Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਇਕ ਦਸੰਬਰ ਤੋਂ ਸ਼ੁਰੂ ਹੋਵੇਗੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ

November 30, 2022 05:41 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਲੋਕ ਲਹਿਰ ਬਣਾਉਣ ਲਈ ਕੱਲ੍ਹ 1 ਦਸੰਬਰ ਨੂੰ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇਕ ਫਾਰਮ ਭਰ ਕੇ ਗਵਰਨਰ ਪੰਜਾਬ ਨੂੰ ਦਿੱਤੇ ਜਾਣਗੇ ਤਾਂ ਜੋ ਲੋਕਾਂ ਦੀ ਮੰਗ ਸਰਕਾਰ ਤੱਕ ਪਹੁੰਚਾਈ ਜਾ ਸਕੇ। ਪਰ ਕਿਤੇ ਨਾ ਕਿਤੇ ਇਸ ਮੁਹਿੰਮ ਨੂੰ ਰਾਜਨੀਤੀ ਨਾਲ ਵੀ ਜੋਡ਼ਿਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਸੀਲਿਆ ਨਾਲ ਇਕੱਤਰ ਕੀਤਾ ਡਾਟਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਵਰਤਨ ਦੀਆਂ ਚਰਚਾਵਾਂ ਵੀ ਸ਼ੁਰੂ ਹੋ ਗਈਆਂ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐੱਸਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਹੀਲੇ ਯਤਨ ਕਰੇਗੀ। ਪ੍ਰਧਾਨ ਐਡਵੋਕੇਟ ਧਾਮੀ ਵੱਲੋਂ 1 ਦਸੰਬਰ ਨੂੰ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸਵੇਰੇ ਅਤੇ ਦੁਪਹਿਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਤੋਂ ਇਲਾਵਾ ਬਾਹਰਲੇ ਰਾਜਾਂ ਵਿੱਚ ਵੀ ਇਹ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕ ਲਹਿਰ ਬਣਾ ਕੇ ਸਰਕਾਰ ਤੱਕ ਆਪਣੀ ਆਵਾਜ ਰੱਖੀ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ 9 ਸਿੱਖ ਕੈਦੀਆਂ ਦੀ ਸੂਚੀ ਭੇਜੀ ਗਈ ਹੈ ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਈਆਂ ਨੂੰ ਵੀ ਲੰਮਾ ਸਮਾਂ ਬੀਤ ਚੁੱਕਾ ਹੈ। ਸਿੱਖਾ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾਟਾ ਵਰਤਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਭ ਝੂਠ ਹੈ। ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਡਾਟਾ ਇੱਕਠਾ ਕਰੇਗੀ ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਇਕੱਤਰ ਕੀਤੇ ਡਾਟੇ ਅਨੁਸਾਰ ਹਰੇਕ ਤੱਕ ਪ੍ਰੋਗਰਾਮ ਪੁੱਜਦਾ ਕੀਤਾ ਜਾਵੇਗਾ, ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਦਰਦ ਰੱਖਣ ਵਾਲੇ ਸਮੇਂ ਸਮੇਂ ਸਿਰ ਪ੍ਰੋਗਰਾਮਾਂ ਵਿੱਚ ਸ਼ਾਮਲ ਹੋ ਸਕਣ।

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "