Thursday, September 21, 2023
24 Punjabi News World
Mobile No: + 31 6 39 55 2600
Email id: hssandhu8@gmail.com

Poem

ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਸਟਾਰਰ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਦਾ ਟ੍ਰੇਲਰ ਹੋਇਆ ਰਿਲੀਜ਼

June 24, 2022 12:39 AM

ਗੁਰਨਾਮ ਭੁੱਲਰ ਤੇ ਸਰਗੁਨ ਮਹਿਤਾ ਸਟਾਰਰ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਦਾ ਟ੍ਰੇਲਰ ਹੋਇਆ ਰਿਲੀਜ਼

'ਸਹੁਰਿਆਂ ਦਾ ਪਿੰਡ ਆ ਗਿਆ' ਫਿਲਮ ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਹਾਲ ਹੀ ਦੇ ਵਿੱਚ ਫਿਲਮ ਦੀ ਘੋਸ਼ਣਾ ਕੀਤੀ ਗਈ ਸੀ ਜਿਸ ਨੇ
ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾ ਦਿੱਤਾ ਸੀ। ਹੁਣ ਟ੍ਰੇਲਰ ਦੇਖਣ ਤੋਂ ਬਾਅਦ ਦਰਸ਼ਕਾਂ ਦੀਆਂ ਉਮੀਦਾਂ ਹੋਰ ਵੀ ਵੱਧ ਗਈਆਂ ਹਨ। ਕਹਾਣੀ ਦੇ ਲਿਹਾਜ਼ ਨਾਲ
ਫਿਲਮ ਬੇਹੱਦ ਮਜ਼ੇਦਾਰ ਹੋਣ ਵਾਲੀ ਹੈ। ਬਹੁਤ ਸਾਰੀਆਂ ਪੰਜਾਬੀ ਫਿਲਮਾਂ ਹਨ ਜੋ ਜਵਾਈ, ਫੁੱਫੜ, ਨਵੇਂ ਵਿਆਹੇ ਜੋੜੇ, ਰਿਸ਼ਤਿਆਂ ਆਦਿ ਨੂੰ ਦਰਸਾਉਂਦੀਆਂ
ਹਨ ਪਰ ਇਸ ਫਿਲਮ ਵਿੱਚ ਜੋੜੇ ਤੇ ਉਹਨਾਂ ਦੇ ਵਿਆਹ ਦੇ ਆਲੇ ਦੁਆਲੇ ਇੰਨਾ ਹਫੜਾ-ਦਫੜੀ ਹੈ ਜੋ ਦੇਖ ਕੇ ਦਰਸ਼ਕਾਂ ਦੇ ਢਿੱਡੀਂ ਪੀੜਾਂ ਪੈਣੀਆਂ ਲਾਜ਼ਮੀ ਹੈ।
ਉਥੇ ਹੀ ਕਲੇਸ਼ ਤੇ ਉਲਝਣ ਤੋਂ ਬਾਅਦ ਦਾ ਪਿਆਰ ਦੇਖ ਕੇ ਦਰਸ਼ਕ ਭਾਵੁਕ ਵੀ ਹੋਣਗੇ।ਫਿਲਮ ਦਰਸ਼ਕਾਂ ਨੂੰ ਪਿਆਰ, ਰੋਮਾਂਚ ਅਤੇ ਬਹੁਤ ਸਾਰੀਆਂ ਮਜ਼ੇਦਾਰ
ਉਲਝਣਾਂ ਦੀਆਂ ਮਿਸ਼ਰਿਤ ਭਾਵਨਾਵਾਂ ਵਿੱਚ ਵਹਾਏਗੀ। ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ ਜਦੋਂ ਮਾਪਿਆਂ ਨਾਲ
ਰਿਸ਼ਤੇ ਬਾਰੇ ਗੱਲ ਕਰਨਾ ਇੰਨਾ ਆਸਾਨ ਨਹੀਂ ਹੁੰਦਾ ਸੀ। ਇਹ ਉਲਝਣ ਭਰੀ ਪ੍ਰੇਮ ਕਹਾਣੀ ਦੇਖਣਾ ਦਿਲਚਸਪ ਹੋਵੇਗਾ। ਗੁਰਨਾਮ ਭੁੱਲਰ ਅਤੇ ਸਰਗੁਨ
ਮਹਿਤਾ ਦੋਵੇਂ ਪੰਜਾਬੀ ਸਿਨੇਮਾ ਦੇ ਚਮਕਦੇ ਸਿਤਾਰੇ ਹਨ, ਜੋ ਲਗਾਤਾਰ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। 'ਸਹੁਰਿਆਂ ਦਾ ਪਿੰਡ ਆ ਗਿਆ' 'ਚ ਗੁਰਨਾਮ ਭੁੱਲਰ
ਅਤੇ ਸਰਗੁਨ ਮਹਿਤਾ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਹੁਣ, ਪ੍ਰਸ਼ੰਸਕ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਨੂੰ ਇਕੱਠੇ ਦੇਖਣ ਲਈ ਉਤਸੁਕ ਹਨ।
ਇਸਦੇ ਨਾਲ ਹੀ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ ਤੇ ਹਰਦੀਪ ਗਿੱਲ ਵੀ ਫਿਲਮ 'ਚ ਅਹਿਮ ਭੂਮਿਕਾ ਨਿਭਾਉਣਗੇ।ਇਹ ਫਿਲਮ ਅੰਬਰਦੀਪ
ਸਿੰਘ ਦੁਆਰਾ ਲਿਖੀ ਗਈ ਹੈ ਅਤੇ ਸ਼ਿਤਿਜ ਚੌਧਰੀ ਦੁਆਰਾ ਨਿਰਦੇਸ਼ਤ ਹੈ, ਜੋ ਕਿ ਸ਼੍ਰੀ ਨਰੋਤਮ ਜੀ ਫਿਲਮ ਪ੍ਰੋਡਕਸ਼ਨ, ਨਿਊ ਏਰਾ ਫਿਲਮਸ ਅਤੇ ਬਾਲੀਵੁੱਡ
ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ 8 ਜੁਲਾਈ 2022 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।
ਹਰਜਿੰਦਰ ਸਿੰਘ ਜਵੰਦਾ

Have something to say? Post your comment