Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਵਿਧਾਨ ਸਭਾ ਦੇ ਮੌਜੂਦਾ ਅਜਲਾਸ ਵਿਚ ਲਾਇਬ੍ਰੇਰੀ ਐਕਟ ਪਾਸ ਕਰਾਉਣ ਦੀ ਅਪੀਲ

June 25, 2022 03:56 AM

ਵਿਧਾਨ ਸਭਾ ਦੇ ਮੌਜੂਦਾ ਅਜਲਾਸ ਵਿਚ ਲਾਇਬ੍ਰੇਰੀ ਐਕਟ  ਪਾਸ ਕਰਾਉਣ ਦੀ ਅਪੀਲ

ਅੰਮ੍ਰਿਤਸਰ 24 ਜੂਨ 2022 :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਅਤੇ ਸੁਨਾਮ ਤੋਂ ਵਿਧਾਇਕ ਸ੍ਰੀ ਅਮਨ ਅਰੋੜਾ  ਨੂੰ ਲਾਇਬ੍ਰੇਰੀ ਐਕਟ ਮੌਜੂਦਾ  ਵਿਧਾਨ ਸਭਾ ਅਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਦੇਸ਼ ਵਿੱਚ ਲਾਇਬ੍ਰੇਰੀ ਐਕਟ ਪਾਸ ਕਰਕੇ ਪਿੰਡ ਪਿੰਡ ਲਾਇਬ੍ਰੇਰੀਆਂ ਖੁੱਲ੍ਹ ਚੁਕੀਆਂ ਹਨ, ਇੱਥੋਂ ਤੀਕ ਸਾਡੇ ਗੁਆਂਢੀ ਰਾਜ ਹਰਿਆਣਾ ਨੇ ਵੀ 39 ਸਾਲ ਪਹਿਲਾ 1983 ਵਿੱਚ ਅਜਿਹਾ ਕਾਨੂੰਨ ਪਾਸ ਕੀਤਾ ਹੈ। ਦੇਸ਼ ਭਰ ਵਿੱਚ ਪੰਜਾਬ ਹੀ ਐਸਾ ਸੂਬਾ ਹੈ, ਜਿਸ ਨੇ ਇਹ ਕਾਨੂੰਨ ਨਹੀਂ ਬਣਾਇਆ। ਪੰਜਾਬ ਵਿੱਚ ਇਸ ਦਾ ਖਰੜਾ 2012 ਵਿੱਚ ਤਿਆਰ ਕੀਤਾ ਗਿਆ। ਉਸ ਸਮੇਂ ਮਰਹੂਮ ਸ. ਸੇਵਾ ਸਿੰਘ ਸੇਖਵਾਂ ਸਿੱਖਿਆ ਮੰਤਰੀ ਸਨ ਤੇ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ। ਸੇਖਵਾਂ ਨੇ ਕਿਹਾ ਸੀ ਇਸ ਸੰਬੰਧੀ ਪੰਜਾਬ ਸਰਕਾਰ ਆਰਡੀਨੈਸ ਜਾਰੀ ਕਰੇਗੀ।ਪੰਜਾਬ ਭਰ ਦੇ ਲੇਖਕ 2012 ਤੋਂ ਲੈ ਕੇ ਹੁਣ ਤੀਕ ਜਿੰਨੀਆਂ ਵੀ ਸਰਕਾਰਾਂ ਬਣੀਆਂ ਹਨ, ਉਨ੍ਹਾਂ ਤੋਂ ਬਾਕੀ ਸੂਬਿਆਂ ਵਾਂਗ ਇਹ ਕਾਨੂੰਨ ਬਣਾਉਣ ਦੀ ਮੰਹ ਕਰਦੀਆਂ ਰਹੀਆਂ ਹਨ, ਪਰ ਕਿਸੇ ਵੀ ਮੁੱਖ ਮੰਤਰੀ ਨੇ ਉਨ੍ਹਾਂ ਦੀ ਨਹੀਂ ਸੁਣੀ।ਸਰਕਾਰਾਂ ਨੇ ਸ਼ਰਾਬ ਦੇ ਠੇਕੇ ਤਾਂ ਖੋਲ ਦਿੱਤੇ ਪਰ ਲਾਇਬ੍ਰੇਰੀਆਂ ਨਹੀਂ ਖੋਲੀਆਂ, ਜਿੱਥੋਂ ਇਨ੍ਹਾਂ ਦੀ ਵਿਦਵਤਾ ਦਾ ਪਤਾ ਲਗਦਾ ਹੈ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਕਿਤਾਬਾਂ ਗਿਆਨ ਦਾ ਸੋਮਾਂ ਹਨ,ਇਹੋ ਕਾਰਨ ਹੈ ਅਮਰੀਕਾ , ਕਨੇਡਾ ਆਦਿ  ਮੁਲਕਾਂ ਵਿਚ ਹਰ ਸਕੂਲ ਇੱਥੋਂ ਤੀਕ ਕਿ ਪ੍ਰਾਇਮਰੀ ਸਕੂਲ ਵਿਚ ਵੀ ਲਾਇਬਰੇਰੀ ਹੈ ਤੇ ਲਾਇਬਰੇਰੀ ਦਾ ਪੀਰਡ ਹੈ। ਹਰ ਵਿਦਿਆਰਥੀ ਹਰ ਹਫ਼ਤੇ ਨਵੀਂ ਕਿਤਾਬ ਲਿਆਉਂਦਾ ਹੈ ਤੇ ਪਿਛਲੀ ਕਿਤਾਬ ਵਾਪਿਸ ਕਰਦਾ ਹੈ ।ਇਹੋ ਕਾਰਨ ਹੈ ਕਿ ਇਨ੍ਹਾਂ ਨੇ ਪੰਜਾਬ ਨੂੰ ਤਬਾਹੀ ਕੰਢੇ ਲੈ ਆਂਦਾ ਹੈ।ਆਮ ਪਾਰਟੀ ਦੀ ਸਰਕਾਰ ਬਹੁਤ ਹੀ ਪੜ੍ਹਿਆਂ ਲਿਖਿਆਂ ਦੀ ਸਰਕਾਰ ਹੈ। ਇਸ ਲਈ ਇਸ ਸਰਕਾਰ ਨੂੰ ਇਹ ਕਾਰਜ ਪਹਿਲ ਦੇ ਆਧਾਰ ‘ਤੇ ਕਰਨਾ ਚਾਹੀਦਾ ਹੈ।

               ਡਾ. ਗੁਮਟਾਲਾ ਅਨੁਸਾਰ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਡੀ ਪੀ ਆਈ (ਕਾਲਜਾਂ) ਨੇ 6 ਜੁਲਾਈ 2018 ਨੂੰ ਜੁਆਬ ਭੇਜਿਆ ਸੀ ਕਿ ਸ਼ਬਦ ਪ੍ਰਕਾਸ਼ ਪੰਜਾਬੀ ਲਾਇਬ੍ਰੇਰੀ ਐਂਡ ਇਨਫਮੇਸ਼ਨ ਸਰਵਿਸਜ਼ ਬਿਲ 2011 ਦਾ ਖਰੜਾ ਸਰਕਾਰ ਵੱਲੋਂ ਬਣਾਈ ਕਮੇਟੀ ਵੱਲੋਂ ਤਿਆਰ ਕਰਕੇ ਡੀ ਪੀ ਆਈ ਦਫ਼ਤਰ ਦੇ ਪੱਤਰ ਨੰ. 18/1-98 ਕਾ.ਐਜੂ(3) ਮਿਤੀ 2018 ਰਾਹੀਂ ਭੇਜਿਆ ਹੋਇਆ ਹੈ। ਇਸ ਲਈ ਇਹ ਮਾਮਲਾ ਸਰਕਾਰ ਵਿਚਾਰ ਅਧੀਨ ਹੈ।

               ਡਾ. ਗੁਮਟਾਲਾ ਅਨੁਸਾਰ ਉਨ੍ਹਾਂ ਨੇ 28 ਮਈ 2022 ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਇੱਕ ਈ-ਮੇਲ ਇਸ ਸੰਬੰਧੀ ਭੇਜੀ ਸੀ, ਜੋ ਮੁੱਖ ਮੰਤਰੀ ਦਫ਼ਤਰ ਨੇ ਐਡੀਸ਼ਨਲ ਚੀਫ਼ ਸਕੱਤਰ ਸ੍ਰੀ ਕੇ ਏ ਪੀ ਸਿਨਹਾ ਨੂੰ ਲੋੜੀਂਦੀ ਕਾਰਵਾਈ ਲਈ ਭੇਜੀ ਹੈ। ਸ੍ਰੀ ਸਿਨਹਾ ਖ਼ਜਾਨਾ ਵਿਭਾਗ ਨਾਲ ਸੰਬੰਧਤ ਰੱਖਦੇ ਹਨ। ਖ਼ਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਪਾਸ ਇਹ ਵਿਭਾਗ ਹੈ। ਇਸ ਲਈ ਚੀਮਾ ਸਾਹਿਬ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਮੌਜੂਦਾ ਵਿਧਾਨ ਸਭਾ ਅਜਲਾਸ ਵਿਚ ਇਹ ਬਿੱਲ ਪਾਸ ਕਰਨ ਦੀ ਬੇਨਤੀ ਕਰੋ ਤਾਂ ਜੋ ਪਿੰਡ ਪਿੰਡ ਲਾਇਬ੍ਰੇਰੀਆਂ ਦਾ ਜਾਲ ਵਿਛਾਇਆ ਜਾ ਸਕੇ।ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਤੋਂ ਇਲਾਵਾ ਅੰਮ੍ਰਿਤਸਰ ਦੇ ਵਿਧਾਇਕ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਸਿੱਖਿਆ ਤੇ ਭਾਸ਼ਾ ਮੰਤਰੀ ਸ੍ਰੀ ਸ. ਗੁਰਮੀਤ   ਸਿੰਘ ਮੀਤ ਹੇਅਰ ਨੂੰ ਵੀ ਪੱਤਰ ਲਿੱਖ ਚੁੱਕੇ ਹਨ।ਜੇ ਅਜੇ ਵੀ ਇਹ ਐਕਟ ਪਾਸ ਨਹੀਂ ਹੁੰਦਾ ਤਾਂ ਇਹ ਪੰਜਾਬ ਦੀ ਬਦਕਿਸਮਤੀ ਹੀ ਸਮਝੋ ਕਿ ਉਨ੍ਹਾਂ ਨੂੰ ਨਾ-ਅਹਿਲ ਮੁੱਖ ਮੰਤਰੀ ਮਿਲੇ ਜਿਨ੍ਹਾਂ ਨੂੰ ਕਿਤਾਬਾਂ ਦੀ ਮਹੱਤਾ ਦਾ ਪਤਾ ਨਹੀਂ।

ਜਾਰੀ ਕਰਤਾ ਡਾ. ਚਰਨਜੀਤ ਸਿੰਘ ਗੁਮਟਾਲਾ 001 937573 9812(ਯੂ ਐਸ ਏ), 91 9417533060( ਵਟਸ ਐਪ ਨੰਬਰ)

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ