Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ; 5.6 ਕਿਲੋ ਹੈਰੋਇਨ, ਹੈਕਸਾਕਾਪਟਰ ਡਰੋਨ ਬਰਾਮਦ

December 03, 2022 12:15 AM
ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ; 5.6 ਕਿਲੋ ਹੈਰੋਇਨ, ਹੈਕਸਾਕਾਪਟਰ ਡਰੋਨ ਬਰਾਮਦ
 
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
 
 ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਤੀਜਾ ਡਰੋਨ : ਡੀਜੀਪੀ ਗੌਰਵ ਯਾਦਵ
 
ਚੰਡੀਗੜ੍ਹ/ਤਰਨਤਾਰਨ, 2 ਦਸੰਬਰ:ਕੁਲਜੀਤ ਸਿੰਘ
 
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ  ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ  ਸਮੇਤ  ਹੈਕਸਾਕਾਪਟਰ ਡਰੋਨ , ਜੋ ਕਿ ਖੇਪ ਸੁੱਟਣ ਲਈ  ਵਰਤਿਆ ਗਿਆ ਸੀ, ਨੂੰ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਵਿਖੇ ਚਲਾਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਕੀਤੀ ਗਈ ਸੀ।
 
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪ੍ਰਾਪਤ ਹੋਈ ਖੁਫੀਆ ਜਾਣਕਾਰੀ  ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ 2 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਖੇਤਰ ’ਚ  ਸਰਗਰਮ ਤਲਾਸ਼ੀ ਮੁਹਿੰਮ ਚਲਾਈ ।
 
ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਇੱਕ ਨੀਲੇ ਅਤੇ ਕਾਲੇ ਰੰਗ ਦਾ ਹੈਕਸਾਕਾਪਟਰ ਡਰੋਨ (ਮਾਡਲ - ਈ 616ਐਸ) ਸਮੇਤ ਕਾਲੇ ਰੰਗ ਦੀ ਟੇਪ ਨਾਲ ਲਪੇਟੇ 5.60 ਕਿਲੋ ਹੈਰੋਇਨ ਦੇ 5 ਪੈਕਟ , ਜੋ ਕਿ  ਸਥਾਨਕ ਵਸਨੀਕ ਦੀ ਵਾਹੀਯੋਗ ਜ਼ਮੀਨ ਤੋਂ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਤੋਂ ਪਾਇਆ ਗਿਆ ਹੈ ਕਿ ਆਧੁਨਿਕ ਤਕਨੀਕ ਵਾਲਾ ਇਹ ਡਰੋਨ  ਕਾਫੀ ਭਾਰ ਚੁੱਕ ਸਕਦਾ ਹੈ।
 
ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਤੀਜਾ ਅਜਿਹਾ ਡਰੋਨ ਹੈ। ਇਸ ਤੋਂ ਪਹਿਲਾਂ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ ਇੱਕ ਹੈਕਸਾਕਾਪਟਰ ਡਰੋਨ ਅਤੇ ਇੱਕ ਟੇਪ ਨਾਲ ਲਪੇਟਿਆ ਪੈਕੇਜ, ਜਿਸ ਵਿੱਚ 6.68 ਕਿਲੋਗ੍ਰਾਮ  ਹੈਰੋÇੲਨ ਦੇ ਛੇ ਪੈਕੇਟ ਸਨ, ਬਰਾਮਦ ਕੀਤੇ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਵੀ ਬਰਾਮਦ ਕੀਤਾ ਗਿਆ।
 
ਤਰਨਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਪੁਲਿਸ  ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ  ਹਵਾਈ ਮਾਰਗ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਨਾ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ।
ਇਸੇ ਦੌਰਾਨ ਤਰਨਤਾਰਨ ਦੇ ਥਾਣਾ ਖੇਮਕਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 79 ਮਿਤੀ 02.12.2022 ਦਰਜ ਕਰ ਲਿਆ ਗਿਆ ਹੈ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ