Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਦਿੱਲੀ ਵਾਂਗ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਵੀ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

June 29, 2022 12:47 AM

ਦਿੱਲੀ ਵਾਂਗ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਵੀ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

ਅੰਮ੍ਰਿਤਸਰ 28 ਜੂਨ 2022 :- ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੁ ਰਾਮਦਾਸ ਜੀ  ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਵਾਂਗ  ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ , ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ , ਅੰਮ੍ਰਿਤਸਰ ਦੀ ਵਿਧਾਇਕਾ ਸ੍ਰੀ ਮਤੀ ਜੀਵਨ ਜਿਓਤ ਕੌਰ ,ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੂੰ ਭੇਜੀ ਈ ਮੇਲ ਰਾਹੀੰ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ  ਕਿਹਾ ਹੈ ਕਿ  ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਹਰ ਸਾਲ ਲੱਖਾਂ ਲੋਕ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਤੇ ਰਾਜਸਥਾਨ ਤੋਂ ਵਿਦੇਸ਼ਾਂ ਤੋਂ ਆਉਂਦੇ ਹਨ ਲੱਖਾਂ ਹੀ ਲੋਕ ਅਤੇ ਵਿਦੇਸ਼ਾਂ ਨੂੰ ਜਾਂਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤੀਕ ਕਿਸੇ ਵੀ ਸਰਕਾਰ ਨੇ ਦਿੱਲੀ ਵਾਂਗ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਖੇਚਲ ਨਹੀਂ ਕੀਤੀ। ਯਾਤਰੂਆਂ ਨੂੰ ਨਿੱਜੀ ਗੱਡੀਆਂ ਲੈ ਕੇ ਆਉਣਾ ਜਾਣਾ ਪੈਂਦਾ ਹੈ। ਇਸ ਲਈ ਪੰਜਾਬ ਰੋਡਵੇਜ਼ ਤੇ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਲਗ਼ਜ਼ਰੀ ਬੱਸਾਂ ਦਿੱਲੀ ਵਾਂਗ ਚਲਾਉਣ ਦੀ ਖੇਚਲ ਕੀਤੀ ਜਾਵੇ ਤਾਂ ਜੋ ਯਾਤਰੂਆਂ ਨੂੰ ਨਿੱਜੀ ਗੱਡੀਆਂ ਦੀ ਖ਼ਜਲ ਖ਼ੁਆਰੀ ਤੋਂ ਨਿਜਾਤ ਮਿਲ ਸਕੇ।ਅਜਿਹਾ ਕਰਨ ਨਾਲ ਉਨ੍ਹਾਂ ਯਾਤਰੂਆਂ ਨੂੰ ਵੀ ਰਾਹਤ ਮਿਲੇਗੀ ਜਿਹੜੇ ਡੁਬੱਈ ਤੇ ਹੋਰ ਅਰਬ ਦੇਸ਼ਾਂ ਨੂੰ ਜਾਂਦੇ ਤੇ ਉਨ੍ਹਾਂ ਪਾਸ ਆਪਣੀਆਂ ਕਾਰਾਂ ਨਹੀਂ ਤੇ ਉਹ ਬੱਸਾਂ ਰਾਹੀਂ ਆਉਂਦੇ ਜਾਂਦੇ ਹਨ। ਮੰਚ ਆਗੂ ਨੇ  ਹਵਾਈ ਅੱਡੇ ਤੋਂ ਘਿਉ ਮੰਡੀ ਤੀਕ ਲੋਕਲ ਬੱਸਾਂ ਚਲਾਉਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਜਿਹੜੇ ਯਾਤਰੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਾ ਚਾਹੁੰਦੇ ਹਨ ਉਹ ਆਸਾਨੀ ਨਾਲ ਜਾ ਸਕਣ ।

  ਮੰਚ ਵੱਲੋਂ 5 ਮਈ 2022 ਨੂੰ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਨੂੰ ਇਸ ਸਬੰਧੀ ਪੱਤਰ ਭੇਜੇ ਗਏ ਸਨ ਪਰ ਅਫਸੋਸ ਦੀ ਗੱਲ ਹੈ ਕਿ ਬੱਸਾਂ ਕੀ ਚਲਾਉਣੀਆਂ ਸਨ ਕਿਸੇ ਨੇ ਵੀ ਇਨ੍ਹਾਂ ਪੱਤਰਾਂ ਦੇ ਉਤਰ ਭੇਜਣ ਦੀ ਖੇਚਲ ਨਹੀਂ ਕੀਤੀ। ਇਹ ਬਹੁਤ ਹੀ ਅਹਿਮ ਮਸਲਾ ਹੈ ਇਸ ਲਈ ਮੌਜੂਦਾ ਅਜਲਾਸ ਵਿਚ ਸਰਕਾਰ ਪਾਸੋਂ ਇਸ ਬਾਰੇ ਪੁੱਛਣ ਦੀ ਖੇਚਲ ਕੀਤੀ ਜਾਵੇ ਕਿ ਅਜੇ ਤੀਕ ਇਹ ਬੱਸ ਸੇਵਾ ਸ਼ੁਰੂ ਕਿਉਂ ਨਹੀਂ ਕੀਤੀ ਗਈ ?

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ