Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਾਰ੍ਹਵੀਂ ਜਮਾਤ ਦੇ ਨਤੀਜਿਆਂ ‘ਚ ਮਾਤ-ਭਾਸ਼ਾ ਪੰਜਾਬੀ ‘ਚੋਂ 4560 ਬੱਚੇ ਹੋਏ ਫੇਲ੍ਹ

June 30, 2022 02:17 PM

ਬੀਤੇ ਦਿਨੀਂ ਬਾਰ੍ਹਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਤੀਜੇ ਐਲਾਨੇ ਗਏ।ਜਿਸ ‘ਚ ਕੁੜੀਆਂ ਨੇ ਵੱਡੀ ਗਿਣਤੀ ‘ਚ ਮੱਲ੍ਹਾਂ ਮਾਰੀਆਂ ਹਨ ਤੇ ਮੁੜ ਆਪਣੀ ਸਰਦਾਰੀ ਕਾਇਮ ਕੀਤੀ ਹੈ।ਪਰ ਇਸ ਮੌਕੇ ਹੈਰਾਨ ਕਾਰਨ ਵਾਲੀ ਗੱਲ ਇਹ ਹੈ ਕਿ ਬਾਰ੍ਹਵੀਂ ਜਮਾਤ ਦੇ ਇੱਕ ਦਿਨ ਪਹਿਲਾਂ ਆਏ ਨਤੀਜੇ ਦੌਰਾਨ 4560 ਵਿਦਿਆਰਥੀ ਪੰਜਾਬੀ ਵਿੱਚੋਂ ਫੇਲ੍ਹ ਹੋ ਗਏ।

ਜਿਸ ਤੋਂ ਸਪੱਸ਼ਟ ਹੈ ਕਿ ਸਮੇਂ ਦੀਆਂ ਸਰਕਾਰਾਂ ਪੰਜਾਬੀ ਭਾਸ਼ਾ ਨੂੰ ਵੱਧ ਅਧਿਕਾਰ ਦੇਣ ਦੇ ਦਾਅਵੇ ਤੇ ਵਾਅਦੇ ਤਾਂ ਬਹੁਤ ਕਰਦੀਆਂ ਹਨ ਪਰ ਇਸ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਕੋਹਾਂ ਦੂਰ ਹਨ।ਪੰਜਾਬ ਇੱਕ ਸਰਹੱਦੀ ਸੂਬਾ ਹੈ ਜਿਸ ਦੀ ਮਾਤ-ਭਾਸ਼ਾ ਪੰਜਾਬੀ ਹੈ।ਪੰਜਾਬ ਦੀ ਕੁੱਲ ਆਬਾਦੀ 2 ਕਰੋੜ ਦੇ ਆਸ-ਪਾਸ ਹੈ।ਜਿੱਥੇ ਬਹੁਤੀ ਗਿਣਤੀ ‘ਚ ਲੋਕ ਪੰਜਾਬੀ ਭਾਸ਼ਾ ਦੀ ਵਰਤੋਂ ਕਰਦੇ ਹਨ।

ਬੀਤੇ ਦਿਨੀਂ ਬਾਰ੍ਹਵੀ ਦੇ ਨਤੀਜਿਆਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਸਪੱਸ਼ਟ ਕਰ ਦਿੱਤੀ ਹੈ ਕਿ ਸਰਕਾਰੀ ਸਕੂਲਾਂ ‘ਚ ਪੰਜਾਬੀ ਭਾਸ਼ਾ ਦੀ ਕਿੰਨੀ ਅਹਿਮੀਅਤ ਹੈ।ਜਾਣਕਾਰੀ ਲਈ ਦੱਸ ਦੇਈਏ ਕਿ ਇਸ ਵਾਰ ਕੁੱਲ 3,01,370 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਸੀ।

ਭਾਵੇਂ ਇਹ ਅੰਕੜਾ ਸਿਰਫ ਦੋ ਫੀਸਦੀ ਹੀ ਹੈ, ਪਰ ਫਿਰ ਵੀ ਆਪਣੀ ਮਾਂ ਬੋਲੀ ਵਾਲੇ ਵਿਸ਼ੇ ਵਿੱਚੋਂ ਹੀ ਫੇਲ੍ਹ ਹੋ ਜਾਣਾ ਮੰਦਭਾਗੇ ਰੁਝਾਨ ਦੀ ਨਿਸ਼ਾਨੀ ਹੈ।ਇਸੇ ਤਰ੍ਹਾਂ ਹੀ ਪੰਜਾਬੀ ਸਾਹਿਤ ਦੀ ਪ੍ਰੀਖਿਆ ਦੇਣ ਵਾਲੇ 63,402 ਵਿਚੋਂ ਵੀ 1,424 ਬੱਚੇ ਫੇਲ੍ਹ ਪਾਏ ਗਏ।ਉਰਦੂ ਵਿਸ਼ੇ ਦੀ ਪ੍ਰੀਖਿਆ ਦੇਣ ਵਾਲੇ 136 ਵਿਚੋਂ ਸਿਰਫ਼ 4 ਜਣੇ ਹੀ ਫੇਲ੍ਹ ਹੋਏ ਹਨ।

ਆਮ ਹੀ ਧਾਰਨਾ ਹੈ ਕਿ ਵਿਦਿਆਰਥੀ ਦੇਸ਼ ਦਾ ਜਾਂ ਕਿਸੇ ਵੀ ਸੂਬਾ ਦਾ ਭਵਿੱਖ ਹੁੰਦੇ ਹਨ ਪਰ ਉਹੀ ਵਿਦਿਆਰਥੀ ਜਾਂ ਬੱਚਾ ਜਿਸ ਨੂੰ ਆਪਣੀ ਮਾਤ ਭਾਸ਼ਾ ਹੀ ਨਹੀਂ ਆਉਂਦੀ ਤਾਂ ਦੇਸ਼ ਦਾ ਭਵਿੱਖ ਇਸ ਤੋਂ ਹੀ ਸਪੱਸ਼ਟ ਹੁੰਦਾ ਹੈ।

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼