Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਇਲਾਕਾ ਸੁਧਾਰ ਕਮੇਟੀ ਨੇ ਦਿੱਤਾ ਮੰਗ ਪੱਤਰ

December 05, 2022 04:38 PM

ਅੰਮਿ੍ਤਸਰ : ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਪੁਲਿਸ ਥਾਣਿਆਂ ਵਿਚ ਗਰੀਬ ਲੋਕਾਂ ਦੀਆਂ ਸ਼ਿਕਾਇਤਾਂ ਤੇ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿਚ ਇਲਾਕਾ ਸੁਧਾਰ ਅਮਨ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਕਾਮਰੇਡ ਤਰਸੇਮ ਸਿੰਘ ਭੋਲਾ ਦੀ ਅਗਵਾਈ ਵਿਚ ਪੁਲਿਸ ਕਮਿਸ਼ਨਰ ਦਫਤਰ ਬਾਹਰ ਥੋੜ੍ਹੇ ਸਮੇਂ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਥੇ ਮੌਕੇ 'ਤੇ ਪਹੁੰਚੇ ਏਸੀਪੀ ਹਲਕਾ ਉਤਰੀ ਵਰਿੰਦਰ ਸਿੰਘ ਖੋਸਾ ਰਾਹੀਂ ਪੁਲਿਸ ਕਮਿਸ਼ਨਰ ਅੰਮਿ੍ਤਸਰ ਨੂੰ ਮੰਗ ਪੱਤਰ ਭੇਜਿਆ ਗਿਆ। ਜਿਸ ਵਿਚ ਮੰਗ ਕੀਤੀ ਗਈ ਕਿ ਪਿਛਲੇ ਕੁਝ ਸਮੇਂ ਤੋਂ ਗਰੀਬ ਪਰਿਵਾਰਾਂ ਦੀਆਂ ਸ਼ਿਕਾਇਤਾਂ ਵੱਖ-ਵੱਖ ਥਾਣਿਆਂ ਵਿਚ ਪਈਆਂ ਹੋਈਆਂ ਹਨ, ਜਿਨ੍ਹਾਂ 'ਤੇ ਕੋਈ ਅਮਲ ਨਹੀਂ ਕੀਤਾ ਜਾ ਰਿਹਾ ਹੈ ਤੇ ਪੀੜਤ ਪਰਿਵਾਰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਭੋਲਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਲੋਕਾਂ ਨੂੰ ਇਨਸਾਫ ਦੇਣ ਦੀ ਗੱਲ ਕਹਿੰਦੀ ਹੈ, ਪਰ ਜ਼ਮੀਨੀ ਪੱਧਰ ਤੇ ਅਸਲੀਅਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਉਨਾਂ੍ਹ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਗਰੀਬ ਲੋਕ ਪੁਲਿਸ ਥਾਣਿਆਂ ਦੇ ਚੱਕਰ ਲਗਾ ਕੇ ਥੱਕ ਚੁਕੇ ਹਨ, ਪਰ ਪੁਲਿਸ ਵਲੋਂ ਕੋਈ ਇਨਸਾਫ ਨਹੀਂ ਦਿੱਤਾ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਜੇਕਰ 15 ਦਸੰਬਰ ਤੱਕ ਇੰਨਾ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 19 ਦਸੰਬਰ ਨੂੰ ਪੀੜਤ ਪਰਿਵਾਰਾਂ ਨੂੰ ਨਾਲ ਲੈ ਕੇ ਪੁਲਿਸ ਕਮਿਸ਼ਨਰ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਦਵਿੰਦਰ ਕਸ਼ਯਪ ਜਨਰਲ ਸਕੱਤਰ, ਰਜਿੰਦਰ ਸਿੰਘ, ਰੇਸ਼ਮ ਸਿੰਘ, ਸੁਖਵੰਤ ਕੌਰ, ਰਣਜੀਤ ਕੌਰ, ਸਵਿੰਦਰ ਸਿੰਘ, ਗਗਨਦੀਪ ਸਿੰਘ, ਰਾਜਵਿੰਦਰ ਸਿੰਘ, ਸੁਲੱਖਣ ਸਿੰਘ, ਸੰਨੀ ਆਦਿ ਹਾਜ਼ਰ ਸਨ।

Have something to say? Post your comment

More From Punjab

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ