Tuesday, September 16, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਗਣਤੰਤਰ ਦਿਵਸ ਦੇ ਮੌਕੇ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਦਾ ਧਰਨਾ ਜਾਰੀ

January 28, 2022 12:14 AM

ਗਣਤੰਤਰ ਦਿਵਸ ਦੇ ਮੌਕੇ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਦਾ ਧਰਨਾ ਜਾਰੀ

ਮਾਨਸਾ 27ਜਨਵਰੀ(ਨਾਨਕ ਸਿੰਘ ਖੁਰਮੀ) ਅੱਜ ਨਗਰ ਕੌਂਸਲ ਮਾਨਸਾ ਦੇ ਦਫ਼ਤਰ ਅੱਗੇ ਫਾਇਰ ਬ੍ਰਿਗੇਡ ਵਿੱਚੋਂ ਕੱਢੇ ਮੁਲਾਜ਼ਮਾਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਫਾਇਰ ਬ੍ਰਿਗੇਡ ਵਿੱਚ 27 ਦਸੰਬਰ 2021 ਨੂੰ ਜਬਰੀ/ਜ਼ੁਬਾਨੀ ਹੁਕਮਾਂ ਵਿੱਚ 8 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਫਾਇਰ ਬ੍ਰਿਗੇਡ ਦੇ ਆਗੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ 1 ਕਰਮਚਾਰੀ ਗੁਰਪ੍ਰੀਤ ਸਿੰਘ ਫਾਇਰਮੈਨ ਕਈ ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾ ਰਿਹਾ ਹੈ ਜਿਸ ਦੀ 15 ਮਹੀਨਿਆਂ ਤੋਂ ਤਨਖਾਹ ਅਤੇ ਇਸ ਤੋਂ ਇਲਾਵਾ 7 ਹੋਰ ਕਰਮਚਾਰੀ ਪਿਛਲੇ 4 ਮਹੀਨਿਆਂ ਦੀ ਤਨਖਾਹ ਅਜੇ ਤੱਕ ਜਾਰੀ ਨਹੀਂ ਕੀਤੀ ਗਈ। ਇਹਨਾਂ ਮੁਲਾਜ਼ਮਾਂ ਨੂੰ ਤਨਖਾਹ ਦੇਣ ਦੀ ਬਜਾਏ ਜਬਰੀ ਨੌਕਰੀ ਤੋਂ ਕੱਢਿਆ ਗਿਆ ਹੈ। ਇੱਕ ਪਾਸੇ ਨਗਰ ਕੌਂਸਲ ਮਾਨਸਾ ਕਮੇਟੀ ਵੱਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ ਗਿਆ, ਦੂਸਰੇ ਪਾਸੇ ਨਗਰ ਕੌਂਸਲ ਮਾਨਸਾ ਦੇ ਦਫ਼ਤਰ ਅੱਗੇ ਕੱਢੇ ਹੋਏ ਮੁਲਾਜ਼ਮਾਂ ਵੱਲੋਂ ਸ਼ਾਂਤਮਈ ਧਰਨਾ ਜਾਰੀ ਰੱਖਿਆ ਗਿਆ ਹੈ। ਜੇਕਰ ਕੱਢੇ ਹੋਏ ਮੁਲਾਜ਼ਮਾਂ ਨੂੰ ਬਹਾਲ ਨਾ ਕੀਤਾ ਗਿਆ ਅਤੇ ਮੰਗਾਂ=ਅਲਤਬਸ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪਰਿਵਾਰਾਂ ਸਮੇਤ ਭਾਰੀ ਇਕੱਠ ਕਰਕੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਫਾਇਰ ਬ੍ਰਿਗੇਡ ਦੇ ਆਗੂ ਬਲਰਾਜ ਸਿੰਘ, ਹਰਜੀਤ ਸਿੰਘ, ਜਸਕਰਨ ਸਿੰਘ, ਗਗਨਦੀਪ ਸਿੰਘ ਆਦਿ ਸਟਾਫ ਅਤੇ ਉਗਰਾਹਾਂ ਜਥੇਬੰਦੀ ਦੇ ਆਗੂ ਜਗਸੀਰ ਸਿੰਘ ਜਵਾਹਰਕੇ, ਜੱਗਾ ਸਿੰਘ ਜਟਾਣਾ, ਪਾਲੀ ਉਪਲ ਮੀਰਪੁਰ ਕਲਾਂ, ਗੁਰਤੇਜ ਸਿੰਘ ਜਟਾਣਾ ਅਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment