Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਕਮਾਲ, ਇੱਕ ਸਕੂਲ ਵਿੱਚ ਬਿਠਾਏ ਦੋ-ਤਿੰਨ ਮੁੱਖ ਅਧਿਆਪਕ।

May 27, 2022 11:35 PM

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਕਮਾਲ, ਇੱਕ ਸਕੂਲ ਵਿੱਚ ਬਿਠਾਏ ਦੋ-ਤਿੰਨ ਮੁੱਖ ਅਧਿਆਪਕ।

        ਪਿਛਲੇ ਦਿਨੀਂ ਮਾਣਯੋਗ ਜ਼ਿਲਾ ਸਿੱਖਿਆ ਅਫ਼ਸਰ ਫਿਰੋਜ਼ਪੁਰ ਵੱਲੋਂ  ਈ. ਟੀ. ਟੀ ਤੋਂ ਐਚ.ਟੀ ਦੀਆਂ ਤਰੱਕੀਆਂ ਲਈ 25.05.2022 ਨੂੰ ਤਰੱਕੀਆਂ ਦੇ ਕੇ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪਰ ਸਬੰਧਤ ਉਮੀਦਵਾਰਾਂ ਨੂੰ ਹਾਲੇ ਸਟੇਸ਼ਨ ਚੋਣ ਨਹੀਂ ਕਰਵਾਈ ਗਈ ਹੈ। ਤਰੱਕੀਆਂ ਲੈਣ ਵਾਲੇ ਉਮੀਦਵਾਰਾਂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਜਾ ਕੇ ਆਪਣੀ ਹਾਜ਼ਰੀ ਦੇ ਦਿੱਤੀ ਹੈ। ਤਰੱਕੀਆਂ ਦੀ ਲਿਸਟ ਵਿੱਚ ਬੈਕਲਾਗ ਨੂੰ ਪਹਿਲ ਦੇ ਆਧਾਰ ਉੱਤੇ ਲਿਖਿਆ ਗਿਆ ਹੈ ਪਰੰਤੂ ਕੀ ਲਿਸਟ ਅਨੁਸਾਰ ਸਟੇਸ਼ਨ ਚੋਣ ਵੀ ਕਰਵਾਈ ਜਾਵੇਗੀ? ਇਸ ਸਬੰਧੀ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਹੈ। ਐਸ.ਸੀ /ਬੀ.ਸੀ ਅਧਿਆਪਕ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਸ਼ਾਮ ਸੁੰਦਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਹਾਸੋਹੀਣੀ ਸਥਿਤੀ ਬਣੀ ਹੋਈ ਹੈ ਕਿਉਕਿ ਇੱਕ ਸਕੂਲ ਦੇ ਵਿੱਚ ਦੋ ਤੋਂ ਲੈ ਕੇ ਤਿੰਨ-ਤਿੰਨ ਅਧਿਆਪਕ ਮੁੱਖ ਅਧਿਆਪਕ ਬਣ ਚੁੱਕੇ ਹਨ ਤੇ ਉਹ ਆਪਣੇ ਪਿੱਤਰੀ ਸਕੂਲ ਵਿੱਚ, ਅਗਲੇ ਹੁਕਮਾਂ ਤੱਕ ਬਤੌਰ ਮੁੱਖ ਅਧਿਆਪਕ ਕੰਮ ਕਰਨਗੇ। ਇਹ ਇਤਿਹਾਸ ਰਚ ਦਿੱਤਾ ਗਿਆ ਹੈ ਕਿ ਬਿਨਾ ਸਟੇਸ਼ਨ ਦਿੱਤਿਆਂ ਹੀ ਅਧਿਆਪਕਾਂ ਨੂੰ ਉਨ੍ਹਾਂ ਦੇ ਸਕੂਲ ਵਿੱਚ ਹੀ ਕੰਮ ਕਰਨ ਲਈ ਲਿਖਿਆ ਗਿਆ ਹੈ।
        ਇਸ ਸਮੇਂ ਐਸ.ਸੀ /ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਦੇ ਸਕੱਤਰ ਹਰਦੀਪ ਸਿੰਘ ਤੂਰ ਨੇ ਜਾਣਕਾਰੀ ਦਿੱਤੀ ਕਿ ਪਹਿਲਾਂ ਤਾਂ ਅਧਿਕਾਰੀ ਬੈਕਲਾਗ ਨੂੰ ਪਹਿਲ ਦੇ ਆਧਾਰ ਤੇ ਭਰਨ ਨੂੰ ਹੀ ਜਾਇਜ਼ ਨਹੀਂ ਮੰਨਦੇ ਸਨ ਪਰ ਹੁਣ ਉਨ੍ਹਾਂ ਨੇ ਨਿਯਮਾਂ ਅਨੁਸਾਰ ਤਰੱਕੀਆਂ ਦੀ ਚਿੱਠੀ ਜਾਰੀ ਕਰ ਦਿੱਤੀ ਹੈ । ਜਥੇਬੰਦੀ ਦੀ ਮੰਗ ਹੈ ਕਿ ਸਟੇਸ਼ਨ ਚੋਣ ਇਸ ਚਿੱਠੀ ਦੇ ਅਨੁਸਾਰ ਹੀ ਕਰਵਾਈ ਜਾਵੇ। ਜੇਕਰ ਅਧਿਕਾਰੀ ਅਜਿਹਾ ਕਰਨ ਤੋਂ ਆਨਾਕਾਨੀ ਕਰਨਗੇ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਜਨਰਲ ਸਕੱਤਰ ਭਾਰਤ ਪ੍ਰਤਾਪ ਜੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਬਦਲੀਆਂ ਦਾ ਪੋਰਟਲ ਖੁੱਲ੍ਹ ਚੁੱਕਾ ਹੈ। ਜੇਕਰ ਬਾਹਰਲੇ ਅਧਿਆਪਕ ਬਦਲੀਆਂ ਕਰਵਾ ਇਹਨਾਂ ਖਾਲੀ ਸਟੇਸ਼ਨ ਉਪਰ ਹਾਜ਼ਰ ਹੋਣਗੇ ਤਾਂ ਬਹੁਤ ਮੁਸ਼ਕਲ ਸਥਿਤੀ ਪੈਦਾ ਹੋ ਜਾਵੇਗੀ। ਤਰੱਕੀਆਂ ਲੈਣ ਵਾਲੇ ਕਿਸੇ ਵੀ ਅਧਿਆਪਕ ਦਾ ਜੇਕਰ ਕਿਸੇ ਕਿਸਮ ਦਾ ਕੋਈ ਵੀ ਨੁਕਸਾਨ ਹੋਇਆ ਤਾਂ ਇਸ ਦੀ ਨਿੱਜੀ ਜਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜ਼ਪੁਰ ਰਾਜੀਵ ਛਾਬੜਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਖਵਿੰਦਰ ਸਿੰਘ ਫਿਰੋਜ਼ਪੁਰ ਜੀ ਦੀ ਹੋਵੇਗੀ। ਇਸ ਲਈ ਜਲਦ ਤੋਂ ਜਲਦ ਸਟੇਸ਼ਨ ਚੋਣ ਕਰਵਾਈ ਜਾਵੇ। ਇਸ ਸਬੰਧੀ ਯੂਨੀਅਨ ਵੱਲੋਂ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਸਮੇਂ ਹਰਬੰਸ ਲਾਲ, ਦੀਪਕ ਪਾਸੀ, ਤਰਲੋਕ ਭੱਟੀ, ਕਪਿਲ ਦੇਵ, ਅਮਿਤ ਸ਼ਰਮਾ, ਭੁਪਿੰਦਰ ਸਿੰਘ, ਸੁਸ਼ੀਲ ਕੁਮਾਰੀ, ਕੁਲਜੀਤ ਕੌਰ, ਜਸਵੀਰ ਸਿੰਘ, ਗੁਰਬਚਨ ਸਿੰਘ, ਹੀਰਾ ਸਿੰਘ ਪ੍ਰੈਸ ਸਕੱਤਰ ਆਦਿ ਮੌਜੂਦ ਸਨ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ