ ਪੰਜਾਬੀ ਦਾ ਸੀਰੀਅਲ 'ਤੂੰ ਪਤੰਗ ਮੈਂ ਡੋਰ' ਵੀ ਕਰ ਚੁੱਕੀ
ਹੈ। ਇਕਲਵਿਆ ਪਦਮ ਇਸ ਫਿਲਮ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਡੈਬਿਊ ਕਰ ਰਹੇ ਹਨ।
ਭਾਵੇਂ ਉਹ ਡੈਬਿਊ ਕਰ ਰਹੇ ਨੇ ਪਰ ਇਕਲਵਿਆ ਐਕਟਿੰਗ ਵਿਚ ਨਵਾਂ ਨਹੀਂ ਹੈ, ਉਹ ਇਕ ਬਾਖੂਬ
ਕਲਾਕਾਰ ਹੈ।ਸ਼ਕਰ ਪਾਰੇ ਦੀ ਮਸ਼ਹੂਰ ਕਾਸਟ ਦੇ ਹੋਰ ਨਾਵਾਂ ਵਿੱਚ ਅਰਸ਼ ਹੁੰਦਲ, ਹਨੀ ਮੱਟੂ,
ਸਰਦਾਰ ਸੋਹੀ, ਸੀਮਾ ਕੌਸ਼ਲ, ਨਿਰਮਲ ਰਿਸ਼ੀ, ਸ਼ਵਿੰਦਰ ਮਾਹਲ ਅਤੇ ਹੋਰ ਸ਼ਾਮਲ ਹਨ। ਫਿਲਮ
ਦੀ ਸ਼ੂਟਿੰਗ ਚੰਡੀਗੜ੍ਹ, ਮੋਹਾਲੀ ਅਤੇ ਮਨਾਲੀ ਦੀਆਂ ਕੁਝ ਸ਼ਾਨਦਾਰ ਲੋਕੇਸ਼ਨਾਂ 'ਤੇ ਕੀਤੀ ਗਈ
ਹੈ।ਇਹ ਫਿਲਮ ਰੋਮਾਂਟਿਕ ਕਾਮੇਡੀ ਬਣਨ ਜਾ ਰਹੀ ਹੈ। ਫਿਲਮ ਦਾ ਪੋਸਟਰ ਰਿਲੀਜ਼ ਹੋ ਗਿਆ ਹੈ,
ਜਿਸ 'ਚ ਇਕ ਮਾਸੂਮ ਕਤੂਰਾ ਨਜ਼ਰ ਆ ਰਿਹਾ ਹੈ, ਤਾਂ ਕੀ ਇਹ ਕਤੂਰਾ ਦੋ ਪ੍ਰੇਮੀਆਂ ਨੂੰ ਮਿਲਾਏਗਾ
ਜਾਂ ਪਿਆਰ ਦਾ ਦੁਸ਼ਮਣ ਬਣੇਗਾ? ਇਹ ਤਾਂ ਤੁਹਾਨੂੰ ਫਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ,
ਜਿਸ ਲਈ ਤੁਹਾਨੂੰ ਕੁਝ ਸਮਾਂ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਨਵੀਂ ਪੰਜਾਬੀ ਫਿਲਮ 'ਸ਼ੱਕਰ

ਪਾਰੇ' ਜਲਦ ਹੀ ਪਰਦੇ 'ਤੇ ਦਸਤਕ ਦੇਣ ਲਈ ਤਿਆਰ ਹੈ।ਫਿਲਮ ਦੀ ਕਹਾਣੀ ਵਿਵੇਕ ਮਿਸ਼ਰਾ
ਦੁਆਰਾ ਲਿਖੀ ਗਈ ਹੈ, ਵਰੁਣ ਐਸ ਖੰਨਾ ਦੁਆਰਾ ਨਿਰਦੇਸ਼ਤ ਹੈ ਅਤੇ ਵਿਸ਼ਨੂੰ ਕੇ ਪੋਡਰ ਅਤੇ
ਪੁਨੀਤ ਚਾਵਲਾ ਦੁਆਰਾ ਨਿਰਮਿਤ ਹੈ। ਗੋਲਡਨ ਕੀ ਐਂਟਰਟੇਨਮੈਂਟ ਦੁਆਰਾ ਜਲਦ ਹੀ ਫਿਲਮ
ਸ਼ਕਰ ਪਾਰੇ ਪੇਸ਼ ਕੀਤੀ ਜਾਵੇਗੀ।
ਹਰਜਿੰਦਰ ਸਿੰਘ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ