Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਅਵਾਰਾ ਪਸ਼ੂ ਤੇ ਕੁੱਤਿਆਂ ਦਾ ਗੰਭੀਰ ਮਸਲਾ

June 14, 2022 12:17 AM


ਅਵਾਰਾ ਪਸ਼ੂ ਤੇ ਕੁੱਤਿਆਂ ਦਾ ਗੰਭੀਰ ਮਸਲਾ 


ਆਏ ਦਿਨ ਅਖ਼ਬਾਰਾਂ ਵਿੱਚ ਖ਼ਬਰਾਂ ਪੜ੍ਹਨ ਨੂੰ ਮਿਲਦੀਆਂ ਹਨ ਕਿ ਆਵਾਰਾ ਕੁੱਤਿਆਂ ਨੇ ਲੋਕਾਂ ਨੂੰ ਵੱਢ ਲਿਆ। ਪ੍ਰਸ਼ਾਸ਼ਨ ਕੁੰਭਕਰਨ ਦੀ ਨੀਂਦ ਸੌਂ ਰਿਹਾ ਹੈ। ਕੁੱਝ ਦਿਨ ਪਹਿਲਾਂ ਹੀ ਖੰਨਾ ਸ਼ਹਿਰ ਵਿਚ ਦੋ ਸਾਲਾਂ ਦੇ ਬੱਚੇ ਨੂੰ ਕੁੱਤਿਆਂ ਨੇ ਨੋਚ ਲਿਆ। ਪਿਛਲੇ ਮਹੀਨੇ ਅੰਮ੍ਰਿਤਸਰ ਵਿਖੇ ਆਵਾਰਾ ਕੁੱਤਿਆਂ ਨੇ ਦੋ ਸਾਲਾ ਮਾਸੂਮ ਨੂੰ ਚੁੱਕਿਆ ਤੇ ਕਿਤੇ ਦੂਰ ਲੈ ਗਏ ਤੇ ਨੋਚ-ਨੋਚ ਕੇ ਮਾਰ ਦਿੱਤਾ। ਅਵਾਰਾ ਕੁੱਤਿਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਝੁੰਡ ਦੇ ਝੁੰਡ ਬਣਾ ਕੇ ਇਹ ਆਵਾਰਾ ਕੁੱਤੇ ਗਲੀਆਂ ਸ਼ਹਿਰਾਂ ਵਿੱਚ ਘੁੰਮਦੇ ਹਨ। ਪਾਰਕਾਂ ਵਿੱਚ ਵੀ ਲੋਕਾਂ ਦਾ ਸੈਰ ਕਰਨ ਦਾ ਮੁਸ਼ਕਿਲ ਹੋ ਗਿਆ ਹੈ। ਰਾਤ ਨੂੰ ਤਾਂ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ ,ਜਦੋਂ ਰਾਹਗੀਰ ਆਪਣੇ ਘਰ ਨੂੰ ਆ ਰਿਹਾ ਹੁੰਦਾ ਹੈ ਤਾਂ ਇਹ ਅਵਾਰਾ ਕੁੱਤੇ ਝੁੰਡ ਬਣਾ ਕੇ ਉਸ ਤੇ ਹਮਲਾ ਕਰ ਦਿੰਦੇ ਹਨ। ਜਿਸ ਕਰਕੇ ਕੋਈ ਨਾ ਕੋਈ ਵਾਰਦਾਤ ਵਾਪਰ ਜਾਂਦੀ ਹੈ। ਲੋਕਾਂ ਦੇ ਮਨਾਂ ਵਿੱਚ ਬਹੁਤ ਜ਼ਿਆਦਾ ਡਰ ਹੈ। ਸਾਰਾ ਦਿਨ ਹੱਡਾ ਰੋੜੀਆਂ 'ਚ ਇਹ ਆਵਾਰਾ ਕੁੱਤੇ ਜਾਨਵਰਾਂ ਦਾ ਮਾਸ ਖਾਂਦੇ ਹਨ ਤੇ ਫਿਰ ਲੋਕਾਂ ਨੂੰ ਵੱਢਦੇ ਹਨ ।ਹਾਲ ਹੀ ਵਿੱਚ ਖ਼ਬਰ ਪੜ੍ਹਨ ਨੂੰ ਮਿਲੀ ਕਿ ਕਿਸੇ ਅਫ਼ਸਰ ਦੀ ਘਰਵਾਲੀ ਨੂੰ ਕੁੱਤੇ ਨੇ ਖਾ ਲਿਆ ।ਛੋਟੇ ਛੋਟੇ ਬੱਚਿਆਂ ਨੂੰ ਵੀ ਇਨ੍ਹਾਂ ਆਵਾਰਾ ਕੁੱਤੇ ਨੇ ਹਮਲਾ ਸ਼ਿਕਾਰ ਬਣਾਇਆ ਹੈ। ਜਦੋਂ ਵੀ ਕੋਈ ਰਾਹਗੀਰ ਆਪਣੇ ਕੰਮ ਕਰਨ ਲਈ ਸ਼ਹਿਰ ਵੱਲ ਨਿਕਲਦਾ ਤਾਂ ਫਿਰ ਇਹ ਆਵਾਰਾ ਕੁੱਤੇ ਉਸ ਉੱਤੇ ਹਮਲਾ ਕਰ ਦਿੰਦੇ ਹਨ। ਪਿਛਲੇ ਕਈ ਸਾਲਾਂ ਚ ਕੁੱਤਿਆਂ ਦੇ ਵੱਢਣ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ । ਹਾਲਾਂਕਿ ਆਵਾਰਾ ਕੁੱਤਿਆਂ ਨੂੰ ਮਾਰਨ ਤੇ ਪਾਬੰਦੀ ਹੈ ।ਟੈਲੀਵਿਜ਼ਨਾਂ ਤੇ ਹਰ ਪਾਰਟੀ ਦਾ ਨੁਮਾਇੰਦਾ ਬਹਿਸ ਤਾਂ ਬਹੁਤ ਹੀ ਵਧੀਆ ਕਰ ਲੈਂਦੇ ਹਨ ਪਰ ਕਿਉਂ ਅਜਿਹੇ ਮੁੱਦਿਆਂ ਤੇ ਬਹਿਸ ਨਹੀਂ ਕੀਤੀ ਜਾਂਦੀ ।ਆਖਿਰ ਕਦੋਂ ਤੱਕ ਲੋਕਾਂ ਨੂੰ ਆਵਾਰਾ ਕੁੱਤੇ ਵੱਢਦੇ ਰਹਿਣਗੇ ।ਚਲੋ ਕੁੱਤਿਆਂ ਨੂੰ ਤਾਂ ਮਾਰ ਨਹੀਂ ਸਕਦੇ, ਪਰ ਇਨ੍ਹਾਂ ਦੀ ਨਸਬੰਦੀ ਤਾਂ ਕਰਵਾ ਸਕਦੇ ਹਨ।ਤਾਂ ਕਿ ਇਨ੍ਹਾਂ ਦੀ ਜਨਸੰਖਿਆ ਹੋਰ ਨਾ ਵੱਧ ਸਕੇ । ਜੋ ਵੀ ਨੁਮਾਇੰਦੇ ਅਸੀਂ ਚੁਣ ਕੇ ਲੋਕ ਸਭਾ ਜਾਂ ਵਿਧਾਨ ਸਭਾ 'ਚ ਭੇਜਦੇ ਹਨ, ਉਹਨਾਂ ਦੀ ਅਹਿਮ ਜਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਅਜਿਹੇ ਮੁੱਦਿਆਂ ਨੂੰ ਚੁੱਕਣ। ਸੂਬਾ ਸਰਕਾਰਾਂ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਕੋਈ ਠੋਸ ਨੀਤੀ ਲਿਆਉਣ ਦੀ ਜ਼ਰੂਰਤ ਹੈ।
ਪੰਜਾਬ ਵਿਚ ਆਵਾਰਾ ਪਸ਼ੂਆਂ ਦੀ ਸਾਂਭ -ਸੰਭਾਲ ਕਰਨ ਦੀ ਸਮੱਸਿਆ ਵੀ ਗੰਭੀਰ ਹੁੰਦੀ ਜਾ ਰਹੀ ਹੈ। ਇਨ੍ਹਾਂ ਆਵਾਰਾ ਪਸ਼ੂਆਂ ਦੀ ਸਾਂਭ -ਸੰਭਾਲ ਨਾ ਹੋਣ ਕਰਕੇ ਹਰ ਰੋਜ਼ ਪਤਾ ਨਹੀਂ ਕਿੰਨੀਆਂ ਹੀ ਮਨੁੱਖੀ ਜਾਨਾਂ ਜਾ ਰਹੀਆਂ ਹਨ। ਹੁਣ ਤਾਂ ਇਹ ਅਵਾਰਾ ਪਸ਼ੂ ਰਾਹ ਜਾਂਦਿਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਹਰਲ- ਹਰਲ ਕਰਦੇ ਇਹ ਅਵਾਰਾ ਪਸ਼ੂ ਸੜਕਾਂ ਤੇ ਝੁੰਡ ਦੇ ਝੁੰਡ ਬਣਾ ਕੇ ਫਿਰਦੇ ਹੋਏ ਦੇਖੇ ਜਾ ਸਕਦੇ ਹਨ।ਇਸੇ ਤਰ੍ਹਾਂ ਆਵਾਰਾ ਪਸ਼ੂ ਲੋਕਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰ ਰਹੇ ਹਨ।ਪਹਿਲਾਂ ਤਾਂ ਲੋਕ ਪਿੰਡਾਂ ਵਿੱਚ ਇਨ੍ਹਾਂ ਪਸ਼ੂਆਂ ਦਾ ਦੁੱਧ ਪੀਂਦੇ ਹਨ ਤੇ ਜਦੋਂ ਇਹ ਦੁੱਧ ਦੇਣ ਤੋਂ ਹੱਟ ਜਾਂਦੇ ਹਨ ਫਿਰ ਇਨ੍ਹਾਂ ਨੂੰ ਸ਼ਹਿਰ ਵੱਲ ਧੱਕ ਦਿੰਦੇ ਹਨ।ਪਿੰਡਾਂ ਵਿੱਚ ਇਹ ਆਵਾਰਾ ਪਸ਼ੂ ਫ਼ਸਲਾਂ ਦਾ ਨੁਕਸਾਨ ਕਰਦੇ ਹਨ ।ਵਿਚਾਰੇ ਜ਼ਿਮੀਂਦਾਰ ਰਾਤ ਨੂੰ ਠੀਕਰੀ ਪਹਿਰੇ ਦਿੰਦੇ ਹਨ । ਤਾਂ ਜੋ ਪੁੱਤਾਂ ਵਾਂਗ ਪਾਲੀ ਹੋਈ ਉਹਨਾਂ ਦੀ ਫਸਲ ਬਚ ਸਕੇ।ਅਖ਼ਬਾਰਾਂ ਵਿੱਚ ਅਸੀਂ ਆਮ ਪੜ੍ਹਦੇ ਹਨ ਕਿ ਕਿਸਾਨ ਟਰਾਲੀਆਂ ਦੀ ਟਰਾਲੀਆਂ ਭਰ ਕੇ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਡੀਸੀ ਦਫਤਰ ਛੱਡ ਕੇ ਜਾਂਦੇ ਹਨ। ਸ਼ਹਿਰਾਂ ਵਿੱਚ ਇਹ ਸੜਕਾਂ ਤੇ ਘੁੰਮਦੇ ਆਮ ਵੇਖੇ ਜਾਂਦੇ ਹਨ । ਜਿਸ ਕਾਰਨ ਇਹ ਹਾਦਸਿਆਂ ਦਾ ਮੁੱਖ ਕਾਰਨ ਹਨ ।ਕਿੰਨੇ ਹੀ ਨਿਰਦੋਸ਼ ਲੋਕਾਂ ਦੀ ਇਨ੍ਹਾਂ ਆਵਾਰਾ ਪਸ਼ੂਆਂ ਨੇ ਜਾਨਾਂ ਲੈ ਲਈਆਂ ਹਨ । ਜਦੋਂ ਕੋਈ ਅਜਿਹੀ ਘਟਨਾ ਸੁਣਨ ਜਾਂ ਪੜ੍ਹਨ ਨੂੰ ਮਿਲਦੀ ਹੈ ਤਾਂ ਦਿਲ ਕੰਬਾਊ ਉਠਦਾ ਹੈ। ਇਹ ਅਵਾਰਾ ਪਸ਼ੂ ਹੁਣ ਬਜ਼ਾਰਾਂ ਭੀੜ ਭੜੱਕੇ ਵਾਲੀ ਥਾਵਾਂ, ਸੜਕਾਂ, ਗਲੀਆਂ ਵਿਚ ਆਮ ਘੁੰਮਦੇ ਦੇਖੇ ਜਾ ਸਕਦੇ ਹਨ। ਗਲੀ ਵਿੱਚ ਖੜ੍ਹੇ ਸਕੂਟਰ ਗੱਡੀਆਂ ਨੂੰ ਵੀ ਇਹੀ ਆਵਾਰਾ ਪਸ਼ੂ ਤੋੜ ਦਿੰਦੇ ਹਨ ।ਕਿਸਾਨ ਯੂਨੀਅਨ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੋ ਗਊ ਸੈੱਸ ਸਰਕਾਰ ਇਕੱਠਾ ਕਰਦੀ ਹੈ ਉਹ ਕਿਸਾਨਾਂ ਨੂੰ ਦਿੱਤਾ ਜਾਵੇ, ਉਹ ਖੁਦ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੱਢਣਗੇ ।ਹਾਲਾਂਕਿ ਅਸੀਂ ਨੁਮਾਇੰਦੇ ਚੁਣ ਕੇ ਲੋਕ ਸਭਾ ਜਾਂ ਵਿਧਾਨ ਸਭਾ ਵਿੱਚ ਭੇਜਦੇ ਹਨ ਫਿਰ ਉਹ ਸਾਡੇ ਮੁੱਦੇ ਕਿਉਂ ਨਹੀਂ ਚੁੱਕਦੇ । ਸੂਬਾ ਸਰਕਾਰਾਂ ਨੂੰ ਕੇਂਦਰ ਸਰਕਾਰਾਂ ਨਾਲ ਮਿਲ ਕੇ ਕੋਈ ਠੋਸ ਨੀਤੀ ਲਿਆਉਣ ਦੀ ਜ਼ਰੂਰਤ ਹੈ । ਤਾਂ ਜੋ ਲੋਕਾਂ ਨੂੰ ਅਵਾਰਾ ਪਸ਼ੂ ਤੇ ਕੁੱਤਿਆਂ ਤੋਂ ਨਿਜ਼ਾਤ ਮਿਲ ਸਕੇ। ਦਿਨ ਪ੍ਰਤੀ ਦਿਨ ਇਹ ਦੋਵੇਂ ਸਮੱਸਿਆਵਾਂ ਗੰਭੀਰ ਬਣਦੀਆਂ ਜਾ ਰਹੀਆਂ ਹਨ।


ਸੰਜੀਵ ਸਿੰਘ ਸੈਣੀ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ