Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

India

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਲਈ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ

January 26, 2022 12:01 AM
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਲਈ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ
 
ਨਵੀਂ ਦਿੱਲੀ, 25 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਟੋਲੇ ਵੱਲੋਂ ਨਿਰਾਦਰ ਕਰਨ ਦੇ ਮਾਮਲੇ ਵਿਚ ਅੱਜ ਪਸ਼ਚਾਤਾਪ ਵਜੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ। ਪਾਠ ਦਾ ਭੋਗ 27 ਜਨਵਰੀ ਦਿਨ ਵੀਰਵਾਰ ਨੁੰ ਪਵੇਗਾ।
ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਵੇਲੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਤੇ ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਸਮੇਤ ਕਮੇਟੀ ਦੀ ਕਾਰਜਕਾਰਨੀ ਦੀ ਟੀਮ ਤੇ ਹੋਰ ਮੈਂਬਰ ਵੀ ਹਾਜ਼ਰ ਸਨ।
ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਬੇਸ਼ੱਕ ਜਨਰਲ ਹਾਊਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਗਾਲ੍ਹਾਂ ਕੱਢੀਆਂ ਤੇ ਬੇਹੱਦ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਹੁਲੜਬਾਜ਼ੀ ਕੀਤੀ ਤੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਪਰ ਪ੍ਰਬੰਧਕ ਹੋਣ ਦੇ ਨਾਅਤੇ ਅਸੀਂ ਇਹ ਆਪਣਾ ਫਰਜ਼ ਸਮਝਿਆ ਕਿ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਏ ਜਾਣ। ਇਸੇ ਫੈਸਲੇ ਤਹਿਤ ਅੱਜ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਹਨ ਜਿਹਨਾਂ ਦੇ ਭੋਗ 27 ਜਨਵਰੀ ਨੁੰ ਸਵੇਰੇ 11 ਵਜੇ ਪਾਏ ਜਾਣਗੇ। ਉਪਰੰਤ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਹੋਣਗੇ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਬੇਸ਼ੱਕ ਗੁਨਾਹ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਨੇ ਕੀਤਾ ਹੈ ਪ੍ਰਬੰਧਕ ਹੋਣ ਦੇ ਨਾਅਤੇ ਅਸੀਂ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਾਂ ਤੇ ਸੰਗਤਾਂ ਇਸ ਕਾਰਜ ਵਿਚ ਵੱਧ ਚੜ੍ਹ ਕੇ ਕਮੇਟੀ ਨੁੰ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮੇਂ ਹਾਜ਼ਰੀ ਲਗਵਾਉਣ।
 
 
 

Have something to say? Post your comment