Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਪਿਆਰ ਤੇ ਕਾਮੇਡੀ ਦੀ ਦਿਲਚਪਸ ਕਹਾਣੀ ‘ਸ਼ੱਕਰਪਾਰੇ’

January 22, 2022 11:59 PM
ਪਿਆਰ ਤੇ ਕਾਮੇਡੀ ਦੀ ਦਿਲਚਪਸ ਕਹਾਣੀ ‘ਸ਼ੱਕਰਪਾਰੇ’
 
ਨਵਾਂ ਸਾਲ ਪੰਜਾਬੀ ਸਿਨਮੇ ਲਈ ਬਹੁਤ ਕੁਝ ਨਵਾਂ ਅਤੇ ਦਿਲਚਸਪ ਲੈ ਕੇ ਆ ਰਿਹਾ ਹੈ। ਇਸ ਗੱਲ ਦਾ ਅੰਦਾਜ਼ਾ ਫ਼ਿਲਮ ‘ਸ਼ੱਕਰ ਪਾਰੇ’ ਤੋਂ ਲਾਇਆ ਜਾ ਸਕਦਾ ਹੈ। ਆਪਾਂ ਜਾਣਦੇ ਹੀ ਹਾਂ ਕਿ ‘ਸ਼ੱਕਰ ਪਾਰੇ’ ਪੰਜਾਬ ਦੀ ਰਵਾਇਤੀ ਮਿਠਾਈ ਦਾ ਨਾਂ ਹੈ, ਜਿਸਦੀ ਮਹਿਕ ਅਤੇ ਮਿਠਾਸ ਬਿਨਾਂ ਕੋਈ ਵੀ ਵਿਆਹ ਅਧੂਰਾ ਹੁੰਦਾ ਹੈ। ਪੰਜਾਬੀ ਸਿਨਮੇ ਵਿੱਚ ‘ਸ਼ੱਕਰ ਪਾਰੇ’ ਦੀ ਸਮੂਲੀਅਤ ਦਰਸ਼ਕਾਂ ਨੂੰ ਇੱਕ ਨਵੇਂ ਮਨੋਰੰਜਨ ਭਰੇ ਸੁਆਦ ਨਾਲ ਜੋੜੇਗੀ। ਨਿਰਦੇਸ਼ਕ ਵਰੁਣ ਐਸ ਖੰਨਾ ਦੀ ਇਸ ਨਿਵੇਕਲੀ ਫ਼ਿਲਮ ਦੀ ਕਹਾਣੀ ਮੌਜੂਦਾ ਸਿਨਮੇ ਤੋਂ ਬਹੁਤ ਹੱਟਵੀਂ ਅਤੇ ਦਿਲਚਸਪ ਹੋਵੇਗੀ। ਪਿਆਰ-ਮੁਹੱਬਤ ਅਤੇ ਕਾਮੇਡੀ ਨਾਲ ਭਰਪੂਰ ਫ਼ਿਲਮ ‘ਸ਼ੱਕਰਪਾਰੇ’ ਵਿੱਚ  ਇਕਲਵਿਆ ਪਦਮ ਤੇ ਲਵ ਗਿੱਲ ਦੀ ਖੂਬਸੁਰਤ ਜੋੜੀ ਨੇ ਮੁੱਖ ਭੂਮਿਕਾ ਨਿਭਾਈ ਹੈ। ਫ਼ਿਲਮ ਦੇ ਪੋਸਟਰ ’ਚ ਵਿਖਾਏ ਇੱਕ ਪਿਆਰੇ ਜਿਹੇ ਕਤੂਰੇ ਦਾ ਵੀ ਅਹਿਮ ਕਿਰਦਾਰ ਲੱਗਦਾ ਹੈ। ਵੇਖਦੇ ਹਾਂ ਕਿ ਇਹ ਕਤੂਰਾ ਫਿਲਮ ਵਿਚਲੇ ਦੋ ਪ੍ਰੇਮੀਆਂ ਨੂੰ ਮਿਲਾੳਂੁਦਾ ਹੈ ਜਾਂ ਫਿਰ ਪਿਆਰ ਵਿੱਚ ਰੋੜਾ ਬਣਦਾ ਹੈ। ਫ਼ਿਲਮ ਦੇ ਬਾਕੀ ਕਲਾਕਾਰਾਂ ਦੀ ਗੱਲ ਕਰੀਏ ਤਾਂ ਸਰਦਾਰ ਸੋਹੀ, ਸਵਿੰਦਰ ਮਾਹਲ,ਨਿਰਮਲ ਰਿਸ਼ੀ, ਸੀਮਾ ਕੌਸ਼ਲ,ਹਨੀ ਮੱਟੂ, ਦਿਲਾਵਰ ਸਿੱਧੂ, ਰਮਨਦੀਪ ਜੱਗਾ,ਅਰਸ਼ ਹੁੰਦਲ, ਗੋਨੀ ਸੱਗੂ ਅਤੇ ਮੋਨਿਕਾ ਆਦਿ ਅਹਿਮ ਕਿਰਦਾਰਾਂ ਵਿੱਚ ਨਜ਼ਰ ਆਉਣਗੇ। ਫ਼ਿਲਮ ਦੀ ਹੀਰੋਇਨ ਦੀ ਗੱਲ ਕਰੀਏ ਤਾ ਅਦਾਕਾਰਾ ਲਵ ਗਿੱਲ ਇੱਕ ਜਾਣੀ ਪਛਾਣੀ ਅਦਾਕਾਰਾ ਹੈ। ਜਿਸਨੇ ਇਸ ਤੋਂ ਪਹਿਲਾਂ ਛੋਟੇ ਪਰਦੇ ਦੇ ਅਨੇਕਾਂ ਲੜੀਵਾਰਾਂ ਤੋਂ ਇਲਾਵਾ ਪੰਜਾਬੀ ਫ਼ਿਲਮ ‘ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ’ ਵਿੱਚ ਵੀ ਮੁੱਖ ਭੂਮਿਕਾ ਨਿਭਾਈ ਹੈ। ਫਿਲਮ ਦਾ ਹੀਰੋ ਇਕਲਵਿਆ ਪਦਮ ਵੀ ਕਮਾਲ ਦਾ ਅਦਾਕਾਰ ਹੈ। ਉਸਨੇ ਇਸ ਫਿਲਮ ਰਾਹੀਂ ਵੱਡੇ ਪਰਦੇ ਵੱਲ ਕਦਮ ਵਧਾਇਆ ਹੈ ਉਮੀਦ ਹੈ ਕਿ ਦੋਵਾਂ ਦੀ ਜੋੜੀ ਪੰਜਾਬੀ ਦਰਸ਼ਕਾਂ ਨੂੰ ਜਰੂਰ ਪਸੰਦ ਆਵੇਗੀ। 
ਗੋਲਡਨ ਕੀ ਐਂਟਰਟੈਨਮੈਂਟ ਦੀ ਪੇਸ਼ਕਸ਼ ਇਸ ਫਿਲਮ ਦੇ ਨਿਰਮਾਤਾ ਵਿਸ਼ਨੂ ਕੇ ਪੋਡਰ ਅਤੇ ਪੁਨੀਤ ਚਾਵਲਾ ਹਨ।  ਫ਼ਿਲਮ ਦੀ ਕਹਾਣੀ ਵਿਵੇਕ ਮਿਸ਼ਰਾ ਨੇ ਲਿਖੀ ਹੈ। ਡਾਇਲਾਗ ਜੱਸੀ ਢਿੱਲੋਂ ਅਤੇ ਸਰਬਜੀਤ ਸੰਧੂ ਨੇ ਲਿਖੇ ਹਨ। ਇਸ ਫ਼ਿਲਮ ਦੀ ਸੂਟਿੰਗ ਚੰਡੀਗੜ੍ਹ, ਮੋਹਾਲੀ ਅਤੇ ਮਨਾਲੀ ਦੀਆਂ ਸ਼ਾਨਦਾਰ ਲੁਕੇਸ਼ਨਾਂ ’ਤੇ ਕੀਤੀ ਗਈ ਹੈ ਤੇ ਬਹੁਤ ਜਲਦ ਇਹ ਫਿਲਮ ਪੰਜਾਬੀ ਸਿਨੇਮਿਆਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।                   
                         ਸੁਰਜੀਤ ਜੱਸਲ 

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ