Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੀਬੀਐਮਬੀ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਕੀਤੀ ਮੰਗ; ਲੋਕ ਸਭਾ ਵਿੱਚ ਮਤਾ ਪੇਸ਼ ਕੀਤਾ

August 09, 2022 06:35 AM
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੀਬੀਐਮਬੀ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਕੀਤੀ ਮੰਗ;  ਲੋਕ ਸਭਾ ਵਿੱਚ ਮਤਾ ਪੇਸ਼ ਕੀਤਾ
 
ਨਿਊਯਾਰਕ/ਰੋਪੜ, 8 ਅਗਸਤ (ਰਾਜ ਗੋਗਨਾ )—ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਮਤਾ ਪੇਸ਼ ਕਰਕੇ ਬੀਬੀਐਮਬੀ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ਨੂੰ ਉਨ੍ਹਾਂ ਨੇ ਪੰਜਾਬ ਨਾਲ ਪੱਖਪਾਤ ਕਰਾਰ ਦਿੱਤਾ ਹੈ। 
ਜ਼ਿਕਰਯੋਗ ਹੈ ਕਿ ਐਮ.ਪੀ ਤਿਵਾੜੀ ਵੱਲੋਂ ਇਸ ਮਾਮਲੇ ਚ ਕੇਂਦਰੀ ਬਿਜਲੀ ਮੰਤਰੀ ਆਰ ਪੀ ਸਿੰਘ ਨੂੰ ਚਿੱਠੀ ਲਿਖੀ ਗਈ ਸੀ । ਜਿਸ ਨੋਟੀਫਿਕੇਸ਼ਨ ਰਾਹੀਂ ਬੋਰਡ ਦੇ ਮੈਂਬਰਾਂ ਅਤੇ ਚੇਅਰਮੈਨਾਂ ਦੀਆਂ ਯੋਗਤਾਵਾਂ ਵਿੱਚ ਵਾਧਾ ਕਰਨ ਸਮੇਤ ਇੱਕ ਖੋਜ-ਕਮ-ਚੋਣ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਡੈਮ ਤੋਂ ਪੈਦਾ ਹੋਣ ਵਾਲੀ ਬਿਜਲੀ ਦਾ ਜ਼ਿਆਦਾਤਰ ਹਿੱਸਾ ਪੰਜਾਬ ਅਤੇ ਹਰਿਆਣਾ ਨੂੰ ਦਿੱਤਾ ਜਾਂਦਾ ਹੈ, ਜਿਸ ਵਿੱਚੋਂ ਮੈਂਬਰ (ਪਾਵਰ) ਅਤੇ ਮੈਂਬਰ (ਸਿੰਚਾਈ) ਦੀਆਂ ਅਸਾਮੀਆਂ ਕ੍ਰਮਵਾਰ ਦੋਵਾਂ ਰਾਜਾਂ ਦੇ ਨੁਮਾਇੰਦਿਆਂ ਵੱਲੋਂ ਭਰੀਆਂ ਜਾਂਦੀਆਂ ਰਹੀਆਂ ਹਨ।  ਜਦੋਂ ਕਿ ਨਿਯਮਾਂ ਵਿੱਚ ਤਬਦੀਲੀ ਨਾਲ ਅਜਿਹਾ ਕੋਈ ਜ਼ਿਕਰ ਨਹੀਂ ਕੀਤਾ ਗਿਆ।ਉਹਨਾਂ ਵੱਲੋ ਇਕ ਲਿਖਤੀ ਬਿਆਨ ਜਾਰੀ ਕਰਦਿਆਂ, ਇਸ ਦਿਸ਼ਾ ਚ ਨੋਟੀਫਿਕੇਸ਼ਨ ਰਾਹੀਂ ਦਰਸਾਈਆਂ ਗਈਆਂ ਯੋਗਤਾਵਾਂ ਦੇ ਨਿਯਮ ਬਹੁਤ ਸਖ਼ਤ ਹਨ ਅਤੇ ਸੂਬਿਆਂ ਦੇ ਬਿਜਲੀ ਬੋਰਡਾਂ ਦੇ ਜ਼ਿਆਦਾਤਰ ਮੈਂਬਰ ਇਸ ਨੂੰ ਪੂਰਾ ਨਹੀਂ ਕਰਦੇ ਹਨ। ਜਿਸ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਅਤੇ ਹਰਿਆਣਾ ਨੂੰ ਕੋਈ ਪ੍ਰਤੀਨਿਧਤਾ ਨਹੀਂ ਮਿਲੇਗੀ। ਉਥੇ ਹੀ ਨੋਟੀਫਿਕੇਸ਼ਨ ਰਾਹੀਂ ਗਠਿਤ ਸਰਚ-ਕਮ-ਸਿਲੈਕਸ਼ਨ ਕਮੇਟੀ ਵਿੱਚ ਬਿਜਲੀ ਮੰਤਰਾਲੇ ਦੇ ਸਕੱਤਰ ਚੇਅਰਮੈਨ; ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਦੇ ਸਕੱਤਰ, ਮੈਂਬਰ; ਜਲ ਸ਼ਕਤੀ ਮੰਤਰਾਲੇ ਦੇ ਸਕੱਤਰ, ਮੈਂਬਰ;  ਬਿਜਲੀ ਮੰਤਰਾਲੇ ਦੇ ਅਧੀਨ ਕੇਂਦਰੀ ਜਨਤਕ ਕੰਪਨੀ ਦਾ ਚੇਅਰਮੈਨ, ਬਿਜਲੀ ਮੰਤਰਾਲੇ ਦੁਆਰਾ ਨਾਮਜ਼ਦ ਕੀਤਾ ਜਾਣਾ;  ਬਿਜਲੀ ਮੰਤਰਾਲਾ ਇੱਕ ਬਾਹਰੀ ਮਾਹਿਰ ਨਿਯੁਕਤ ਕਰਨਾ, ਸ਼ਾਮਲ ਹੋਣਗੇ।ਇਸ ਸਮੁੱਚੀ ਕਮੇਟੀ ਵਿੱਚ ਕੇਂਦਰ ਸਰਕਾਰ ਦੇ ਨੁਮਾਇੰਦੇ ਹੋਣਗੇ ਅਤੇ ਇਸ ਵਿੱਚ ਸੰਘੀ ਪ੍ਰਣਾਲੀ ਦੀ ਅਸਲ ਭਾਵਨਾ ਨਜ਼ਰ ਨਹੀਂ ਆ ਰਹੀ ਹੈ। ਜਦਕਿ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ-97 ਅਨੁਸਾਰ ਜਾਰੀ ਨੋਟੀਫਿਕੇਸ਼ਨ ਵਿਚ ਕਿਸੇ ਮੈਂਬਰ ਦੀ ਯੋਗਤਾ ਜਾਂ ਖੋਜ-ਕਮ-ਚੋਣ ਕਮੇਟੀ ਦੇ ਗਠਨ ਦਾ ਸਪੱਸ਼ਟ ਤੌਰ 'ਤੇ ਜ਼ਿਕਰ ਨਹੀਂ ਹੈ।  ਇਸੇ ਤਰ੍ਹਾਂ, ਇਹ ਕਾਨੂੰਨ ਪੰਜਾਬ ਪੁਨਰਗਠਨ ਐਕਟ, 1966 ਦੀਆਂ ਧਾਰਾਵਾਂ 78 ਅਤੇ 79 ਦੀ ਭਾਵਨਾ ਦੇ ਵੀ ਵਿਰੁੱਧ ਹੈ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ