Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

World

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਸ਼ਤਰੰਜ ਮੁਕਾਬਲੇ

October 09, 2022 06:31 PM

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਸ਼ਤਰੰਜ ਮੁਕਾਬਲੇ
ਐਸ ਡੀ ਕਾਲਜ ਦੀਆਂ ਲੜਕੀਆਂ ਅਤੇ ਬੁਢਲਾਡਾ ਕਾਲਜ ਦੇ ਲੜਕਿਆਂ ਨੇ ਬਾਜ਼ੀ ਮਾਰੀ
ਬਰਨਾਲਾ, 9 ਅਕਤੂਬਰ - ਐਸ ਡੀ ਕਾਲਜ ਵਿਖੇ ਦੋ ਰੋਜ਼ਾ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਸ਼ਤਰੰਜ ਮੁਕਾਬਲੇ (ਲੜਕੇ-ਲੜਕੀਆਂ) ਸੰਪੰਨ ਹੋ ਗਏ। ਲੜਕੀਆਂ ਦੇ ਵਰਗ ਵਿਚ ਐਸ ਡੀ ਕਾਲਜ ਦੀ ਟੀਮ ਚੈਂਪੀਅਨ ਬਣੀ। ਗੁਰੂ ਨਾਨਕ ਕਾਲਜ ਬੁਢਲਾਡਾ ਨੂੰ ਦੂਜਾ ਅਤੇ ਯੂਨੀਵਰਸਿਟੀ ਕੈਂਪਸ ਨੂੰ ਤੀਜਾ ਸਥਾਨ ਮਿਲਿਆ। ਲੜਕਿਆਂ ਦੇ ਵਰਗ ’ਚ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਬਾਜ਼ੀ ਮਾਰੀ ਜਦਕਿ ਮਾਤਾ ਗੁਜਰੀ ਕਾਲਜ ਫ਼ਤਿਹਗੜ੍ਹ ਸਾਹਿਬ ਨੂੰ ਦੂਜਾ ਅਤੇ ਸ਼ਿਵਾਲਕ ਕਾਲਜ ਨੰਗਲ ਦੀ ਟੀਮ ਨੂੰ ਤੀਜਾ ਸਥਾਨ ਮਿਲਿਆ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਐਸ ਡੀ ਕਾਲਜ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼ ਨੇ ਅਦਾ ਕੀਤੀ। ਪਹਿਲੇ ਦਿਨ ਕਾਲਜ ਪ੍ਰਬੰਧਕ ਕਮੇਟੀ ਦੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਸ਼ਤਰੰਜ ਦੀ ਪਹਿਲੀ ਚਾਲ ਚੱਲ ਕੇ ਇਹਨਾਂ ਮੁਕਾਬਲਿਆਂ ਦਾ ਰਸਮੀ ਆਗ਼ਾਜ਼ ਕੀਤਾ। ਉਹਨਾਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਬਾਕੀ ਖਿਡਾਰੀਆਂ ਨੂੰ ਵੀ ਖੇਡ ਭਾਵਨਾ ਨਾਲ ਟੂਰਨਾਮੈਂਟ ਵਿਚ ਹਿੱਸਾ ਲੈਣ ਦੀ ਵਧਾਈ ਦਿੰਦਿਆਂ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਉਮੀਦ ਪ੍ਰਗਟਾਈ ਕਿ ਇਸ ਟੂਰਨਾਮੈਂਟ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਆਉਣ ਵਾਲੇ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਖੇਡ ਵਿਭਾਗ ਦੇ ਮੁਖੀ ਡਾ. ਬਹਾਦਰ ਸਿੰਘ ਅਤੇ ਪ੍ਰੋ. ਜਸਵਿੰਦਰ ਕੌਰ ਦੀ ਦੇਖ-ਰੇਖ ਵਿਚ ਹੋਏ ਇਹਨਾਂ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ 22 ਕਾਲਜਾਂ ਦੇ ਲੜਕੇ-ਲੜਕੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਖੇਡ ਵਿਭਾਗ ਇਸੇ ਤਰ੍ਹਾਂ ਯੂਨੀਵਰਸਿਟੀ ਅਤੇ ਰਾਜ ਪੱਧਰ ’ਤੇ ਸਰਗਰਮ ਰਹੇਗਾ। ਮੁਕਾਬਲੇ ਦੇ ਪ੍ਰਬੰਧਕੀ ਸਕੱਤਰ ਡਾ. ਬਹਾਦਰ ਸਿੰਘ ਨੇ ਧੰਨਵਾਦੀ ਸ਼ਬਦ ਕਹੇ। ਸਟੇਜ ਸੰਚਾਲਨ ਪ੍ਰੋ. ਜਸਵਿੰਦਰ ਕੌਰ ਨੇ ਕੀਤਾ। ਮੁਕਾਬਲਿਆਂ ਤੋਂ ਬਾਅਦ ਯੂਨੀਵਰਸਿਟੀ ਟੀਮ ਲਈ ਖਿਡਾਰੀਆਂ ਦੇ ਟਰਾਇਲ ਲਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਰੀਆਂ ਸੰਸਥਾਵਾਂ ਦੇ ਪਿ੍ਰੰਸੀਪਲ ਸਾਹਿਬਾਨ, ਟੀਮਾਂ ਦੇ ਇੰਚਾਰਜ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Have something to say? Post your comment