Wednesday, July 09, 2025
24 Punjabi News World
Mobile No: + 31 6 39 55 2600
Email id: hssandhu8@gmail.com

Article

ਗਣਤੰਤਰ ਦਿਵਸ: ਦਰਪੇਸ਼ ਚੂਣੋਤਿਆਂ ਨਾਲ ਜੂਝਦੇ ਲੋਕ

January 25, 2022 12:34 AM
ਗਣਤੰਤਰ ਦਿਵਸ: ਦਰਪੇਸ਼ ਚੂਣੋਤਿਆਂ ਨਾਲ ਜੂਝਦੇ ਲੋਕ
 
 ਕਰੋਨਾ ਵਾਇਰਸ ਕਾਰਨ ਪੂਰੇ ਵਿਸ਼ਵ ਵਿੱਚ ਹਾਹਾਕਾਰ ਮਚੀ ਹੋਈ ਹੈ।ਜਿਸ ਕਾਰਨ  ਦੇਸ਼ ਦਾ ਅਰਥਚਾਰਾ ਤੱਕ  ਡਗਮਗਾ ਗਿਆ ਹੈ।ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਕਿਸਾਨਾਂ ਨੇ  ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ, ਫੈਸਲਿਆਂ ਵਿਰੁੱਧ ਅੰਦੋਲਨ ਕੀਤਾ ਸੀ। ਤਕਰੀਬਨ 1ਅਕਤੂਬਰ2020 ਤੋਂ ਪੰਜਾਬ ਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ ।  ਦੇਸ਼ ਦਾ ਅੰਨਦਾਤਾ ਨੇ  ਕਿਹਾ ਸੀ ਕਿ ਇਹ ਬਿੱਲ ਉਨ੍ਹਾਂ ਨੂੰ ਬਰਬਾਦ ਕਰ ਦੇਣਗੇ।ਕਿਉਂ ਸਰਕਾਰ ਬਾਰ ਬਾਰ ਕਹਿ ਰਹੀ ਸੀ ਕਿ ਇਨ੍ਹਾਂ ਬਿੱਲਾਂ  ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਸੁਧਰੇਗੀ ।ਵਿਚਾਰਨ ਵਾਲੀ ਗੱਲ ਹੈ ਕਿ ਜੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ,ਤਾਂ ਫਿਰ ਦੇਸ਼ ਦਾ ਅੰਨਦਾਤਾ ਅੱਜ ਸੰਘਰਸ਼ ਦੇ ਰਾਹ ਕਿਉਂ ਪੈ ਗਿਆ ?ਅੱਜ ਪੰਜਾਬ ਦਾ ਕਿਸਾਨ ਖੁਦਕੁਸ਼ੀ ਦੇ ਰਾਹ ਪੈ ਗਿਆ ਹੈ। ਕਰਜ਼ੇ ਦੀ ਪੰਡ ਇੰਨੀ ਭਾਰੀ ਹੋ ਚੁੱਕੀ ਹੈ ,ਕਿ ਉਸਨੂੰ ਹੋਰ ਕੁਝ ਵੀ ਨਹੀਂ ਦਿਸਦਾ। ਜਿਵੇਂ ਤਾਲਾਬੰਦੀ ਵਿੱਚ ਛੋਟ ਦਿੱਤੀ ਗਈ, ਮਹਿੰਗਾਈ ਵਧਦੀ ਗਈ । ਕਰੋਨਾ ਮਹਾਂਮਾਰੀ ਨੇ ਆਰਥਿਕਤਾ ਨੂੰ ਨਪੀੜਿਆ ਹੈ। ਰੋਟੀ, ਕੱਪੜਾ ਅਤੇ ਮਕਾਨ ਹਰ ਆਦਮੀ ਦੀ ਬੁਨਿਆਦੀ ਜ਼ਰੂਰਤਾਂ ਹਨ।ਹਾਲ ਹੀ ਵਿੱਚ ਨਸ਼ਰ ਹੋਈ ਇੱਕ ਰਿਪੋਰਟ ਮੁਤਾਬਕ ਪੰਜਾਬ ਦਾ ਪਾਣੀ ਪੀਣ ਯੋਗ ਨਹੀਂ ਰਿਹਾ ਹੈ। 40 ਫੀਸਦੀ ਪਾਣੀ ਖਰਾਬ ਹੋ ਚੁੱਕਾ ਹੈ।ਪੰਜਾਬ ਦੇ ਕਈ ਜਿਲ੍ਹੇ ਕੈਂਸਰ ਦੀ ਮਾਰ ਹੇਠ ਹਨ। ਜੇ ਸਮਾਂ ਰਹਿੰਦਿਆਂ ਕੋਈ ਠੋਸ ਨੀਤੀ ਨਾ ਅਪਣਾਈ ਗਈ , ਤਾਂ ਜਲਦੀ ਹੀ ਪੂਰਾ ਪੰਜਾਬ ਕੈਂਸਰ ਨਾਲ ਪ੍ਰਭਾਵਿਤ ਹੋ ਜਾਵੇਗਾ।ਅੱਜ ਬੇਰੋਜ਼ਗਾਰੀ ਕਾਰਨ ਪੰਜਾਬ ਖਾਲੀ ਹੋਣ ਲੱਗਾ ਹੈ। ਪੰਜਾਬ ਵਿੱਚ ਹਰ ਸਾਲ ਵਿਦੇਸ਼ਾਂ ਵਿਚ ਪੜਾਈ ਕਰਨ ਲਈ ਨੌਜਵਾਨ 27 ਹਜ਼ਾਰ ਕਰੋੜ ਰੁਪਏ ਖਰਚ ਕਰ ਰਹੇ ਹਨ। ਹਰ ਸਾਲ ਲੱਖਾਂ ਨੌਜਵਾਨਾਂ ਦਾ ਵਿਦੇਸ਼ ਜਾਣਾ ਖਤਰੇ ਦੀ ਘੰਟੀ ਹੈ।ਜੇ ਇਹ ਸਿਲਸਿਲਾ ਚਲਦਾ ਰਿਹਾ ਤਾਂ ਪੰਜਾਬ ਇੱਕ ਦਿਨ ਖਾਲੀ ਹੋ ਜਾਏਗਾ। ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ । ਨੋਜਵਾਨ  ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਡਿਗਰੀਆਂ ਹੱਥਾਂ ਵਿੱਚ ਫੜੀ, ਨੌਕਰੀ ਦੀ ਪ੍ਰੇਸ਼ਾਨੀ, ਮਾਪਿਆਂ ਦੀ ਉਮੀਦਾਂ ਤੇ ਖ਼ਰਾ ਨਾ ਉਤਰਨਾ  ਨਸ਼ੇ ਨੂੰ ਗ੍ਰਹਿਣ  ਕਰਨ ਦਾ ਵੱਡਾ ਕਾਰਨ ਹੈ। ਘਰਾਂ ਦੇ ਚਿਰਾਗ ਦੇ ਚਿਰਾਗ ਬੁੱਝ ਚੁੱਕੇ ਹਨ ।  ਆਵਾਰਾ ਕੁੱਤਿਆਂ ਦੀ ਸਮੱਸਿਆ ਇੰਨੀ ਵੱਧ ਚੁੱਕੀ ਹੈ ਕਿ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਅਨੁਭਵ ਕਰਦਾ ਹੈ। ਹਾਲਾਂਕਿ ਸਰਕਾਰ ਨੇ ਕੁੱਤੇ ਮਾਰਨ ਤੇ ਪਾਬੰਦੀ ਲਗਾ ਦਿੱਤੀ ਸੀ।  ਪਰ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕੋਈ ਠੋਸ ਨੀਤੀ ਨਹੀਂ ਬਣੀ ਹੈ ।ਆਵਾਰਾ ਪਸ਼ੂਆਂ ਨੇ ਤਾਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ ।ਪਿੰਡਾਂ ਵਿੱਚ ਤਾਂ ਕਿਸਾਨਾਂ ਦੀਆਂ ਫਸਲਾਂ ਦਾ ਇਹ ਅਵਾਰਾ ਪਸ਼ੂ ਉਜਾੜਾ ਕਰ ਰਹੇ ਹਨ ।ਆਏ ਦਿਨ ਕਿਸਾਨ ਧਰਨੇ ਲਾ ਕੇ ਡੀਸੀ ਦਫ਼ਤਰਾਂ  ਤੇ ਮੰਤਰੀਆਂ ਦੀ ਕੋਠੀਆਂ ਦੇ ਮੂਹਰੇ ਬੈਠਦੇ ਹਨ। ਪਹਿਲਾਂ ਤਾਂ ਲੋਕ ਇਨ੍ਹਾਂ ਪਸ਼ੂਆਂ ਦਾ ਦੁੱਧ ਪੀਂਦੇ ਹਨ। ਜਦੋਂ ਇਹ ਪਸ਼ੂ ਦੁੱਧ ਦੇਣ ਤੋਂ ਹੱਟ ਜਾਂਦੇ ਹਨ ਤਾਂ ਲੋਕ ਇਨ੍ਹਾਂ ਨੂੰ ਸ਼ਹਿਰਾਂ ਵੱਲ ਛੱਡ  ਦਿੰਦੇ ਹਨ ।ਜਿਸ ਕਰਕੇ ਸ਼ਹਿਰਾਂ ਵਿਚ ਹਾਦਸਿਆਂ ਦਾ ਕਾਰਨ ਬਣਦੇ ਹਨ । ਅੱਜ ਪੰਜਾਬ ਦੇ ਲੋਕਾਂਂ ਨੂੰ ਇਨ੍ਹਾਂਂ ਸਮੱਸਿਆਵਾਂਂ ਚੋਂ ਨਿਕਲਣ ਲਈ ਕੋਈ ਹੱਲ ਨਹੀਂ ਲੱਭ ਰਿਹਾ।ਸਰਕਾਰਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਲੋਕ ਪੱਖੀ ਨੀਤੀਆਂ ਬਣਾਉਣ ਦੀ ਸਖਤ ਲੋੜ ਹੈ।
 
ਸੰਜੀਵ ਸਿੰਘ ਸੈਣੀ, ਮੋਹਾਲੀ

Have something to say? Post your comment