Tuesday, April 16, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਦੋ ਦਿਲਾਂ ਦੀ ਇਸ਼ਕ ਕਹਾਣੀ ਪਾਉਂਦੀ ਇੱਕ ਰੁਮਾਂਟਿਕ ਅਤੇ ਭਾਵਨਾਤਮਿਕ ਫ਼ਿਲਮ 'ਤੇਰੇ ਲਈ'

November 23, 2022 09:30 PM

ਦੋ ਦਿਲਾਂ ਦੀ ਇਸ਼ਕ ਕਹਾਣੀ ਪਾਉਂਦੀ ਇੱਕ ਰੁਮਾਂਟਿਕ ਅਤੇ ਭਾਵਨਾਤਮਿਕ ਫ਼ਿਲਮ 'ਤੇਰੇ ਲਈ'

ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ
ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ ਬਦਲ ਗਿਆ ਹੈ। ਪੰਜਾਬੀ ਫ਼ਿਲਮ 'ਤੇਰੇ ਲਈ' ਇਸ ਬਦਲਦੇ ਦੌਰ ਦੀ
ਖ਼ੂਬਸੂਰਤ ਪ੍ਰੇਮ ਕਹਾਣੀ ਹੈ।ਇਹ ਫ਼ਿਲਮ ਮੁਹੱਬਤ, ਪਰਿਵਾਰਕ ਡਰਾਮਾ ਤੇ ਕਾਮੇਡੀ ਨਾਲ ਲਿਬਰੇਜ ਹੈ। ਪੰਜਾਬੀ ਸਿਨੇਮਾ ਦਾ ਜੱਟ ਟਿੰਕਾ ਯਾਨੀ
ਹਰੀਸ਼ ਵਰਮਾ ਇਸ ਫ਼ਿਲਮ ਦਾ ਹੀਰੋ ਹੈ। ਮਰਹੂਮ ਗਾਇਕ ਰਾਜ ਬਰਾੜ ਦੀ ਧੀ ਸਵਿਤਾਜ ਬਰਾੜ ਇਸ ਫ਼ਿਲਮ ਦੀ ਹੀਰੋਇਨ। ਦੋਵੇਂ ਜਣੇ
ਪਹਿਲੀ ਵਾਰ ਇਕੱਠੇ ਪਰਦੇ ‘ਤੇ ਨਜ਼ਰ ਆਉਣਗੇ। ਫਿਲਮ ਨਿਰਦੇਸ਼ਕ ਅਮਿਤ ਪ੍ਰਾਸ਼ਰ ਦੀ ਡਾਇਰੈਕਟ ਕੀਤੀ ਇਸ ਫ਼ਿਲਮ ਦੀ ਕਹਾਣੀ ਕ੍ਰਿਸ਼ਨਾ
ਦਾਪੁਤ ਨੇ ਲਿਖੀ ਹੈ। ਇਸ ਫਿਲਮ ਵਿੱਚ ਹਰੀਸ਼ ਤੇ ਸਵਿਤਾਜ ਬਰਾੜ ਨਾਲ ਨਿਰਮਲ ਰਿਸ਼ੀ, ਅੰਮ੍ਰਿਤ ਅੰਬੀ, ਭੂਮਿਕਾ ਸ਼ਰਮਾ, ਸੀਮਾ ਕੌਸ਼ਲ, ਨਿਸ਼ਾ
ਬਾਨੋ, ਜਰਨੈਲ ਸਿੰਘ, ਸੁਖਵਿੰਦਰ ਰਾਜ ਤੇ ਰਾਜ ਧਾਲੀਵਾਲ ਸਮੇਤ ਰੰਗ-ਮੰਚ ਦੇ ਕਈ ਕਲਾਕਾਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਧਮਕ
ਮੀਡੀਆ ਹਾਊਸ, ਫਰੂਟ ਯਾਟ ਇੰਟਰਟੇਨਮੈਂਟ, ਖਰੌਰ ਫਿਲਮਸ ਅਤੇ ਰਾਹੁਲ ਸ਼ਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਨਿਰਮਾਤਾ ਧੀਰਜ ਅਰੋੜਾ
ਅਤੇ ਸਹਿ ਨਿਰਮਾਤਾ ਡਿੰਪਲ ਖਰੌਰ, ਅਭੈਦੀਪ ਸਿੰਘ ਮੁਤੀ ਅਤੇ ਰਾਹੁਲ ਸ਼ਰਮਾ ਦੀ ਇਸ ਫ਼ਿਲਮ ਦੀ ਸੋਸ਼ਲ ਮੀਡੀਆ ‘ਤੇ ਖ਼ੂਬ ਚਰਚਾ ਹੋ ਰਹੀ
ਹੈ। ਫ਼ਿਲਮ ਦੇ ਨਿਰਦੇਸ਼ਕ ਅਮਿਤ ਪ੍ਰਾਸ਼ਰ ਨੇ ਦੱਸਿਆ ਕਿ ਉਹਨਾਂ ਦੀ ਇਹ ਫ਼ਿਲਮ ਇੱਕ ਵੱਖਰੇ ਕਿਸਮ ਦੀ ਪ੍ਰੇਮ ਕਹਾਣੀ ਹੈ। ਇਹ ਫ਼ਿਲਮ ਆਮ
ਜ਼ਿੰਦਗੀ ਦੇ ਬਹੁਤ ਨੇੜੇ ਹੈ। ਅਜੋਕੀ ਨੌਜਵਾਨ ਪੀੜੀ ਦੇ ਦੁਆਲੇ ਘੁੰਮਦੀ ਇਹ ਫ਼ਿਲਮ ਘਰਾਂ ਤੋਂ ਦੂਰ ਰਹਿੰਦੇ ਮੁੰਡੇ, ਕੁੜੀਆਂ ਦੀ ਜ਼ਿੰਦਗੀ ਨੂੰ ਵੀ
ਪਰਦੇ ‘ਤੇ ਪੇਸ਼ ਕਰੇਗੀ। ਰੁਮਾਂਸ, ਕਾਮੇਡੀ ਤੇ ਡਰਾਮੇ ਦਾ ਸੁਮੇਲ ਇਹ ਫ਼ਿਲਮ ਹਰ ਵਰਗ ਦੇ ਦਰਸ਼ਕਾਂ ਨੂੰ ਧਿਆਨ ਵਿੱਚ ਰੱਖਕੇ ਬਣਾਈ ਗਈ ਹੈ,
ਜੋ ਦਰਸ਼ਕਾਂ ਦੀ ਕੱਸਵੱਟੀ ‘ਤੇ ਖਰਾ ਉਤਰੇਗੀ। 9 ਦਸੰਬਰ ਨੂੰ ਦੁਨੀਆਂ ਭਰ ਵਿੱਚ ਰਿਲੀਜ ਹੋਣ ਜਾ ਰਹੀ ਇਸ ਫ਼ਿਲਮ ਵਿੱਚ ਪੰਜਾਬੀ ਸਿਨੇਮੇ ਦੇ
ਜੱਟ ਟਿੰਕਾ ਯਾਨੀ ਹਰੀਸ਼ ਵਰਮਾ ਨੇ ਉਹ ਇਸ ਫ਼ਿਲਮ ਵਿੱਚ ਅਮਰੀਕ ਨਾਂ ਦੇ ਨੌਜਵਾਨ ਦਾ ਕਿਰਦਾਰ ਨਿਭਾ ਰਿਹਾ ਹੈ। ਜੋ ਇਸ ਫ਼ਿਲਮ ਦਾ
ਨਾਇਕ ਹੈ। ਅਮਰੀਕ ਆਪਣੀ ਜ਼ਿੰਦਗੀ ਸ਼ਾਨਦਾਰ ਤਰੀਕੇ ਨਾਲ ਜਿਓ ਰਿਹਾ ਹੈ। ਉਸਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਉਦੋਂ ਆਉਂਦਾ ਹੈ ਜਦੋਂ
ਉਸਦੀ ਜ਼ਿੰਦਗੀ ਵਿੱਚ ਫ਼ਿਲਮ ਦੀ ਨਾਇਕਾ ਸੰਯੋਗ ਆਉਂਦੀ ਹੈ। ਹਰੀਸ਼ ਮੁਤਾਬਿਕ ਇਹ ਫ਼ਿਲਮ ਇਕ ਖ਼ੂਬਸੂਰਤ ਪ੍ਰੇਮ ਕਹਾਣੀ ਹੈ। ਦਰਸ਼ਕ
ਉਸਦੀ ਅਤੇ ਸਵਿਤਾਜ ਬਰਾੜ ਦੀ ਜੋੜੀ ਨੂੰ ਭਰਪੂਰ ਪਿਆਰ ਦੇਣਗੇ। ਇਹ ਫ਼ਿਲਮ ਪੰਜਾਬੀ ਸਿਨਮਾ ਵਿੱਚ ਇਕ ਨਵਾਂ ਰੁਝਾਨ ਸ਼ੁਰੂ ਕਰਨ ਦਾ ਵੀ
ਦਮ ਰੱਖਦੀ ਹੈ।ਸਵਿਤਾਜ ਬਰਾੜ ਮੁਤਾਬਕ ਇਹ ਫ਼ਿਲਮ ਉਸਦੀ ਜ਼ਿੰਦਗੀ ਦੀ ਅਹਿਮ ਫ਼ਿਲਮ ਹੈ। ਇਸ ਵਿੱਚ ਉਹ ਇਕ ਐਸੀ ਲੜਕੀ ਦਾ
ਕਿਰਦਾਰ ਨਿਭਾ ਰਹੀ ਹੈ ਜੋ ਆਪਣੀ ਜ਼ਿੰਦਗੀ ਆਪਣੇ ਅਸੂਲਾਂ ‘ਤੇ ਜਿਉਂਦੀ ਹੈ। ਘਰ ਤੋਂ ਦੂਰ ਰਹਿ ਕੇ ਨੌਕਰੀ ਕਰ ਰਹੀ ਉੁਸ ਕੁੜੀ ਦੀ ਜ਼ਿੰਦਗੀ
ਇਕ ਦਮ ਉਦੋਂ ਪਲਟਦੀ ਹੈ ਜਦੋਂ ਉਸਦਾ ਪਰਿਵਾਰ ਉਸਦੀ ਬਿਨਾਂ ਕਿਸੇ ਰਜਾਮੰਦੀ ਤੋਂ ਉਸਦੇ ਵਿਆਹ ਦੀ ਤਿਆਰੀ ਸ਼ੁਰੂ ਕਰ ਦਿੰਦਾ ਹੈ। ਉਸਦਾ
ਇਹ ਕਿਰਦਾਰ ਅਜੋਕੀ ਨੌਜਵਾਨ ਪੀੜੀ ਤੋਂ ਪ੍ਰੇਰਿਤ ਹੈ। ਇਹ ਫ਼ਿਲਮ ਮਨੋਰੰਜਨ ਦੇ ਨਾਲ ਨਾਲ ਅਜੋਕੀ ਨੌਜਵਾਨ ਪੀੜੀ ਦੀ ਜ਼ਿੰਦਗੀ ਨੂੰ ਵੀ ਪਰਦੇ
‘ਤੇ ਪੇਸ਼ ਕਰੇਗੀ। ਇਸ ਫ਼ਿਲਮ ਦੀ ਕਹਾਣੀ ਦੇ ਨਾਲ-ਨਾਲ ਇਸ ਦਾ ਸੰਗੀਤ ਵੀ ਅਹਿਮ ਹੈ। ਫ਼ਿਲਮ ਦਾ ਸੰਗੀਤ ਗੋਲ਼ਡ ਬੁਆਏ, ਏ ਆਰ ਦੀਪ,
ਜੱਸੀ ਕਟਿਆਲ ਅਤੇ ਯੇ ਪਰੂਫ ਨੇ ਤਿਆਰ ਕੀਤਾ ਹੈ। ਇਸ ਦੇ ਗੀਤ ਨਿਰਮਾਨ , ਮਨਿੰਦਰ ਕੈਲੇ ਅਤੇ ਜੱਗੀ ਜਾਗੋਵਾਲ ਨੇ ਲਿਖੇ ਹਨ, ਜਿੰਨਾ ਨੂੰ
ਨਾਮੀਂ ਗਾਇਕਾਂ ਨੇ ਆਵਾਜ਼ ਦਿੱਤੀ ਹੈ।
ਹਰਜਿੰਦਰ ਸਿੰਘ ਜਵੰਦਾ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ