Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

World

ਸਿੱਖ ਕੌਂਸਲ ਆਫ਼ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਦੀ ਸਿੱਖਿਆ ਲਈ ਇਕੱਤਰ ਕੀਤੀ ਦਾਨ ਰਾਸ਼ੀ

November 20, 2022 11:59 PM
ਸਿੱਖ ਕੌਂਸਲ ਆਫ਼ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਦੀ ਸਿੱਖਿਆ ਲਈ ਇਕੱਤਰ ਕੀਤੀ ਦਾਨ ਰਾਸ਼ੀ 
 
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) 
ਸਿੱਖ ਕੌਂਸਲ ਆਫ ਸਕਾਟਲੈਂਡ ਇੱਕ ਵੱਕਾਰੀ, ਸਮਾਜ ਸੇਵੀ ਸੰਸਥਾ ਵਜੋਂ ਜਾਣੀ ਜਾਂਦੀ ਹੈ। ਸਕਾਟਲੈਂਡ ਤੋਂ ਸੰਚਾਲਿਤ ਇਸ ਸੰਸਥਾ ਵੱਲੋਂ ਸਮੇਂ ਸਮੇਂ ‘ਤੇ ਮੱਧ ਪ੍ਰਦੇਸ ਵਸਦੇ ਸਿਕਲੀਗਰ ਵਣਜਾਰੇ ਸਿੱਖਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੱਕਣ ਲਈ ਸਮਾਗਮ ਕੀਤੇ ਜਾਂਦੇ ਹਨ। ਗਲਾਸਗੋ ਦੇ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਵਿਖੇ ਬੱਚਿਆਂ ਦਾ ਫੰਡ ਰੇਜ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ‘ਚ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਸਿੱਖ ਕੌਂਸਲ ਆਫ ਸਕਾਟਲੈਂਡ ਸੰਸਥਾ ਦਾ ਮੰਨਣਾ ਹੈ ਕਿ ਜੇਕਰ ਅਸੀਂ ਕਿਸੇ ਨੂੰ ਆਰਥਿਕ ਦਾਨ ਦਿੰਦੇ ਹਾਂ ਤਾਂ ਉਸ ਤੋਂ ਬਿਹਤਰ ਇਹ ਹੈ ਕਿ ਕਿਸੇ ਬੱਚੇ ਨੂੰ ਵਿੱਦਿਆ ਦਾ ਦਾਨ ਦਿੱਤਾ ਜਾਵੇ ਤਾਂ ਉਹ ਆਪਣੀਆਂ ਆਉਣ ਵਾਲੀਆਂ ਕੁਲਾਂ ਦਾ ਜੀਵਨ ਸੁਧਾਰ ਸਕਦਾ ਹੈ। ਸਿੱਖ ਕੌਂਸਲ ਆਫ ਸਕਾਟਲੈਂਡ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਬੱਚਿਆਂ ਨੇ ਵੱਖ ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਨਾਲ ਹੀ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਲਈ ਫੰਡ ਵੀ ਇਕੱਤਰ ਕੀਤਾ। ਇਸ ਸਮੇਂ ਸ੍ਰ: ਸੁਲੱਖਣ ਸਿੰਘ, ਗੁਰਦੀਪ ਸਿੰਘ ਸਮਰਾ, ਡਾ: ਇੰਦਰਜੀਤ ਸਿੰਘ, ਸਰਦਾਰਾ ਸਿੰਘ ਜੰਡੂ, ਜਗਦੀਸ਼ ਸਿੰਘ ਵੱਲੋਂ ਜਿੱਥੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਇਸ ਸਮੇਂ ਪਹੁੰਚੇ ਮਾਪਿਆਂ ਅਤੇ ਬੱਚਿਆਂ ਦਾ ਵੀ ਬਹੁਤ ਧੰਨਵਾਦ ਕੀਤਾ ਗਿਆ, ਜਿਹਨਾਂ ਨੇ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਸਿੱਖ ਕੌਂਸਿਲ ਆਫ਼ ਸਕਾਟਲੈਂਡ ਨੇ ਐਲਬਰਟ ਡਰਾਈਵ ਗੁਰਦੁਆਰਾ ਵਿਖੇ ਫੰਡ ਰੇਜ਼ਿੰਗ ਸਮਾਗਮ ਵਿੱਚ 4000 ਪੌੰਡ ਦੀ ਸਹਾਇਤਾ ਰਾਸ਼ੀ ਇਕੱਤਰ ਕੀਤੀ।

Have something to say? Post your comment