Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਇੰਡੀਅਨ ਵਰਕਰਜ਼ ਐਸੋ: (ਜੀਬੀ) ਦੇ ਉੱਦਮ ਨਾਲ "ਧੰਨ ਲੇਖਾਰੀ ਨਾਨਕਾ" ਨਾਟਕ ਦੀ ਸਫਲ ਪੇਸ਼ਕਾਰੀ

August 09, 2022 06:35 AM
ਇੰਡੀਅਨ ਵਰਕਰਜ਼ ਐਸੋ: (ਜੀਬੀ) ਦੇ ਉੱਦਮ ਨਾਲ "ਧੰਨ ਲੇਖਾਰੀ ਨਾਨਕਾ" ਨਾਟਕ ਦੀ ਸਫਲ ਪੇਸ਼ਕਾਰੀ
 
-ਡਾ. ਸਾਹਿਬ ਸਿੰਘ ਦੀ ਅਦਾਕਾਰੀ ਨੇ ਦਰਸ਼ਕਾਂ ਦਾ ਮਨ ਮੋਹਿਆ
 
ਗਲਾਸਗੋ/ਈਰਥ ਕੈਂਟ (ਮਨਦੀਪ ਖੁਰਮੀ ਹਿੰਮਤਪੁਰਾ) ਇੰਡੀਅਨ ਵਰਕਰਜ ਐਸੋਸੀਏਸਨ (ਜੀਬੀ) ਗਰੀਨਿਚ ਤੇ ਬੈਕਸਲੀ ਬ੍ਰਾਂਚ ਵੱਲੋ ਸਲਾਨਾ ਪਬਲਿਕ ਮੀਟਿੰਗ ਈਰਥ ਕੈਂਟ ਵਿਖੇ ਆਯੋਜਿਤ ਕੀਤੀ ਗਈ। ਜਿਸ ਦੌਰਾਨ ਪ੍ਰਸਿੱਧ ਰੰਗ-ਮੰਚ ਕਲਾਕਾਰ ਡਾ. ਸਾਹਿਬ ਸਿੰਘ ਦੁਆਰਾ “ਧੰਨ ਲੇਖਾਰੀ ਨਾਨਕਾ“ ਨਾਟਕ ਦੀ ਸਫਲ ਅਦਾਕਾਰੀ ਕੀਤੀ ਗਈ।
ਇਸ ਪੇਸ਼ਕਾਰੀ ਵਿੱਚ ਡਾ. ਸਾਹਿਬ ਸਿੰਘ ਵੱਲੋਂ ਇਕੱਲਿਆਂ ਹੀ ਵੱਖਰੇ- ਵੱਖਰੇ ਪਾਤਰਾਂ ਦੀ ਭੂਮਿਕਾ ਨਾਲ ਵੱਖਰੇ- ਵੱਖਰੇ ਕਿਰਦਾਰਾਂ ਨੂੰ ਪੇਸ਼ ਕੀਤਾ ਗਿਆ। ਜਿਸ ਵਿੱਚ ਉਹਨਾਂ ਨੇ ਬਹੁਤ ਹੀ ਬੇਮਿਸਾਲ ਮਸਲਿਆਂ ਉੱਪਰ ਦਰਸ਼ਕਾਂ ਨੂੰ ਗੰਭੀਰਤਾ ਨਾਲ ਇਕ ਕਲਪਨਾਮਿਕਤ ਕੜੀ ਨਾਲ ਦਰਸਕਾਂ  ਨੂੰ ਕੀਲ ਕੇ ਰੱਖ ਦਿੱਤਾ ਤੇ ਕੁੱਝ ਸੀਨ ਤਾਂ ਅਜਿਹੇ ਸਿਰਜੇ ਕਿ ਅੱਖਾਂ 'ਚੋਂ ਅੱਥਰੂ ਆਪਣੇ ਆਪ ਛੱਲਾਂ ਮਾਰਨ ਲਈ ਮਜਬੂਰ ਹੋ ਗਏ। ਇਸ ਪੇਸ਼ਕਾਰੀ ਦਾ ਮੰਤਵ ਡਾ. ਸਾਹਿਬ ਸਿੰਘ ਵੱਲੋਂ ਇੱਕ ਲੇਖਕ ਦੀ ਭੂਮਿਕਾ ਤੇ ਪਰਿਭਾਸ਼ਾ ਨੂੰ ਪੇਸ਼ ਕਰਨਾ ਹੈ। ਇਸ ਨਾਟਕ ਦੀ ਲਾਜਵਾਬ ਪੇਸਕਾਰੀ ਉਪਰੰਤ ਸਮੂਹ ਦਰਸ਼ਕਾਂ ਨੇ ਖੜ੍ਹੇ ਹੋ ਕੇ ਤਾੜੀਆਂ ਦੀ ਗੂੰਜਦੀ ਅਵਾਜ਼ ਨਾਲ ਡਾ. ਸਾਹਿਬ ਸਿੰਘ ਨੂੰ ਸਤਿਕਾਰ ਦਿੱਤਾ। ਇਸ ਦੇ ਨਾਲ ਹੀ ਇੰਡੀਅਨ ਵਰਕਰਜ ਐਸੋਸੀਏਸ਼ਨ ਵੱਲੋਂ ਐੱਨ ਐੱਚ ਐੱਸ ਦੇ ਡਾ. ਬੌਬ ਗਿੱਲ ਵੱਲੋਂ ਐੱਨ ਐੱਚ ਐੱਸ ਦੇ ਮੌਜੂਦਾ ਹਾਲਾਤਾਂ ਬਾਰੇ ਦਰਸ਼ਕਾਂ ਨੂੰ ਜਾਣਕਾਰੀ ਦਿੱਤੀ ਕਿ ਸਾਨੂੰ ਸਾਰਿਆਂ ਨੂੰ ਜੀਪੀ ਤੇ ਹਸਪਤਾਲਾਂ ਵਿੱਚ ਕਿੰਨੀਆਂ ਮੁਸ਼ਕਿਲਾਂ ਆ ਰਹੀਆਂ ਹਨ ਤੇ ਉਹਨਾਂ ਦੇ ਹੱਲ ਲਈ ਸਾਨੂੰ ਸਭ ਨੂੰ ਇੱਕਮੁੱਠ ਹੋ ਕੇ ਇਸ ਦਾ ਸਾਹਮਨਾ ਕਰਨਾ ਪੈਣਾ ਹੈ। ਇੰਡੀਅਨ ਵਰਕਰਜ ਐਸੋਸੀਏਸਨ ਨੇ ਇਸ 'ਤੇ ਸਭ ਨੂੰ ਹੋਕਾ ਦਿੱਤਾ ਕਿ ਆਪਣੇ ਹੱਕਾਂ ਲਈ ਇੱਕਮੁੱਠ ਹੋ ਕੇ ਅਸੀਂ ਇੱਕ ਸਾਂਝਾ ਮੁਹਾਜ ਤਿਆਰ ਕਰੀਏ। ਇਸ ਮੀਟਿੰਗ ਦੌਰਾਨ ਪ੍ਰਧਾਨ ਬਲਬੀਰ ਜੌਹਲ, ਹਰਦੇਵ ਢਿੱਲੋਂ, ਮਨਦੀਪ ਢਿੱਲੋਂ, ਮੱਖਣ ਬਾਜਵਾ, ਤਰਸੇਮ ਭੱਚੂ, ਹਰਸੇਵ ਬੈਂਸ, ਡਾ. ਬੌਬ ਗਿੱਲ ਦੀ ਅਣਥੱਕ ਮਿਹਨਤ ਦਾ ਨਤੀਜਾ ਸੀ ਕਿ ਭਾਰੀ ਗਿਣਤੀ ਵਿੱਚ ਦਰਸ਼ਕਾਂ ਨੇ ਪਹੁੰਚ ਕੇ ਇਸ ਨਾਟਕ ਦੀ ਪੇਸ਼ਕਾਰੀ ਦਾ ਆਨੰਦ ਮਾਣਿਆ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ