Tuesday, April 23, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਰਾਮ ਬਾਗ਼ ਵਿੱਚੋਂ ਨਜਾਇਜ ਕਬਜੇ ਹਟਾਉਣ ਲਈ ਅੰਮ੍ਰਿਤਸਰ ਵਿਕਾਸ ਮੰਚ ਨੇ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦਖ਼ਲ ਮੰਗਿਆ

June 24, 2022 12:37 AM

 ਰਾਮ ਬਾਗ਼ ਵਿੱਚੋਂ ਨਜਾਇਜ ਕਬਜੇ ਹਟਾਉਣ ਲਈ ਅੰਮ੍ਰਿਤਸਰ ਵਿਕਾਸ ਮੰਚ ਨੇ ਡਾਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦਖ਼ਲ ਮੰਗਿਆ

ਅੰਮ੍ਰਿਤਸਰ  23 ਜੂਨ  2022:ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਕੇਵਲ ਆਮ ਲੋਕਾਂ ਤੀਕ ਸੀਮਤ ਹੈ। ਇਹ ਵੱਡੇ ਲੋਕਾਂ ਨੂੰ ਅਜੇ ਤੀਕ ਹੱਥ ਹੱਥ ਨਹੀਂ ਪਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਇ ਪ੍ਰੈਸ ਨੂੰ ਜਾਰੀ ਬਿਆਨ ਵਿਚ ਅੰਮ੍ਰਿਤਸਰ ਵਿਕਾਸ ਮੰਚ(ਰਜਿ.) ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ  ਕਿਹਾ ਕਿ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ  ਵੀ ਨਜਾਇਜ ਕਬਜਿਆਂ ਤੋਂ ਛੁਟਕਾਰਾ ਦਿਵਾਉਣ ਲਈ 7 ਮਈ 2022 ਨੂੰ ਇਕ ਈ ਮੇਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ,   ਪ੍ਰਿੰਸੀਪਲ ਸਕੱਤਰ ਸਥਾਨਕ ਸਰਕਾਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਆਈ ਏ ਐਸ, ਮੇਅਰ ਸ. ਕਰਮਜੀਤ ਸਿੰਘ ਰਿੰਟੂ , ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਭੇਜੀ ਸੀ ਕਿ  ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ  ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਅਧੀਨ ਇਸ ਬਾਗ ਵਿਚੋਂ ਮਹਾਰਾਜਾ ਰਣਜੀਤ ਸਿੰਘ ਵਲੋਂ ਉਸਾਰੀਆਂ ਇਮਾਰਤਾਂ ਨੂੰ ਛੱਡ ਕਿ ਬਾਕੀ  ਉਸਾਰੀਆਂ ਜਿਨ੍ਹਾਂ ਵਿਚ ਨਗਰ ਨਿਗਮ ਦਾ ਐਸ.ਡੀ. ਓ. ਦਫ਼ਤਰ, ਖਾਣ ਪੀਣ ਵਾਲਾ ਖੋਖਾ, ਲਾਅਨ ਟੈਨਿਸ ਤੇ ਸਕੇਟਿੰਗ ਰਿੰਕ ਆਦਿ ਸ਼ਾਮਲ ਹਨ ਢਾਹੁੰਣੀਆਂ ਹਨ , ਜੋ ਨਹੀਂ ਢਾਈਆਂ ਗਈਆਂ।ਬਾਗ਼ ਅੰਦਰ ਸ਼ਰਾਬ ਦੀ ਵਰਤੋਂ ਕਰਨ ਅਤੇ ਹੋਰ ਵਪਾਰਕ ਕੰਮ ਕਰਨ  ਦੀ ਮਨਾਹੀ ਕੀਤੀ ਗਈ ਹੈ ਜੋ ਅਜੇ ਵੀ ਜਾਰੀ ਹੈ।

               ਸਮਝੌਤੇ ਵਿਚ ਬਾਗ਼ ਅੰਦਰ ਚਾਰ ਪਹੀਆ ਗੱਡੀਆਂ ਤੇ ਭਾਰੀ ਗੱਡੀਆਂ ਦੇ ਦਾਖ਼ਲੇ ਦੀ ਮਨਾਹੀ ਕੀਤੀ ਗਈ ਹੈ, ਜਿਸ ਦੀ ਵੀ ਪਾਲਣਾ ਨਹੀਂ ਹੋ ਰਹੀ।ਜਿੱਥੋਂ ਤੀਕ ਕਲੱਬਾਂ ਦੀ ਲੀਜ਼ ਦਾ ਸਬੰਧ ਹੈ, ਇਸ ਬਾਰੇ ਕਿਹਾ ਗਿਆ ਹੈ ਕਿ ਜੇ ਕਲੱਬਾਂ ਵਾਲੇ ਨਜਾਇਜ਼ ਉਸਾਰੀਆਂ  ਢਾਹ ਦੇਂਦੇ ਹਨ ਤੇ ਸ਼ਰਾਬ ਦੀ ਵਰਤੋਂ ਨਹੀਂ ਕਰਦੇ ਤਾਂ  ਇਨ੍ਹਾਂ ਦੀ ਲੀਜ਼ ਵੱਧ ਤੋਂ ਵੱਧ  ਪੰਜ ਸਾਲ ਵਧਾਈ ਜਾਵੇਗੀ।ਇਸ ਸਮੇਂ ਦੌਰਾਨ ਨਗਰ ਨਿਗਮ ਕਲੱਬਾਂ ਨੂੰ ਪੜਾਅਵਾਰ ਇੱਥੋਂ ਕਿਸੇ ਹੋਰ ਢੁਕਵੀਂ ਜਗਾਹ ਜਿੱਥੇ ਉਹ ਠੀਕ ਸਮਝੇ ਤਬਦੀਲ ਕਰੇਗਾ ਤੇ ਸਮੁਚੇ ਸਮਾਰਕ ਦਾ ਕਬਜਾ ਚੰਗੇ ਪ੍ਰਬੰਧ ਲਈ ਪੁਰਾਤਿਤਵ ਵਿਭਾਗ ਨੂੰ ਦੇ ਦੇਵੇਗਾ।ਇਸ ਸਬੰਧੀ ਵੀ ਕੁਝ ਨਹੀਂ ਕੀਤਾ ਗਿਆ।ਸਮਾਰਟ ਪਾਰਕ ਦੀਆਂ ਹਦਾਇਤਾਂ ਅਨੁਸਾਰ ਇੱਕ ਏਕੜ ਰਕਬੇ ਵਾਸਤੇ 2 ਮਾਲੀ ਚਾਹੀਦੇ ਹਨ।ਇਸ ਤਰ੍ਹਾਂ 88 ਏਕੜ ਦੇ ਰਾਮ ਬਾਗ ਵਾਸਤੇ 176 ਮਾਲੀ ਚਾਹੀਦੇ ਹਨ ਪ੍ਰੰਤੂ ਮੌਜੂਦਾ ਕੇਵਲ 5-6 ਮਾਲੀ ਹੀ ਕੰਮ ਕਰ ਰਹੇ ਹਨ।

ਇਸ ਸਮਝੌਤੇ ਨੂੰ ਹੋਇਆਂ ਤਕਰੀਬਨ 4 ਸਾਲ ਹੋ ਗਏ ਹਨ ਲੇਕਿਨ ਨਗਰ ਨਿਗਮ,ਅੰਮ੍ਰਿਤਸਰ ਨੇ ਬਣਦੀ ਕਾਰਵਾਈ ਨਹੀਂ ਕੀਤੀ।ਇਸ ਤਰ੍ਹਾਂ ਇਹ ਅਧਿਕਾਰੀ ਭਾਰਤ ਦੇ ਰਾਸ਼ਟਰਪਤੀ ਅਤੇ ਗਵਰਨਰ ਪੰਜਾਬ ਦੇ ਹੁਕਮਾਂ ਨੂੰ ਟਿੱਚ ਸਮਝ ਰਹੇ ਹਨ। ਮੰਚ ਆਗੂ ਨੇ ਸਾਬਕਾ ਆਈ ਪੀ ਐਸ ਤੇ ਮੌਜੂਦਾ ਵਧਾਇਕ ਡਾ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦਖਲ ਮੰਗਿਆ, ਜਿਨ੍ਹਾਂ ਦੇ ਇਲਾਕੇ ਵਿਚ ਇਹ ਬਾਗ਼ ਆਉਂਦਾ ਹੈ।

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ