Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੰਤ ਅਵਤਾਰ ਸਿੰਘ ਸੀਚੇਵਾਲ ਜੀ ਦੀ 34ਵੀ ਬਰਸੀ ਮੌਕੇ ਪਹੁੰਚੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ

May 27, 2022 11:36 PM
ਸੰਤ ਅਵਤਾਰ ਸਿੰਘ ਸੀਚੇਵਾਲ ਜੀ ਦੀ  34ਵੀ ਬਰਸੀ ਮੌਕੇ ਪਹੁੰਚੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ  
---------------------------
ਪੰਜਾਬ ਨੂੰ ਕੈਲੇਫੋਰਨੀਆ, ਲੰਡਨ ਬਣਾਉਣ ਦੀ ਲੋੜ ਨੀ - ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਵਾਂਗੇ ----   ਭਗਵੰਤ ਮਾਨ   
---------------------------
ਸ਼ਾਹਕੋਟ 28 ਮਈ (ਲਖਵੀਰ ਵਾਲੀਆ) :- ਸੰਤ ਅਵਤਾਰ ਸਿੰਘ ਸੀਚੇਵਾਲ ਦੀ 34ਵੀ ਬਰਸੀ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਸੰਤ ਬਾਬਾ ਅਵਤਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਆਪਣੇ ਸੰਬੋਧਨ ਦੌਰਾਨ ਭਗੰਵਤ ਮਾਨ ਨੇ ਲੋਕਾਂ ਦਾ ਧੰਨਵਾਦ ਕਰਦੇ ਕਿਹਾ ਕਿ ਇੰਨੀ ਗਰਮੀ ’ਚ ਵੀ ਲੋਕ ਇਥੇ ਵੱਡੀ ਗਿਣਤੀ ’ਚ ਮੌਜੂਦ ਹੋਏ ਹਨ। ਉਨ੍ਹਾਂ ਕਿਹਾ ਕਿ ਇਥੇ ਆ ਕੇ ਬੇਹੱਦ ਖ਼ੁਸ਼ੀ ਹੋਈ ਹੈ। ਇਥੇ ਵਾਤਾਵਰਣ ਪ੍ਰੇਮੀ ਲੋਕ ਰਹਿੰਦੇ ਹਨ, ਕਿਉਂਕਿ ਇਥੇ ਕੁਦਰਤ ਨੂੰ ਬਚਾਇਆ ਗਿਆ ਹੈ। ਇਥੇ ਪਾਣੀ ਨੂੰ ਪਿਤਾ ਦਾ ਦਰਜਾ, ਹਵਾ ਨੂੰ ਗੁਰੂ ਦਾ ਦਰਜਾ ਦਿੱਤਾ ਗਿਆ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਝੋਨੇ ਤੋਂ ਬਦਲਵੀਆਂ ਫਸਲਾਂ ਵੀ ਕਿਸਾਨਾਂ ਨੂੰ ਦੇਈਏ ਅਤੇ ਐੱਮ. ਐੱਸ. ਪੀ. ਵੀ ਦੇਈਏ। ਅਸੀਂ ਮੂੰਗੀ ਦੀ ਸ਼ੁਰੂਆਤ ਕੀਤੀ ਹੈ ਅਗਲੀ ਵਾਰ ਬਾਜਰਾ, ਮੱਕੀ, ਸੂਰਜਮੁਖੀ, ਦਾਲਾਂ ਅਤੇ ਸਰ੍ਹੋਂ ਵੀ ਚੱਕਾਂਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ 20 ਲੱਖ ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ। ਇਸ ਮੌਕੇ ਸੰਤ ਸੀਚੇਵਾਲ ਨੂੰ ਬੋਲਦਿਆਂ ਕਿਹਾ ਕਿ ਵਾਤਾਵਰਣ ਨੂੰ ਸੁਧਾਰਨ ਲਈ ਤੁਸੀਂ ਸਾਨੂੰ ਸੁਝਾਅ ਦਿਓ ਅਤੇ ਉਨ੍ਹਾਂ ਨੂੰ ਲਾਗੂ ਜ਼ਰੂਰ ਕਰਾਂਗੇ।  ਪਿਛਲੀਆਂ ਸਰਕਾਰਾਂ ’ਤੇ ਤਿੱਖੇ ਹਮਲੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੁਣ ਸਮੈਕੀਆ, ਬਲੈਕੀਆ ਦਾ ਬਣਾ ਕੇ ਰੱਖ ਦਿੱਤਾ ਹੈ ਪਰ ਅਸੀਂ ਪੰਜਾਬ ਨੂੰ ਦੋਬਾਰਾ ਰੰਗਲਾ ਬਣਾਉਣਾ ਹੈ। ਪੰਜਾਬ ਨੂੰ ਕੋਈ ਕੈਲੀਫੋਨੀਆ, ਲੰਡਨ ਬਣਾਉਣ ਦੀ ਲੋੜ ਨਹੀਂ ਹੈ। ਸਾਡੇ ਕੋਲ ਅਜਿਹਾ ਖਜਾਨਾ ਪਿਆ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਪੰਕਤੀ ’ਤੇ ਵੀ ਜੇਕਰ ਗੌਰ ਕਰ ਲਈਏ ਤਾਂ ਸੁਧਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੱਟੜੀ ’ਤੇ ਚੜ੍ਹੇਗੀ ਗੱਡੀ, ਮੇਰੇ ’ਤੇ ਯਕੀਨ ਰੱਖੀਓ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵਿਦੇਸ਼ਾਂ ’ਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਪੰਜਾਬੀ ਇਥੇ ਹੀ ਰਹਿਣਗੇ। ਪੰਜਾਬ ਦੀ ਪਾਣੀ, ਹਵਾ ਅਤੇ ਮਿੱਟੀ ਨੂੰ ਬਚਾਓ। ਇਥੇ ਧਰਤੀ ’ਤੇ ਰੌਣਕ ਆਵੇਗੀ ਅਤੇ ਗਿੱਦੇ ਪੈਣਗੇ। ਦੇਸ਼ ਲਈ ਅਤੇ ਪੰਜਾਬ ਲਈ ਜਾਨ ਵੀ ਹਾਜ਼ਰ ਹੈ। ਅਤੇ ਇਸ ਮੌਕੇ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸੇਰੋਵਾਲੀਆ, ਸੁਲਤਾਨਪੁਰ ਲੋਧੀ ਦੇ ਵਿਧਾਇਕ ਇੰਦਰਪ੍ਰਤਾਪ ਸਿੰਘ ਰਾਣਾ, ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਤਜਿੰਦਰ ਸਿੰਘ ਰਾਮਪੁਰ, ਬਲਕਾਰ ਸਿੰਘ ਚੱਠਾ, ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ,ਫਗਵਾੜਾ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਹਨ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ