Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪ੍ਰੌ ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਲਈ ਪਿੰਡ ਰੋਡੇ ਤੋ 29 ਜਨਵਰੀ ਨੂੰ ਰੋਸ ਮਾਰਚ

January 26, 2022 09:16 PM

ਪ੍ਰੌ ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਲਈ ਪਿੰਡ ਰੋਡੇ ਤੋ 29 ਜਨਵਰੀ ਨੂੰ ਰੋਸ ਮਾਰਚ

ਆਮ ਆਦਮੀ ਪਾਰਟੀ ਤੋਂ ਐਨ ਆਰ ਆਈ ਭਰਾਵਾਂ ਨੇ ਬਣਾਈ ਦੂਰੀ, ਰਿਹਾਈ ਨਹੀਂ ਤਾਂ ਵੋਟ ਨਹੀਂ

ਲੰਡਨ - ਸਰਬਜੀਤ ਸਿੰਘ ਬਨੂੜ - ਆਲ ਇੰਡਿਆ ਸਿੱਖ ਫੈਡਰੇਸਨ ਤੇ ਵਾਰਿਸ ਪੰਜਾਬ ਦੇ ਅਤੇ ਵਿਦੇਸ਼ੀ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਭਾਰਤੀ ਨਿਆਂ ਪਾਲਿਕਾ ਸਮੇਤ ਕਾਇਰ ਹੋ ਚੁੱਕੇ ਰਾਜਸੀ ਲੋਕਾਂ ਨੂੰ ਜਗਾਉਣ ਲਈ ਰੋਸ ਮਾਰਚ 29 ਜਨਵਰੀ ਨੂੰ ਕੱਢਣ ਦਾ ਐਲਾਨ ਕੀਤਾ ਗਿਆ ਹੈ।
ਸਮੂਹ ਪੰਥਕ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਭਾਰਤੀ ਸੰਵਿਧਾਨ ਮੁਤਾਬਕ ਸਜ਼ਾਵਾਂ ਪੁਰੀਆਂ ਹੋਣ ਤੋ ਬਾਦ ਵੀ ਜੇਲਾ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਪਾਰਟੀ ਪੱਧਰ ਤੋ ਉੱਪਰ ਉਠ ਕੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਬੋਲਣ ਅਤੇ ਖੜਨ ਦਾ ਯਤਨ ਕਰਨ ਦਾ ਹੌਕਾ ਦਿੱਤਾ ਗਿਆ।
ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਜੇਲਾ ਵਿੱਚ ਬੰਦ ਬੰਦੀ ਸਿੱਖਾਂ ਲਈ ਕਿਸਾਨੀ ਸੰਘਰਸ ਵਾਂਗੂੰ ਸਾਂਝੇ ਯਤਨਾਂ ਦੀ ਕੋਸ਼ਿਸ਼ ਲਈ ਸਮੂਹ ਜਥੇਬੰਦੀਆਂ ਨੂੰ ਮੁੜ ਇਕਜੁੱਟ ਹੋਣ ਦੀ ਪੁਰ-ਜ਼ੋਰ ਅਪੀਲ ਕੀਤੀ ਗਈ। ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਤੇ ਪ੍ਰੌ ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਵਾਲੀ ਫਾਇਲ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਸਤਖਤ ਨਾ ਕਰਨ ਦੇ ਰੋਸ ਵੱਜੋਂ ਰੋਸ ਮਾਰਚ ਵਿੱਚ ਸਾਮਿਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਜਾਂਦੀ ਹੈ।
ਜਿਕਰਯੋਗ ਹੈ ਕਿ ਰੋਸ ਮਾਰਚ ਦਿਨ ਸਨੀਵਾਰ ਨੂੰ ਗੁਰਦਵਾਰਾ ਸੰਤ ਖਾਲਸਾ ਪਿੰਡ ਰੋਡੇ ਤੋ ਸਵੇਰੇ 10 ਵਜੇ ਚੱਲੇਗਾ ਅਤੇ ਨੱਥੂਵਾਲਾ, ਲੰਗੇਆਣਾ, ਬਾਘਾਪੁਰਾਣਾ, ਰਾਜੋਆਣਾ, ਬੁੱਧ ਸਿੰਘ ਵਾਲਾ, ਸੰਗਤਪੁਰਾ, ਜਲਾਲ ਹੁੰਦਾ ਹੋਇਆ ਦਿਆਲਪੁਰਾ ਭਾਈਕਾ ਬਠਿੰਡਾ ਵਿੱਖੇ ਸਮਾਪਤ ਹੋਵੇਗਾ। ਸਮੂਹ ਜਥੇਬੰਦੀਆਂ ਸੰਪਰਦਾਵਾਂ, ਅਤੇ ਨੋਜਵਾਨਾਂ ਨੇ ਕੇਸਰੀ ਦਸਤਾਰਾਂ ਤੇ ਔਰਤਾਂ ਕੇਸਰੀ ਚੁੰਨੀਆਂ ਸਜ਼ਾ ਕੇ ਆਉਣ ਦੀ ਅਪੀਲ ਕੀਤੀ ਗਈ।
ਪੰਜਾਬ ਤੋਂ ਬਾਹਰ ਵਿਦੇਸ਼ੀ ਧਰਤੀ ਵਿੱਚ ਵਸਦੇ ਪੰਜਾਬੀਆਂ ਤੇ ਪੰਥਕ ਜਥੇਬੰਦੀਆਂ ਵੱਲੋਂ ਪ੍ਰੌ ਭੁੱਲਰ ਦੀ ਰਿਹਾਈ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਾਈ ਜਾ ਰਹੀ ਅੜਚਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਐਨ ਆਰ ਆਈ ਪੰਜਾਬੀਆ ਨੇ ਕਿਹਾ ਕਿ ਪੰਜਾਬ ਦੇ ਵੋਟਰ ਸਾਡੇ ਸਮੂਹ ਪਰਿਵਾਰ ਆਪ ਪਾਰਟੀ ਦਾ ਮੁਕਮੰਲ ਬਾਈਕਾਟ ਕਰਨ। ਉਨਾ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਲਈ ਹਾਅ ਦਾ ਨਾਅਰਾ ਨਹੀਂ ਮਾਰ ਸਕਦਾ ਤਾ ਪੰਜਾਬ ਵਿੱਚ ਰਾਜ ਕਰਨ ਦਾ ਉਸ ਦਾ ਪੰਜਾਬੀ ਸੁਪਨਾ ਕਦੇ ਪੂਰਾ ਨਹੀਂ ਹੋਣ ਦੇਣਗੇ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਵਿਦੇਸ਼ੀ ਪੰਜਾਬੀਆ ਵੱਲੋਂ ਆਪ ਪਾਰਟੀ ਨੂੰ ਜਿੱਥੇ ਪੌਂਡਾਂ , ਡਾਲਰਾਂ , ਯੂਰੋ ਦੀ ਕਮੀ ਨਹੀਂ ਆਉਣ ਦਿੱਤੀ ਗਈ ਸੀ ਤੇ ਪੰਜਾਬੀਆ ਨੇ ਆਪ ਪਾਰਟੀ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦਿੱਤਾ ਸੀ ਪਰੰਤੂ ਇਸ ਬਾਰ ਅਜਿਹਾ ਕੁਝ ਵੀ ਵੇਖਣ ਨੂੰ ਨਹੀਂ ਮਿਲਿਆ ਤੇ ਵਿਦੇਸ਼ੀਆਂ ਨੇ ਆਮ ਆਦਮੀ ਪਾਰਟੀ ਤੋਂ ਦੂਰੀ ਬਣਾਈ ਹੋਈ ਹੈ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ