Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬੱਚਿਆ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਨਾ ਜਰੂਰੀ: ਬੈਂਸ

January 28, 2022 12:13 AM

 ਬੱਚਿਆ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਨਾ ਜਰੂਰੀ: ਬੈਂਸ
ਲੁਧਿਆਣਾ 27 ਜਨਵਰੀ ():- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 49 ਮੁਹੱਲਾ ਦਸ਼ਮੇਸ਼ ਨਗਰ ਅਤੇ ਵਾਰਡ ਨੰਬਰ 39 ਮੁਹੱਲਾ ਜਨਤਾ ਨਗਰ ਗਲੀ ਨੰਬਰ 15 ਵਿਚ ਨੁੱਕੜ ਮੀਟਿੰਗਾਂ ਕੀਤੀਆ ਗਈਆ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆ ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ‘ਚ ਸਿਆਸੀ ਅਤੇ ਰਵਾਇਤੀ ਪਾਰਟੀਆ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਲੁੱਟਣ ਤੋਂ ਸਿਵਾਏ ਹੋਰ ਕੁਝ ਨਹੀ ਕੀਤਾ। ਉਹਨਾਂ ਕਿਹਾ ਕਿ ਜੇਕਰ ਪੰਜਾਬ ਦੇ ਬੱਚਿਆ ਦੇ ਭਵਿੱਖ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸੂਬੇ ਵਿਚ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਨਾ ਜਰੂਰੀ ਹੈ। ਕਿਉ ਕਿ ਲੋਕ ਇਨਸਾਫ ਪਾਰਟੀ ਪੰਜਾਬ ਦੀਆਂ ਬਾਕੀ ਸਿਆਸੀ  ਪਾਰਟੀਆ ਨਾਲੋਂ ਅਲੱਗ ਹੈ ਜੋ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਹਰ ਵੇਲੇ ਤਤਪਰ ਰਹਿੰਦੀ ਹੈ। ਇਸ ਮੌਕੇ ਸਾਬਕਾ ਕੌਸਲਰ ਬਿੱਟੂ ਘਟੌੜੇ, ਕੌਸਲਰ ਸਿਕੰਦਰ ਸਿੰਘ ਪੰਨੂ, ਸਵਰਨ ਸਿੰਘ, ਦਰਸ਼ਪ੍ਰੀਤ ਸਿੰਘ, ਰਘਬੀਰ ਸਿੰਘ, ਪ੍ਰੀਤ ਮੋਹਨ ਸਿੰਘ, ਹੈਪੀ, ਬੋਬੀ, ਭਗਵੰਤ ਸਿੰਘ, ਤਰਸੇਮ ਸਿੰਘ, ਗੋਲਡੀ, ਹਰਵੀਰ ਸਿੰਘ, ਅਵਤਾਰ ਸਿੰਘ, ਪ੍ਰਦੀਪ, ਗੁਰਮੀਤ ਸਿੰਘ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਬਚਨ ਸਿੰਘ, ਬਲਜੀਤ ਸਿੰਘ, ਕਰਮਜੀਤ ਸਿੰਘ, ਦਲਜੀਤ ਸਿੰਘ, ਸੋਨੂੰ ਕਲਸੀ, ਕੁਲਾਰ ਮਸ਼ੀਨ, ਬਲਬੀਰ ਸਿੰਘ, ਤਜਿੰਦਰ ਸਿੰਘ, ਬਲਜੀਤ ਸਿੰਘ ਚਾਨੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।

Have something to say? Post your comment