Thursday, May 09, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਧਾਲੀਵਾਲ

October 04, 2022 10:25 PM
ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਧਾਲੀਵਾਲ 
 
- ਖਰੀਦੇ ਗਏ ਝੋਨੇ ਦੀ 48 ਘੰਟੇ ਅੰਦਰ ਕੀਤੀ ਜਾਵੇਗੀ ਅਦਾਇਗੀ
 
- ਪਨਗ੍ਰੇਨ ਇੰਸਪੈਕਟਰ ਤੇ ਅਮਲੋਹ ਦੇ ਵਿਧਾਇਕ ਦਾ ਮਾਮਲਾ ਆਪਸ ਵਿੱਚ ਬੈਠ ਕੇ ਕਰਾਂਗੇ ਹੱਲ
 
- ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਵਾਹੁਣ ਦੀ ਕੀਤੀ ਅਪੀਲ 
 
- ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਹਿੰਦ ਅਨਾਜ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ 
 
ਫ਼ਤਹਿਗੜ੍ਹ ਸਾਹਿਬ, 04 ਅਕਤੂਬਰ: ਕੁਲਜੀਤ ਸਿੰਘ
 
 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਐਨ.ਆਰ.ਆਈਜ਼ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਸੂਬੇ ਦੀਆਂ ਮੰਡੀਆਂ ਦੇ ਲਗਾਤਾਰ ਗੇੜੇ ਮਾਰ ਰਹੇ ਹਨ ਤਾਂ ਜੋ ਕਿਸਾਨ ਆਪਣੀ ਫਸਲ ਬਿਨਾਂ ਕਿਸੇ ਦਿੱਕਤ ਤੋਂ ਵੇਚ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਕਿਸੇ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਜਿਸ ਦਾ ਫੌਰੀ ਹੱਲ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਸ. ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੀ ਮੌਜੂਦ ਸਨ। 
 ਸ. ਧਾਲੀਵਾਲ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਸਬੰਧੀ ਕੀਤੇ ਗਏ ਸੁਚੱਜੇ ਪ੍ਰਬੰਧਾਂ ਹੇਠਾਂ ਇਹ ਗੱਲ ਵੀ ਯਕੀਨੀ ਬਣਾਈ ਗਈ ਹੈ ਕਿ ਕਿਸਾਨ ਨੂੰ ਆਪਣੀ ਵੇਚੀ ਗਈ ਫਸਲ ਦੀ ਅਦਾਇਗੀ 48 ਘੰਟੇ ਵਿੱਚ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਕਾਰਨ ਅੱਜ ਕਈ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆਂ ਹੋਇਆ ਹੈ ਅਤੇ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਇਹ ਜਰੂਰੀ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਉਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਦਾ ਹੀ ਹੁੰਦਾ ਹੈ, ਇਸ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਫਸਲ ਦਾ ਝਾੜ ਵੱਧਦਾ ਹੈ ਉਥੇ ਹੀ ਬੇਲੋੜੀਆਂ ਖਾਦਾਂ ਦੀ ਵਰਤੋਂ ਵੀ ਨਹੀਂ ਕਰਨੀ ਪੈਂਦੀ ਅਤੇ ਖੇਤੀ ਖਰਚੇ ਘੱਟਦੇ ਹਨ। ਜਿਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਵੀ ਮਿਲਦਾ ਹੈ। 
 ਪੱਤਰਕਾਰਾਂ ਵੱਲੋਂ ਪਨਗ੍ਰੇਨ ਦੇ ਇੰਸਪੈਕਟਰਾਂ ਵੱਲੋਂ ਖਰੀਦ ਬੰਦ ਕਰਨ ਦੇ ਫੈਸਲਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਨਗ੍ਰੇਨ ਦੇ ਇੰਸਪੈਕਟਰਾਂ ਤੇ ਅਮਲੋਹ ਦੇ ਵਿਧਾਇਕ ਦਾ ਮਸਲਾ ਇੱਕ ਪਰਿਵਾਰਕ ਝਗੜਾ ਹੈ ਜਿਸ ਦਾ ਆਪਸ ਵਿੱਚ ਬੈਠ ਕੇ ਅੱਜ ਹੀ ਹੱਲ ਕਰ ਲਿਆ ਜਾਵੇਗਾ। ਸੰਗਰੂਰ ਤੋਂ ਮੈਂਬਰ ਲੋਕ ਸਭਾ ਸ. ਸਿਮਰਨਜੀਤ ਸਿੰਘ ਮਾਨ ਤੇ ਸਪੁੱਤਰ ਇਸ਼ਾਨਦੀਪ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਤੇ ਕੀਤੇ ਗਏ ਮਾਨਹਾਨੀ ਦੇ ਕੇਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਧਾਲੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਹੱਕ ਹੈ ਅਤੇ ਜਦੋਂ ਵੀ ਮਾਣਯੋਗ ਅਦਾਲਤ ਉਨ੍ਹਾਂ ਬੁਲਾਵੇਗੀ ਤਾਂ ਉਹ ਮਾਲ ਵਿਭਾਗ ਦਾ ਲੋੜੀਂਦਾ ਰਿਕਾਰਡ ਮਾਣਯੋਗ ਅਦਾਲਤ ਅੱਗੇ ਰੱਖ ਦੇਣਗੇ। 
 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸ਼ਿਸ਼ਟ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ. ਹਰਪ੍ਰੀਤ ਸਿੰਘ ਅਟਵਾਲ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸਤਿੰਦਰ ਸਿੰਘ ਜੱਲਾ, ਅਮਰਿੰਦਰ ਸਿੰਘ ਮੰਡੋਫਲ, ਰਸ਼ਪਿੰਦਰ ਸਿੰਘ ਰਾਜਾ, ਗੁਰਵਿੰਦਰ ਸਿੰਘ ਢਿੱਲੋਂ, ਸਨੀ ਚੋਪੜਾ, ਜਗਜੀਤ ਸਿੰਘ ਰਿਊਣਾ, ਪਵੇਲ ਹਾਂਡਾ, ਸਾਧੂ ਸਿੰਘ ਭੱਟਮਾਜਰਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਐਚ.ਐਸ. ਬਰਾੜ, ਡੀ.ਐਮ. ਮੰਡੀ ਬੋਰਡ ਬੀ.ਐਸ. ਕਾਲੇਕਾ, ਡੀ.ਐਮ. ਵੇਅਰ ਹਾਊਸ ਕੇਵਲ ਕ੍ਰਿਸ਼ਨ, ਡੀ.ਐਮ. ਮਾਰਕਫੈੱਡ ਐਸ.ਐਸ. ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਵੀ ਮੌਜੂਦ ਸਨ।

Have something to say? Post your comment

More From Punjab

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ

ਮੰਡੀਆਂ ਵਿੱਚੋ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜਤੀਏ ਅਤੇ ਮੰਡੀਆਂ ਦੀ ਲੇਬਰ ਪਰੇਸਾਨ

ਮੰਡੀਆਂ ਵਿੱਚੋ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜਤੀਏ ਅਤੇ ਮੰਡੀਆਂ ਦੀ ਲੇਬਰ ਪਰੇਸਾਨ

Mohali Road Accident : ਸਕੂਟੀ 'ਤੇ ਸਕੂਲ ਜਾ ਰਹੀ ਵਿਦਿਆਰਥਣ ਨੂੰ ਟਰੱਕ ਨੇ ਕੁਚਲਿਆ, ਸਿਰ 'ਤੇ ਚੜ੍ਹਿਆ ਪਹੀਆ; ਮੌਕੇ 'ਤੇ ਮੌਤ

Mohali Road Accident : ਸਕੂਟੀ 'ਤੇ ਸਕੂਲ ਜਾ ਰਹੀ ਵਿਦਿਆਰਥਣ ਨੂੰ ਟਰੱਕ ਨੇ ਕੁਚਲਿਆ, ਸਿਰ 'ਤੇ ਚੜ੍ਹਿਆ ਪਹੀਆ; ਮੌਕੇ 'ਤੇ ਮੌਤ

CM ਮਾਨ ਦੀ ਆਮਦ ਤੋਂ ਪਹਿਲਾਂ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ, ਕਿਸਾਨੀ ਮੁੱਦਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਹੋਏ ਸਨ ਇਕੱਠੇ

CM ਮਾਨ ਦੀ ਆਮਦ ਤੋਂ ਪਹਿਲਾਂ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ, ਕਿਸਾਨੀ ਮੁੱਦਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਹੋਏ ਸਨ ਇਕੱਠੇ