Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲੋਕ-ਵਿਰੋਧੀ ਬਿਜਲੀ ਸੋਧ ਬਿੱਲ 2022 ਨੂੰ ਦੇਸ਼ ਦੀ ਪਾਰਲੀਮੈਂਟ ਵਿੱਚ ਪਾਸ ਹੋਣ ਤੋਂ ਰੁਕਵਾਉਣ ਲਈ

August 09, 2022 06:32 AM
ਲੋਕ-ਵਿਰੋਧੀ ਬਿਜਲੀ ਸੋਧ ਬਿੱਲ 2022 ਨੂੰ  ਦੇਸ਼ ਦੀ ਪਾਰਲੀਮੈਂਟ ਵਿੱਚ ਪਾਸ ਹੋਣ ਤੋਂ ਰੁਕਵਾਉਣ ਲਈ
ਮੋਦੀ ਹਕੂਮਤ ਦੇ ਅਰਥੀ-ਫੂਕ ਮੁਜਾਹਰੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਹੰਗਾਮੀ ਮੀਟਿੰਗ ਸੱਦੀ
ਮੋਦੀ ਹਕੂਮਤ ਨੇ ਜੇਕਰ ਇਹ ਕਾਨੂੰਨ ਪਾਸ ਕੀਤਾ ਤਾਂ ਰੇਲਾਂ ਜਾਮ ਕੀਤੀਆਂ ਜਾਣਗੀਆਂ |
ਜੰਡਿਆਲਾ ਗੁਰੂ ਕੁਲਜੀਤ ਸਿੰਘ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਲੋਕ ਵਿਰੋਧੀ ਬਿਜਲੀ ਬਿਲ-2022 ਵਾਪਸ ਕਰਵਾਉਣ ਲਈ ਗੋਲਡਨ ਗੇਟ ਸਵੇਰੇ, ਕੱਥੂ ਨੰਗਲ ਟੌਲ ਪਲਾਜ਼ਾ 'ਤੇ ਸ਼ਾਮ ਚਾਰ ਵਜੇ ਮੋਦੀ ਸਰਕਾਰ ਦੇ ਅਰਥੀ-ਫੂਕ ਮੁਜਾਹਰੇ ਕੀਤੇ ਗਏ | ਆਗੂਆਂ ਨੇ ਕਿਹਾ ਕਿ ਇਹ ਬਿਲ ਪਾਸ ਹੋਣ ਨਾਲ ਜਨਤਕ ਖੇਤਰ ਦਾ ਅਦਾਰਾ ਕੌਡੀਆਂ ਦੇ ਭਾਅ ਕਾਰਪੋਰੇਟਾਂ ਨੂੰ  ਵੇਚਿਆ ਜਾਵੇਗਾ | ਇਸ ਕਾਲੇ ਕਾਨੂੰਨ ਨਾਲ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋਵੇਗੀ | ਇਸ ਬਿੱਲ ਵਿੱਚ ਇਹ ਵਿਵਸਥਾ ਰੱਖੀ ਗਈ ਹੈ ਕਿ ਖਪਤਕਾਰਾਂ ਨੂੰ  ਕੋਈ ਸਬਸਿਡੀ ਸਿੱਧੀ ਨਹੀਂ ਮਿਲੇਗੀ | ਕਿਸਾਨਾਂ ਦੀਆਂ ਮੋਟਰਾਂ ਨੂੰ  ਮੀਟਰ ਲਾ ਕੇ ਬਿਲ ਲਏ ਜਾਣਗੇ | ਇਸ ਨਾਲ ਪ੍ਰਾਈਵੇਟ ਕੰਪਨੀਆਂ ਨੂੰ  ਬਿਜਲੀ ਆਪਣੇ ਰੇਟ ਮੁਤਾਬਕ ਵੇਚਣ ਦਾ ਅਧਿਕਾਰ ਮਿਲੇਗਾ | ਪਾਵਰ ਸੈਕਟਰ ਕੇਂਦਰ ਅਤੇ ਰਾਜਾਂ ਦਾ ਸਾਂਝਾ ਖੇਤਰ ਹੈ, ਸੂਬਿਆਂ ਦੀ ਰਾਏ ਲਏ ਬਗੈਰ ਇਹ ਬਿੱਲ ਲਿਆਂਦਾ ਜਾ ਰਿਹਾ ਹੈ, ਇਸ ਤਰ੍ਹਾਂ ਇਹ ਦੇਸ਼ ਦੇ ਫੈਡਰਲ ਢਾਂਚੇ 'ਤੇ ਵੱਡਾ ਹਮਲਾ ਹੈ | ਇਸ ਮੌਕੇ ਹਾਜ਼ਰ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਇਹ ਦੇਸ਼ ਦੇ ਲੋਕਾਂ ਨਾਲ ਧਰੋਹ ਹੈ, ਜੋ ਦੇਸ਼ ਦਾ ਕਿਸਾਨ ਮਜ਼ਦੂਰ ਅਤੇ ਹਰ ਵਰਗ ਕਦੇ ਬਰਦਾਸ਼ਤ ਨਹੀਂ ਕਰੇਗਾ, ਆਉਣ ਵਾਲੇ ਦਿਨਾਂ ਵਿੱਚ ਵੱਡੇ ਅਤੇ ਵਿਆਪਕ ਪੱਧਰ 'ਤੇ ਸੰਘਰਸ਼ ਵਿੱਢੇ ਜਾਣਗੇ ਅਤੇ ਰੇਲਾਂ ਦਾ ਚੱਕਾ ਵੀ ਜਾਮ ਕੀਤਾ ਜਾਵੇਗਾ | ਇਸ ਮੌਕੇ  ਬਲਦੇਵ ਸਿੰਘ ਬੱਗਾ, ਡਾ. ਕਵਰਦਲੀਪ ਸਿੰਘ ਸੈਦੋ ਲੇਹਲ, ਗੁਰਲਾਲ ਸਿੰਘ ਮਾਨ, ਕੰਵਲਜੀਤ ਸਿੰਘ ਵਨਚਿੜੀ, ਕੁਲਜੀਤ ਸਿੰਘ ਘਨੂਪੁਰ, ਕੰਧਾਰ ਸਿੰਘ ਭੋਏਵਾਲ, ਮਨਰਾਜ ਸਿੰਘ ਵੱਲਾ, ਰਵਿੰਦਰਬੀਰ ਵੱਲਾ, ਮੰਗਜੀਤ ਸਿੱਧਵਾਂ, ਮੰਗਵਿੰਦਰ ਸਿੰਘ ਮੰਡਿਆਲਾ, ਹਰਦੇਵ ਸਿੰਘ ਸਾਂਘਣਾ, ਰਾਜਵਿੰਦਰ ਸਿੰਘ ਬੋਧ, ਬਲਵਿੰਦਰ ਸਿੰਘ ਚੱਬਾ ਅਤੇ ਸ਼ਮਸ਼ੇਰ ਸਿੰਘ ਛੇਹਰਟਾ ਆਦਿ ਆਗੂ ਹਾਜ਼ਰ ਸਨ |

Have something to say? Post your comment

More From Punjab

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ