Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

India

ਇਤਿਹਾਸਕ ਕਿਸਾਨ ਸੰਘਰਸ਼ ਦੀ ਦੂਜੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਦੇਸ਼ ਭਰ ਵਿੱਚ ਕਿਸਾਨ ਕਰਣਗੇ ਰਾਜ ਭਵਨ ਮਾਰਚ: ਸੰਯੁਕਤ ਕਿਸਾਨ ਮੋਰਚਾ

October 26, 2022 02:28 AM
ਇਤਿਹਾਸਕ ਕਿਸਾਨ ਸੰਘਰਸ਼ ਦੀ ਦੂਜੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਦੇਸ਼ ਭਰ ਵਿੱਚ ਕਿਸਾਨ ਕਰਣਗੇ ਰਾਜ ਭਵਨ ਮਾਰਚ: ਸੰਯੁਕਤ ਕਿਸਾਨ ਮੋਰਚਾ
 
 ਰਾਜਪਾਲਾਂ ਨੂੰ ਦਿੱਤਾ ਜਾਏਗਾ ਕਿਸਾਨੀ ਮੁਦਿਆਂ ਦਾ ਮੰਗਪਤਰ 
 
ਨਵੀਂ ਦਿੱਲੀ 25 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਅਤੇ ਡਰਾਫਟ ਕਮੇਟੀ ਦੀ ਕਿਸਾਨੀ ਮੁੱਦੇਆਂ ਤੇ ਇਕ ਆਨਲਾਈਨ ਮੀਟਿੰਗ ਕੀਤੀ ਗਈ।  ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ‘ਕਿਸਾਨਾਂ ਦਾ ਰਾਜ ਭਵਨ ਮਾਰਚ’ ਕਰਨ ਦਾ ਫੈਸਲਾ ਕੀਤਾ ਗਿਆ।
 ਕਿਸਾਨ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਰਾਜਾਂ ਵਿੱਚ ਰਾਜ ਭਵਨ ਮਾਰਚ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਸਾਰੇ ਰਾਜਾਂ ਵਿੱਚ ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਰਾਜ ਭਵਨ ਮਾਰਚ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ 14 ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾਵੇਗੀ। ਜਿਸ ਵਿੱਚ ਰਾਜਪਾਲ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਦੇ ਮੁੱਦਿਆਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ 14 ਨਵੰਬਰ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਕਾਰਜਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ। ਜਿਸ ਨੂੰ ਲੈ ਕੇ ਕੋਆਰਡੀਨੇਟਿੰਗ ਕਮੇਟੀ ਅਤੇ ਡਰਾਫਟ ਕਮੇਟੀ ਦੇ ਮੈਂਬਰਾਂ ਵਿਚਕਾਰ ਚਰਚਾ ਚੱਲ ਰਹੀ ਹੈ।  ਇਸ ਖਰੜੇ ਨੂੰ ਜਨਰਲ ਬਾਡੀ ਦੀ ਮੀਟਿੰਗ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਜੰਗਲਾਤ ਸੰਭਾਲ ਕਾਨੂੰਨ ਵਿੱਚ ਕੀਤੀਆਂ ਜਾ ਰਹੀਆਂ ਸੋਧਾਂ ਦੀ ਨਿਖੇਧੀ ਕੀਤੀ ਗਈ ਅਤੇ ਸ਼ਹੀਦ ਬਿਰਸਾ ਮੁੰਡਾ ਦੇ ਜਨਮ ਦਿਹਾੜੇ 15 ਨਵੰਬਰ ਨੂੰ ਇਸ ਵਿਰੁੱਧ ਦੇਸ਼ ਭਰ ਵਿੱਚ ਆਦਿਵਾਸੀ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨਾਲ ਇਕਮੁੱਠਤਾ ਦਿਖਾਉਣ ਦਾ ਵੀ ਫੈਸਲਾ ਕੀਤਾ ਗਿਆ।
 ਮੀਟਿੰਗ ਦੌਰਾਨ ਕਿਸਾਨ ਆਗੂ ਪਰਮਜੀਤ ਸਿੰਘ ਵੱਲੋਂ 380 ਦਿਨਾਂ ਤੋਂ ਲਗਾਤਾਰ ਚੱਲੇ ਕਿਸਾਨ ਅੰਦੋਲਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਔਨਲਾਈਨ ਮੀਟਿੰਗ ਵਿਚ ਕਿਸਾਨ ਨੇਤਾ ਹਨਨ ਮੋਲਾ, ਡਾ: ਦਰਸ਼ਨ ਪਾਲ, ਯੁੱਧਵੀਰ ਸਿੰਘ, ਮੇਧਾ ਪਾਟਕਰ, ਰਾਜਾਰਾਮ ਸਿੰਘ, ਅਤੁਲ ਅੰਜਨ, ਸਤਿਆਵਾਨ, ਡਾ: ਅਸ਼ੋਕ ਧਵਲੇ, ਅਵਿਕ ਸਾਹਾ, ਸੁਖਦੇਵ ਸਿੰਘ, ਰਮਿੰਦਰ ਸਿੰਘ ਵਿਕਾਸ ਸ਼ਿਸ਼ਿਰ ਅਤੇ ਡਾ: ਸੁਨੀਲਮ ਹਾਜ਼ਰ ਹੋਏ ਸਨ ।

Have something to say? Post your comment