Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਹੱਥਾਂ 'ਚ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਦੋ ਮਹਿਲਾਵਾਂ, ਕੇਜਰੀਵਾਲ ਤੇ ਭਗਵੰਤ ਮਾਨ ਨੂੰ ਲਾਏ ਰਗੜੇ

October 05, 2022 05:12 PM

ਮੋਹਾਲੀ : ਪੰਜਾਬ ਵਿੱਚ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰ (PTI) ਦੇ ਸਿਖਲਾਈ ਪ੍ਰਾਪਤ ਅਧਿਆਪਕਾਂ ਦੇ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਬੁੱਧਵਾਰ ਨੂੰ ਦੋ ਪੀਟੀਆਈ ਅਧਿਆਪਕ ਮੋਹਾਲੀ ਵਿੱਚ ਪਾਣੀ ਦੀ ਟੈਂਕੀ ਉੱਤੇ ਚੜ੍ਹ ਗਏ। ਉਨ੍ਹਾਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਵੀ ਹਨ। ਉਹ ਨੌਕਰੀਆਂ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਮੌਕੇ 'ਤੇ ਮੌਜੂਦ ਹੈ ਅਤੇ ਅੰਦੋਲਨਕਾਰੀਆਂ ਨੂੰ ਨੀਚੇ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਅਧਿਆਪਕਾਂ ਨੇ ਪਿਛਲੇ ਸਾਲ ਵੀ ਪਾਣੀ ਵਾਲੀ ਟੈਂਕੀ 'ਤੇ ਚੜ ਕੇ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਧਰਨਾਕਾਰੀ ਅਧਿਆਪਕਾਂ ਨੂੰ ਕਿਹਾ ਸੀ ਕਿ ਜੇਕਰ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।ਕੀ ਹੈ ਪ੍ਰਦਰਸ਼ਨਕਾਰੀਆਂ ਦੀ ਮੰਗ

ਪੀਟੀਆਈ ਸਿੱਪੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਪਿਛਲੀ ਸਰਕਾਰ ਨੇ ਨੌਕਰੀ ਦੀ ਗਰੰਟੀ ਦਿੱਤੀ ਸੀ ਪਰ ਕਿਸੇ ਨੂੰ ਨਹੀਂ ਮਿਲੀ। ਆਪ ਨੇ ਵੀ ਸਾਨੂੰ ਨੌਕਰੀਆਂ ਦੇਣ ਦਾ ਵਾਅਦਾ ਵੀ ਕੀਤਾ ਸੀ ਪਰ ਆਪ ਸਰਕਾਰ ਬਣਨ ਦੇ ਸੱਤ ਮਹੀਨੇ ਬੀਤ ਜਾਣ ਦੇ ਬਾਵਜੂਦ ਸਾਡੇ ਨਾਲ ਸਿਰਫ਼ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਸਿੱਪੀ ਸ਼ਰਮਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਅਡੋਲ ਹਨ। ਉਹ ਆਪਣਾ ਅੰਦੋਲਨ ਵਾਪਸ ਲੈਣ ਵਾਲੇ ਨਹੀਂ ਹਨ। ਸਿੱਪੀ ਆਨੰਦਪੁਰ ਸਾਹਿਬ ਦੀ ਰਹਿਣ ਵਾਲੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਉਸਨੇ ਕਰਵਾ ਚੌਥ, ਦੀਵਾਲੀ ਅਤੇ ਹੋਰ ਤਿਉਹਾਰ ਟੈਂਕੀ 'ਤੇ ਹੀ ਮਨਾਏ ਹਨ।

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੇਲੇ ਜਦੋਂ ਉਹ ਅੰਦੋਲਨ ਕਰ ਰਹੇ ਸਨ ਤਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ ਪਰ ਇਹ ਵਾਅਦਾ ਮਿੱਠੀ ਗੋਲੀ ਸਾਬਿਤ ਹੋਇਆ। ਸਿੱਪੀ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ 'ਚ ਪਾਣੀਆਂ ਵਾਲੀਆਂ ਟੈਂਕੀਆਂ 'ਤੇ ਚੜ ਚੁੱਕੇ ਹਨ ਪਰ ਹਰ ਵਾਰ ਵਾਅਦਾ ਕਰਕੇ ਉਤਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਪੀਟੀਆਈ ਦੀ ਮੈਰਿਟ ਲਿਸਟ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ।
ਅਰਵਿੰਦ ਕੇਜਰੀਵਾਲ ਨੇ ਕੀਤਾ ਸੀ ਇਹ ਵਾਅਦਾ 

ਪਿਛਲੇ ਸਾਲ ਆਪਣੇ ਪੰਜਾਬ ਦੌਰੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮੋਹਾਲੀ ਵਿਖੇ ਇੱਕ ਗੱਡੀ 'ਤੇ ਚੜ ਕੇ ਇੱਕ ਓਵਰਹੈੱਡ ਪਾਣੀ ਦੀ ਟੈਂਕੀ 'ਤੇ ਧਰਨਾ ਦੇ ਰਹੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੇ ਤਤਕਾਲੀ ਕਾਂਗਰਸ ਸਰਕਾਰ ਦੀ ਨਿੰਦਾ ਕਰਕੇ ਕਿਹਾ ਸੀ ਉਨ੍ਹਾਂ ਨੇ ਅਧਿਆਪਕਾਂ ਨੂੰ ਪਾਣੀ ਵਾਲੀ ਟੈਂਕੀ 'ਤੇ ਬੈਠਣ ਲਈ ਮਜ਼ਬੂਰ ਕੀਤਾ , ਜਦਕਿ 'ਆਪ' ਸਰਕਾਰ ਅਧਿਆਪਕਾਂ ਨੂੰ ਸਿਖਲਾਈ ਲਈ ਇੰਗਲੈਂਡ ਅਤੇ ਸਵੀਡਨ ਭੇਜਦੀ ਹੈ।

Have something to say? Post your comment

More From Punjab

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਡਰੱਗ ਇੰਸਪੈਕਟਰ ਨੇ ਸਿਵਲ ਸਰਜਨ ਨੂੰ ਕੱਢੀਆਂ ਗਾਲ਼ਾਂ, ਸਿਵਲ ਸਰਜਨ ਨੇ ਐੱਸਐੱਸਪੀ ਤੇ ਡੀਸੀ ਨੂੰ ਕੀਤੀ ਸ਼ਿਕਾਇਤ

ਡਰੱਗ ਇੰਸਪੈਕਟਰ ਨੇ ਸਿਵਲ ਸਰਜਨ ਨੂੰ ਕੱਢੀਆਂ ਗਾਲ਼ਾਂ, ਸਿਵਲ ਸਰਜਨ ਨੇ ਐੱਸਐੱਸਪੀ ਤੇ ਡੀਸੀ ਨੂੰ ਕੀਤੀ ਸ਼ਿਕਾਇਤ