Wednesday, December 07, 2022
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੀ:ਜੀ:ਆਈ ਦੀ ਤਰਜ ’ਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਕਰਾਂਗੇ ਵਿਕਾਸ-ਸਿਹਤ ਮੰਤਰੀ

October 04, 2022 10:24 PM
ਪੀ:ਜੀ:ਆਈ ਦੀ ਤਰਜ ’ਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਕਰਾਂਗੇ ਵਿਕਾਸ-ਸਿਹਤ ਮੰਤਰੀ
ਮੈਡੀਕਲ ਕਾਲਜ ਦੀ ਥਾਂ ਤੇ ਨਜਾਇਜ ਹੋਏ ਕਬਜਿਆਂ ਦੀ ਕੀਤੀ ਜਾਵੇਗੀ ਜਾਂਚ
ਸੁਪਰਸਪੈਸ਼ਲਿਟੀ ਡਾਕਟਰਾਂ ਦੀ ਕਮੀ ਨੂੰ ਕੀਤਾ ਜਾਵੇਗਾ ਪੂਰਾ
ਬੇਬੇ ਨਾਨਕੀ ਵਾਰਡ ਤੇ ਐਮਰਜੈਂਸੀ ਵਾਰਡ ਦਾ ਕੀਤਾ ਦੌਰਾ
ਅੰਮ੍ਰਿਤਸਰ, 4 ਅਕਤੂਬਰ: --ਕੁਲਜੀਤ ਸਿੰਘhs--ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾ ਪੀ:ਜੀ:ਆਈ ਤਰਜ ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਨਾ ਕੀਤਾ ਜਾਵੇ ਸਗੋਂ ਇਥੇ ਮਰੀਜ ਦਾ ਇਲਾਜ ਹੋ ਸਕੇ। 
  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਚੇਤਨ ਸਿੰਘ ਜੌੜਾਮਾਜਰਾ, ਸਿਹਤ ਮੰਤਰੀ ਪੰਜਾਬ ਨੇ ਮੈਡੀਕਲ ਕਾਲਜ ਵਿਖੇ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਮੁੱਖ ਲੋੜ ਸਿਖਿਆ ਅਤੇ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਜਰੂਰਤ ਹੈ ਕਿ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾਵੇ ਅਤੇ ਇਨ੍ਹਾਂ ਵਿੱਚ ਪਾਈਆਂ ਜਾਂਦੀਆਂ ਕਮੀਆਂ ਨੂੰ ਦੂਰ ਕੀਤਾ ਜਾਵੇ। ਸਿਹਤ ਮੰਤਰੀ ਨੇ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਮਰੀਜ ਸਰਕਾਰੀ ਹਸਪਤਾਲ ਵਿੱਚ ਆਉਂਦਾ ਹੈ ਤਾਂ ਉਸ ਨੂੰ ਆਪਣੇ ਕਲਾਵੇ ਵਿੱਚ ਲਵੋ ਨਾ ਕਿ ਦੁਤਕਾਰੋ। ਉਨ੍ਹਾਂ ਕਿਹਾ ਕਿ ਮਧ ਵਰਗ ਅਤੇ ਗਰੀਬ ਵਰਗ ਦੇ ਲੋਕ ਹੀ ਸਰਕਾਰੀ ਹਸਪਤਾਲਾਂ ਵਿੱਚ ਆਉਂਦੇ ਹਨ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆਂ ਕਰਵਾ ਸਕੀਏ। ਸ੍ਰ ਜੌੜਾ ਮਾਜਰਾ ਨੇ ਕਿਹਾ ਕਿ ਸਾਨੂੰ ਸਮੇਂ ਦੇ ਹਾੜੀ ਬਣਨਾ ਚਾਹੀਦਾ ਹੈ ਅਤੇ ਪੁਰਾਣੇ ਢਾਂਚੇ ਨੂੰ ਖਤਮ ਕਰੀਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਫੰਡਾਂ ਦੀ  ਕੋਈ ਕਮੀ ਨਹੀਂ ਤੁਹਾਡੀਆਂ ਜੋ ਵੀ ਜਰੂਰਤਾਂ ਹਨ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। 
  ਸਿਹਤ ਮੰਤਰੀ ਨੇ ਦੱਸਿਆ ਕਿ ਜਲਦ ਹੀ ਸੁਪਰਸਪੈਸ਼ਲਿਟੀ ਡਾਕਟਰਾਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵਿੱਚ ਜੋ ਅਸਾਮੀਆਂ ਖਾਲੀ ਪਈਆਂ ਹਨ ਦੀ ਭਰਤੀ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਹਸਪਤਾਲਾਂ ਦੀ ਜੋ ਨਵੀਂਆਂ ਇਮਾਰਤਾਂ ਬਣ ਰਹੀਆਂ ਹਨ ਉਹ ਪੂਰੀ ਤਰ੍ਹਾਂ ਸੈਂਟਰਲ ਏ:ਸੀ ਹੋਣ ਅਤੇ ਉਨ੍ਹਾਂ ਦੇ ਸੋਲਰ ਸਿਸਟਮ ਜਰੂਰ ਲੱਗਾ ਹੋਵੇ। ਪ੍ਰਿੰਸੀਪਲ ਮੈਡੀਕਲ ਕਾਲਜ ਨੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮੈਡੀਕਲ ਕਾਲਜ ਦੀਆਂ ਕਈ ਥਾਂਵਾਂ ਤੇ ਨਜਾਇਜ ਕਬਜੇ ਹੋਏ ਹਨ ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਜਮੀਨ ਦੀ ਨਿਸ਼ਾਨਦੇਹੀ ਕਰਵਾਈ ਜਾਵੇਗੀ ਅਤੇ ਲੋਕਾਂ ਵੱਲੋਂ ਜੋ ਨਜਾਇਜ ਕਬਜੇ ਕੀਤੇ ਹੋਏ ਹਨ ਨੂੰ ਛੁਡਾਇਆ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਡਿਊਟੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ ਨੂੰ ਵੀ ਜਲਦੀ ਐਡਜਸਟ ਕੀਤਾ ਜਾਵੇਗਾ।  ਉਨ੍ਹਾਂ ਨੌਕਰੀ ਵਿੱਚੋ ਕੱਢੇ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀ ਧਰਨੇ ਨਾ ਲਗਾਓ ਅਤੇ ਨਾ ਹੀ ਕਾਹਲੀ ਕਰੋ ਤੁਹਾਨੂੰ ਸਭ ਨੂੰ ਜਰੂਰ ਪੱਕਿਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਅਜੇ ਸੱਤਾ ਵਿੱਚ ਆੲੈੇ 6 ਮਹੀਨੇ ਹੀ ਹੋਏ ਹਨ ਅਤੇ ਅਸੀਂ 6 ਮਹੀਨਿਆਂ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਹ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜੋ ਵੀ ਸਰਕਾਰੀ ਹਸਪਤਾਲਾਂ ਦੀਆਂ ਇਮਾਂਰਤਾਂ ਬਣੀਆਂ ਹਨ ਦੀ ਵੀ ਜਾਂਚ ਕੀਤੀ ਜਾਵੇਗੀ।  ਸਿਹਤ ਮੰਤਰੀ ਵੱਲੋਂ ਹਰੇਕ ਡਾਕਟਰ ਨਾਲ ਗੱਲਬਾਤ ਕਰਕੇ ਮੁਸ਼ਕਲਾਂ ਨੂੰ ਸੁਣਿਆ। 
  ਇਸ ਉਪਰੰਤ ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬੇਬੇ ਨਾਨਕੀ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਦੌਰਾ ਵੀ ਕੀਤਾ ਗਿਆ। ਸਿਹਤ ਮੰਤਰੀ ਵੱਲੋਂ ਵਾਸ਼ਰੂਮਾਂ ਦੀ ਜਾਂਚ ਕਰਨ ਉਪਰੰਤ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੀੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਸਿਹਤ ਮੰਤਰੀ ਵੱਲੋਂ ਦੌਰੇ ਦੌਰਾਨ ਮਰੀਜਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਸਿਹਤ ਮੰਤਰੀ ਵੱਲੋਂ ਹਸਪਤਾਲ ਵਿਖੇ ਚੱਲ ਰਹੀਂ ਕੰਟੀਨ ਦਾ ਵੀ ਦੌਰਾ ਕੀਤਾ ਅਤੇ ਉਥੇ ਸਾਫ ਸਫਾਈ ਦੇ ਪ੍ਰਬੰਧ ਨੂੰ ਲੈ ਕੇ ਮੈਡੀਕਲ ਸੁਪਰਡੰਟ ਨੂੰ ਨਿਰਦੇਸ਼ ਦਿੱਤੇ।  
  ਮੀਟਿੰਗ ਵਿੱਚ ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਵੀਨਾ ਚਤਰਥ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਡਾ: ਰਾਜੀਵ ਦੇਵਗਨ, ਮੈਡੀਕਲ ਸੁਪਰਡੰਟ ਡਾ: ਕਰਮਜੀਤ ਸਿੰਘ, ਡਾ: ਕੇ:ਡੀ:ਸਿੰਘ, ਡਾ: ਜੇ:ਐਸ ਕੁਲਾਰ, ਡਾ: ਨਰਿੰਦਰ ਸਿੰਘ, ਡਾ: ਕੰਵਲਜੀਤ ਸਿੰਘ, ਸ੍ਰੀਮਤੀ ਸੀਮਾ ਸੋਢੀ ਪ੍ਰਧਾਨ ਮਹਿਲਾ ਵਿੰਗ ਤੋਂ ਇਲਾਵਾ ਹੋਰ ਡਾਕਟਰ ਵੀ ਹਾਜਰ ਸਨ। 

Have something to say? Post your comment

More From Punjab

Two killed in road mishaps in Ludhiana

Two killed in road mishaps in Ludhiana

35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 27-28-29 ਜਨਵਰੀ 2023 ਨੂੰ ਹੋਣਗੀਆਂ

35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 27-28-29 ਜਨਵਰੀ 2023 ਨੂੰ ਹੋਣਗੀਆਂ

ਬਾਬਾ ਸਾਹਿਬ ਅੰਬੇਦਕਰ ਸਾਡੇ ਲਈ ਸਦਾ ਪ੍ਰੇਰਣਾ ਸਰੋਤ ਬਣੇ ਰਹਿਣਗੇ - ਈ ਟੀ ਓ

ਬਾਬਾ ਸਾਹਿਬ ਅੰਬੇਦਕਰ ਸਾਡੇ ਲਈ ਸਦਾ ਪ੍ਰੇਰਣਾ ਸਰੋਤ ਬਣੇ ਰਹਿਣਗੇ - ਈ ਟੀ ਓ

ਬਾਬਾ ਸਹਿਬ ਭੀਮ ਰਾਓ ਅੰਬੇਡਕਰ ਜੀ ਪ੍ਰੀਨਿਰਵਾਣ ਦਿਵਸ ਮਨਾਇਆ

ਬਾਬਾ ਸਹਿਬ ਭੀਮ ਰਾਓ ਅੰਬੇਡਕਰ ਜੀ ਪ੍ਰੀਨਿਰਵਾਣ ਦਿਵਸ ਮਨਾਇਆ

ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼

ਲਖਵੀਰ ਲੰਡਾ ਹਰੀਕੇ ਗੈਂਗ ਦੇ ਤਿੰਨ ਮੈਂਬਰ ਅਸਲੇ ਸਮੇਤ ਕਾਬੂ, ਵੱਡੀ ਵਾਰਦਾਤ ਦੀ ਕਰ ਰਹੇ ਸੀ ਤਿਆਰੀ

ਲਖਵੀਰ ਲੰਡਾ ਹਰੀਕੇ ਗੈਂਗ ਦੇ ਤਿੰਨ ਮੈਂਬਰ ਅਸਲੇ ਸਮੇਤ ਕਾਬੂ, ਵੱਡੀ ਵਾਰਦਾਤ ਦੀ ਕਰ ਰਹੇ ਸੀ ਤਿਆਰੀ

ਇੰਸ਼ੋਰੈਂਸ ਦੀ ਜ਼ਿੰਮੇਵਾਰੀ ਉਠਾ ਰਹੀ ਕੰਪਨੀ ਨੇ 300 ਮੁਲਾਜ਼ਮਾਂ ਦੇ ਈਪੀਐੱਫ ਨਹੀਂ ਕਰਵਾਏ ਜਮ੍ਹਾਂ

ਇੰਸ਼ੋਰੈਂਸ ਦੀ ਜ਼ਿੰਮੇਵਾਰੀ ਉਠਾ ਰਹੀ ਕੰਪਨੀ ਨੇ 300 ਮੁਲਾਜ਼ਮਾਂ ਦੇ ਈਪੀਐੱਫ ਨਹੀਂ ਕਰਵਾਏ ਜਮ੍ਹਾਂ

ਐੱਲਬੀਐੱਸ ਕਾਲਜ ਦਾ ਐੱਮਏ ਹਿਸਟਰੀ ਦਾ ਨਤੀਜਾ ਰਿਹਾ ਸ਼ਾਨਦਾਰ

ਐੱਲਬੀਐੱਸ ਕਾਲਜ ਦਾ ਐੱਮਏ ਹਿਸਟਰੀ ਦਾ ਨਤੀਜਾ ਰਿਹਾ ਸ਼ਾਨਦਾਰ

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਆਪਣਾ ਪੱਖ ਰੱਖਣ ਲਈ ਵਿਜੀਲੈਂਸ ਦਫ਼ਤਰ 'ਚ ਹੋਏ ਪੇਸ਼, ਪੁੱਛਗਿੱਛ ਜਾਰੀ

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਆਪਣਾ ਪੱਖ ਰੱਖਣ ਲਈ ਵਿਜੀਲੈਂਸ ਦਫ਼ਤਰ 'ਚ ਹੋਏ ਪੇਸ਼, ਪੁੱਛਗਿੱਛ ਜਾਰੀ