Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਜੂਨ '84 ਦੇ ਸ਼ਹੀਦਾਂ ਨੂੰ ਸਿਜਦਾ ਅਤੇ ਭਾਰਤ ਸਰਕਾਰ ਖਿਲਾਫ ਰੋਹ ਪ੍ਰਗਟ ਕਰਨ ਲਈ ਭਾਰਤੀ ਕੌਂਸਲੇਟ ਫਰੈਂਕਫੋਰਟ ਦੇ ਸਾਹਮਣੇ ਲਗਾਈ ਗਈ ਘੱਲੂਘਾਰਾ ਯਾਦਗਾਰੀ ਪ੍ਰਦਰਸ਼ਨੀ

June 06, 2022 12:56 AM

ਜੂਨ '84 ਦੇ ਸ਼ਹੀਦਾਂ ਨੂੰ ਸਿਜਦਾ ਅਤੇ ਭਾਰਤ ਸਰਕਾਰ ਖਿਲਾਫ ਰੋਹ ਪ੍ਰਗਟ ਕਰਨ ਲਈ ਭਾਰਤੀ ਕੌਂਸਲੇਟ ਫਰੈਂਕਫੋਰਟ ਦੇ ਸਾਹਮਣੇ ਲਗਾਈ ਗਈ ਘੱਲੂਘਾਰਾ ਯਾਦਗਾਰੀ ਪ੍ਰਦਰਸ਼ਨੀ

ਜੂਨ 84 ਦੇ ਖੂਨੀ ਘੱਲੂਘਾਰੇ ਦੀ 38ਵੀਂ ਵਰ੍ਹੇਗੰਢ ਤੇ ਮਹਾਨ ਸ਼ਹੀਦਾਂ ਨੂੰ ਸਿਜਦਾ ਕਰਨ ਤੇ ਭਾਰਤ ਸਰਕਾਰ ਦੇ ਘਿਨਾਉਣੇ ਕਾਰੇ ਪ੍ਰਤੀ ਰੋਹ ਪ੍ਰਗਟ ਕਰਨ ਲਈ ਸਿੱਖ ਕੌਮ ਦੇ ਸੂਰਬੀਰ ਯੋਧੇ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਣੀ ਵਰਲਡ ਸਿੱਖ ਪਾਰਲੀਮੈਂਟ ਜਰਮਨੀ ਦੇ ਨੁੰਮਾਇੰਦਿਆਂ ਵੱਲੋਂ ਭਾਰਤੀ ਕੌਂਸਲੇਟ ਫਰੈਂਕਫੋਰਟ ਦੇ ਸਾਹਮਣੇ ਘੱਲੂਘਾਰਾ ਯਾਦਗਾਰੀ ਪ੍ਰਦਰਸ਼ਨੀ ਲਗਾਈ ਗਈ ।

ਇਸ ਪ੍ਰਦਰਸ਼ਨੀ ਵਿੱਚ ਸਿੱਖ ਸੰਘਰਸ਼ ਦੇ ਮੁੱਢ ਸਾਕਾ ਅਪ੍ਰੈਲ 1978 ਤੋਂ ਲੈ ਕੇ ਚੱਲੇ ਮੌਜੂਦਾ ਸੰਘਰਸ਼ ਦੇ ਸ਼ਾਨਮੱਤੇ ਇਤਿਹਾਸ ਨੂੰ ਦਿਖਾਇਆ ਗਿਆ ਸੀ । ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਦੀਆਂ ਤਸਵੀਰਾਂ ਵੀ ਸ਼ਾਮਲ ਸਨ ਅਤੇ ਭਾਰਤ ਸਰਕਾਰ ਵੱਲੋਂ ਸਿੱਖਾਂ ਉੱਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੀਆਂ ਤਸਵੀਰਾਂ ਵੀ ਜਰਮਨ ਦੇ ਲੋਕਾਂ ਦੀ ਜਾਣਕਾਰੀ ਲਈ ਲਗਾਈਆਂ ਗਈਆਂ ਸਨ ।

ਇਸ ਮੌਕੇ ਉੱਤੇ ਬੋਲਦਿਆਂ ਵਰਲਡ ਸਿੱਖ ਪਾਰਲੀਮੈਂਟ ਦੇ ਕੋ ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕਿਹਾ ਕਿ ਭਾਰਤ ਸਰਕਾਰ ਦਾ ਸਿੱਖਾਂ ਦੇ ਧੁਰੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹਮਲਾ ਅਸੀਂ ਕਦੀ ਨਹੀਂ ਭੁੱਲਾਂਗੇ ਅਤੇ ਭਾਰਤ ਸਰਕਾਰ ਦੇ ਕਾਰੇ ਦਾ ਵਿਰੋਧ ਕਰਨ ਲਈ ਅੰਤਰਾਰਸ਼ਟਰੀ ਪੱਧਰ ਤੇ ਅਵਾਜ਼ ਉਠਾਉਂਦੇ ਰਹਾਂਗੇ ਅਤੇ ਭਾਰਤ ਸਰਕਾਰ ਦਾ ਕਰੂਰ ਚੇਹਰਾ ਪੂਰੀ ਦੁਨੀਆਂ ਸਾਹਮਣੇ ਨੰਗਾ ਕਰਦੇ ਰਹਾਂਗੇ । ਭਾਈ ਗੁਰਾਇਆ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੇ ਆਪਣਾ ਆਪਾ ਕੁਰਬਾਨ ਕਰਕੇ ਜੋ ਹੱਕ, ਸੱਚ ਤੇ ਸਰਬੱਤ ਦੇ ਭਲੇ ਵਾਲੇ ਦੇਸ਼ ਖਾਲਿਸਤਾਨ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਹੈ ਉਸ ਨਿਸ਼ਾਨੇ ਦੀ ਪਰਾਪਤੀ ਲਈ ਅਸੀਂ ਆਪਣਾ ਯੋਗਦਾਨ ਸਦਾ ਪਾਉਂਦੇ ਰਹਾਂਗੇ ।

ਪ੍ਰਦਰਸ਼ਨੀ ਦੀ ਸਮਾਪਤੀ ਮੌਕੇ ਖਾਲਿਸਤਾਨ ਜ਼ਿੰਦਾਬਾਦ ਦੇ ਅਕਾਸ਼ ਗੁੰਜਾਊ ਨਾਅਰੇ ਲਾਏ ਗਏ ।

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ