Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਲੰਧਰ ਦੇ ਚੌਕ ਕਾਦੇਸ਼ਾਹ 'ਚ ਵੜਿਆ ਸਾਂਬਰ, ਮਚਾਈ ਹਫੜਾ-ਦਫੜੀ, ਕਈ ਲੋਕਾਂ ਨੂੰ ਕੀਤਾ ਜ਼ਖਮੀ

December 05, 2022 04:40 PM

ਜਲੰਧਰ : ਐਤਵਾਰ ਨੂੰ ਸ਼ਹਿਰ ਦੇ ਤੰਗ ਅਤੇ ਵਪਾਰਕ ਖੇਤਰ ਚੌਕ ਕਾਦੇ ਸ਼ਾਹ ਚੌਕ ਵਿਚ ਸਾਂਬਰ ਦਾਖਲ ਹੋ ਗਿਆ। ਕੁਛ ਹੀ ਦੇਰ ਵਿਚ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਕੁਝ ਆਪਣੇ ਆਪ ਨੂੰ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ, ਜਦੋਂ ਕਿ ਕੁਝ ਸਾਂਬਰ ਤੋਂ ਭੱਜਣ ਲੱਗੇ। ਇਸ ਦੌਰਾਨ ਸਾਂਬਰ ਨੇ ਆਪਣੇ ਆਪ ਨੂੰ ਬਚਾਉਣ ਲਈ ਲੋਕਾਂ ’ਤੇ ਕਈ ਵਾਰ ਹਮਲਾ ਵੀ ਕੀਤਾ। ਜਿਸ ਕਾਰਣ ਸਾਂਬਰ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ। ਸੂਚਨਾ ਮਿਲਦਿਆਂ ਹੀ ਕੌੰਸਲਰ ਸ਼ੈਰੀ ਚੱਢਾ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪੁੱਜੇ ਅਤੇ ਲੋਕਾਂ ਦੀ ਮਦਦ ਨਾਲ ਸਾਂਬਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਰੱਸੀਆਂ ਦੇ ਜਾਲ ਨਾਲ ਕਈ ਕੋਸ਼ਿਸ਼ਾਂ ਕਰਨ ਤੋਂ ਬਾਅਦ ਵੀ ਉਹ ਸਾਂਬਰ ਨੂੰ ਫੜ ਸਕੇ। ਆਖ਼ਰਕਾਰ ਜੰਗਲਾਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਪੁਹੰਚ ਕੇ ਲੋਕਾਂ ਦੀ ਮਦਦ ਨਾਲ ਸਾਂਬਰ ਨੂੰ ਕਾਬੂ ਕਰ ਲਿਆ। ਵਿਭਾਗ ਸਾਂਬਰ ਨੂੰ ਥ੍ਰੀ-ਵ੍ਹੀਲਰ ਵਿਚ ਪਾ ਕੇ ਆਪਣੇ ਨਾਲ ਲੈ ਗਿਆ। ਵਿਭਾਗ ਵੱਲੋਂ ਸਾਂਬਰ ਨੂੰ ਪਸ਼ੂ ਹਸਪਤਾਲ ਵਿਚ ਇਲਾਜ ਕਰਵਾਉਣ ਤੋਂ ਬਾਅਦ ਜੰਗਲਾਂ ਵਿਚ ਛੱਡ ਦਿਤਾ ਜਾਵੇਗਾ। ਸਵੇਰੇ 10.30 ਵਜੇ ਦੇ ਕਰੀਬ ਇਕ ਸਾਂਬਰ ਰੈਨਕ ਬਜ਼ਾਰ ਤੋਂ ਸੈਦਾਂ ਗੇਟ ਰਾਹੀਂ ਤੰਗ ਵਪਾਰਰ ਖੇਤਰ ਕਾਦੇ ਸ਼ਾਹ ਵਿਚ ਦਾਖ਼ਲ ਹੋ ਗਿਆ। ਜਿਸ ਤੋਂ ਵਚਣ ਲਈ ਉਹ ਇਧਰ-ਉਧਰ ਭੱਜਣ ਲੱਗੇ। ਇਸ ਲਈ ਕਈਆਂ ਨੇ ਸਾਂਬਰ ਨੂੰ ਫੜਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਈਆਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਪੁੱਜੇ ਕੌਂਸਲਰ ਸ਼ੈਰੀ ਚੱਢਾ ਨੇ ਵੀ ਸਾਂਬਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਇਹ ਕਿਸੇ ਦੇ ਹੱਥ ਨਹੀਂ ਆਇਆ। ਆਖ਼ਰਕਾਰ ਜੰਗਲਾਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਸਾਂਬਰ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਸਾਂਭਰ ਜ਼਼ਖਮੀ ਹੋ ਗਿਆ ਅਤੇ ਕਈ ਲੋਕ ਜ਼ਖ਼ਮੀ ਵੀ ਹੋ ਗਏ ਸਨ। ਜੰਗਲਾਤ ਵਿਭਾਗ ਦੀ ਟੀਮ ਅਨੁਸਾਰ ਸਾਂਬਰ ਨੂੰ ਪਸ਼ੂ ਹਸਪਤਾਲ ਵਿਚ ਇਲਾਜ ਕਰਵਾਉਣ ਤੋਂ ਬਾਅਦ ਜੰਗਲ ਵਿਚ ਛੱਡ ਦਿੱਤਾ ਜਾਵੇਗਾ।

ਤੰਗ ਗਲੀਆਂ ਵਿਚ ਦਾਖਲ ਹੋਇਆ, ਇਕ ਘੰਟੇ ਦਾ ਰੈਸਕਿਊ

ਸਾਂਭਰ ਰੈਨਕ ਬਾਜ਼ਾਰ ਅਤੇ ਸੈਂਦਾ ਗੇਟ ਤੋਂ ਹੁੰਦੇ ਹਏ ਚੌਕ ਕਾਦੇ ਸ਼ਾਹ ਪਹੁੰਚੇ ਤਾਂ ਬਜ਼ਾਰ ਖੁੱਲ੍ਹਣ ਹੀ ਵਾਲਾ ਸੀ। ਅਜਿਹੇ ’ਚ ਸਾਂਬਰ ਆਲੇ-ਦੁਆਲੇ ਦੀਆਂ ਗਲੀਆਂ ’ਚ ਵੜ ਗਿਆ। ਜਿਸ ਕਾਰਣ ਇਲਾਕਾ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪਹਿਲਾਂ, ਲੋਕਾਂ, ਫਿਰ ਕੌੰਸਲਰ ਅਤੇ ਅੰਤ ਵਿਚ ਜੰਗਲਾਤ ਵਿਭਾਗ ਦੀ ਟੀਮ ਨੇ ਕਰੀਬ ਇਕ ਘੰਟੇ ਮੁਸ਼ੱਕਤ ਨਾਲ ਸਾਂਬਰ ਨੂੰ ਕਾਬੂ ਕੀਤਾ। ਇਸ ਤੋਂ ਬਾਅਦ ਲੋਕਾਂ ਨੇ ਸ਼ਾਹ ਲਿਆ।

ਸੰਡੇ ਬਾਜ਼ਾਰ ਸਜਾਉਣ ਤੋਂ ਪਹਿਲਾਂ ਵੱਡੀ ਘਟਣਾ ਘੱਟਣ ਤੋਂ ਟਲੀ

ਐਤਵਾਰ ਨੂੁੰ ਭਗਵਾਨ ਵਾਲਮੀਕੀ ਚੌਕ, ਰੈਨਕ ਬਾਜ਼ਾਰ, ਸੈਂਦਾਂ ਗੇਟ ਤੋਂ ਲੈਕੇ ਲਵਕੁਸ਼ ਚੌਕ ਤੱਕ ਸੰਡੇ ਬਾਜ਼ਾਰ ਸਜਾਇਆ ਗਿਆ। ਜਿੱਥੇ ਦਿਨ ਭਰ ਜ਼ਿਲ੍ਹੇ ਭਰ ਤੋਂ ਲੋਕ ਇੱਥੇ ਖਰੀਦਦਾਰੀ ਕਰਨ ਆਉਂਦੇ ਹਨ। ਸੜਕ ਦੇ ਦੋਵੇਂ ਪਾਸੇ ਫੜਿਆਂ ਲਗਾਏ ਜਾਣ ਤੋਂ ਬਾਜ਼ਾਰ ਦਿਨ ਭਰ ਟ੍ਰਰੈਫਿਕ ਜਾਮ ਰਹਿੰਦਾ ਹੈ। ਘਟਨਾ ਮੌਕੇ ਸੰਡੇ ਬਾਜ਼ਾਰ ਸਜਾਇਆ ਨਹੀਂ ਗਿਆ ਸੀ। ਜੇਕਰ ਸੰਡੇ ਬਾਜ਼ਾਰ ਸਜਾਇਆ ਹੁੰਦਾ ਤਾਂ ਵੱਡੀ ਘਟਨਾ ਵਾਪਰਨੀ ਤੈਅ ਸੀ।

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "