Thursday, March 28, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲਖਵੀਰ ਲੰਡਾ ਹਰੀਕੇ ਗੈਂਗ ਦੇ ਤਿੰਨ ਮੈਂਬਰ ਅਸਲੇ ਸਮੇਤ ਕਾਬੂ, ਵੱਡੀ ਵਾਰਦਾਤ ਦੀ ਕਰ ਰਹੇ ਸੀ ਤਿਆਰੀ

December 06, 2022 04:25 PM

Jalandhar News: ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ ਲਖਵੀਰ ਲੰਡਾ ਹਰੀਕੇ ਗੈਂਗ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 7 ਪਿਸਟਲ ਸਮੇਤ ਮੈਗਜ਼ੀਨ, 30 ਜਿੰਦਾ ਰੌਂਦ, ਇੱਕ ਰਿਵਾਲਵਰ 32 ਬੋਰ ਸਮੇਤ 5 ਜਿੰਦਾ ਰੌਂਦ, ਇੱਕ ਪਿਸਟਲ 315 ਬੋਰ ਸਮੇਤ ਦੋ ਜਿੰਦਾ ਰੌਂਦ ਤੇ ਕਾਰ ਆਈ-20 ਬਰਾਮਦ ਕੀਤੀ ਹੈ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਪੰਜ ਦਸੰਬਰ ਨੂੰ ਇੰਸਪੈਕਟਰ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਦੀ ਅਗਵਾਈ ਹੇਠ ਏਐਸਆਈ ਸੁਖਵਿੰਦਪਾਲ ਚੌਂਕੀ ਇੰਚਾਰਜ ਅੱਪਰਾ ਥਾਣਾ ਫਿਲੌਰ ਦੀ ਪੁਲਿਸ ਪਾਰਟੀ ਜੱਜਾ ਚੌਂਕ ਅੱਪਰਾ ਨੇ ਪੁਖਤਾ ਜਾਣਕਾਰੀ ਦੇ ਆਧਾਰ ਤੇ ਲਖਵੀਰ ਲੰਡਾ ਗੈਂਗ ਦੇ 3 ਮੈਂਬਰਾਂ ਲਵਪ੍ਰੀਤ ਸਿੰਘ ਉਰਫ ਲਾਡੀ ਪੁੱਤਰ ਸ਼ੇਰ ਸਿੰਘ ਵਾਸੀ ਭੱਜਲਾ ਥਾਣਾ ਗੜ੍ਹਸ਼ੰਕਰ, ਗਗਨਦੀਪ ਸਿੰਘ ਉਰਫ ਗਗਨ ਪੁੱਤਰ ਲੇਬਰ ਸਿੰਘ ਵਾਸੀ ਮੁੱਹਲਾ ਰਣਜੀਤਪੁਰਾ ਪਿੰਡ ਤਲਵਣ ਥਾਣਾ ਬਿਲਗਾ, ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਜੱਗਾ ਸਿੰਘ ਵਾਸੀ ਢੰਡਵਾੜ ਥਾਣਾ ਗੁਰਾਇਆ ਨੂੰ ਗੱਡੀ ਆਈ-20 ਵਿੱਚੋਂ ਗ੍ਰਿਫਤਾਰ ਕੀਤੀ ਹੈ।

ਉਨ੍ਹਾਂ ਕੋਲੋਂ 7 ਪਿਸਟਲ ਸਮੇਤ ਮੈਗਜ਼ੀਨ ਤੇ 30 ਰੌਂਦ ਜਿੰਦਾ, 1 ਰਿਵਾਲਵਰ 32 ਬੋਰ ਸਮੇਤ 05 ਰੌਂਦ ਜਿੰਦਾ, ਇੱਕ ਪਿਸਤੌਰ 315 ਬੋਰ ਸਮੇਤ 02 ਰੌਂਦ ਜਿੰਦਾ ਬਰਾਮਦ ਕਰਕੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 354 ਮਿਤੀ 04.12.2022 ਜੁਰ 392/395/379ਬੀ/387/506/115/120ਬੀ ਭ:ਦ; 25/27/54/59 ਅਸਲਾ ਐਕਟ ਥਾਣਾ ਫਿਲੌਰ ਦਰਜ ਕੀਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆ ਨੇ ਰਵੀ ਬਲਾਚੋਰੀਆ ਪੁੱਤਰ ਗੁਰਮੇਲ ਸਿੰਘ ਵਾਸੀ ਬੋਲੜਾ ਜਿਲ੍ਹਾ ਹੁਸ਼ਿਆਰਪੁਰ ਜੋ ਇਸ ਸਮੇਂ ਅਮ੍ਰਿਤਸਰ ਜੇਲ ਬੰਦ ਹੈ, ਦੇ ਕਹਿਣ ਤੇ ਵਿਰੋਧੀ ਗੈਂਗ ਦੇ ਮੈਂਬਰਾਂ ਦਾ ਕਤਲ ਕਰਨਾ ਸੀ, ਇਨ੍ਹਾਂ ਨੂੰ ਹਥਿਆਰ ਸਪਲਾਈ ਕਰਨ ਲਈ ਰਵੀ ਬਲਾਚੌਰੀਆ ਦੀ ਗੱਲਬਾਤ ਪਟਿਆਲਾ ਜੇਲ੍ਹ ਵਿੱਚ ਬੰਦ ਗੈਂਗਸਟਰ ਰਾਜਵੀਰ ਕੌਂਸਲ ਨਾਲ ਹੁੰਦੀ ਸੀ। ਇਹ ਸਾਰਾ ਕੁਝ ਲਖਵੀਰ ਲੰਡਾ ਗੈਂਗਸਟਰ ਵਾਸੀ ਹਰੀਕੇ ਦੇ ਕਹਿਣ ਤੇ ਚੱਲਦਾ ਸੀ ਜੋ ਇਹ ਸਾਰੇ ਹਥਿਆਰ ਮੇਰਠ ਯੂਪੀ ਤੋਂ ਲਿਆਂਦੇ ਗਏ ਹਨ ਤੇ ਇਨ੍ਹਾਂ ਹਥਿਆਰਾਂ ਦੀ ਵਰਤੋਂ ਵਿਰੋਧੀ ਧਿਰ ਦੇ ਗੈਂਗ ਦੇ ਮੈਂਬਰਾਂ ਦਾ ਕਤਲ ਕਰਨ, ਫਿਰੌਤੀ ਮੰਗਣ ਤੇ ਹੋਰ ਵੱਡੀਆਂ ਵਾਰਦਾਤਾਂ ਕਰਨ ਲਈ ਕੀਤੀ ਜਾਣੀ ਸੀ।

ਗ੍ਰਿਫਤਾਰ ਦੋਸ਼ੀਆ ਵਿੱਚੋਂ ਲਵਪ੍ਰੀਤ ਸਿੰਘ ਉਰਫ ਲਾਡੀ ਦੇ ਖਿਲਾਫ ਪਹਿਲਾਂ ਵੀ ਕਤਲ ਦਾ 11 ਮੁਕੱਦਮਾ ਇਰਾਦਾ ਕਤਲ ਦੇ 12 ਮੁਕੱਦਮਿਆਂ ਸਮੇਤ ਕੁੱਲ 5 ਮੁਕਦਮੇ ਦਰਜ ਹਨ ਅਤੇ ਇਹ ਕਤਲ ਦੇ ਮੁਕੱਦਮੇ ਦਰਜ ਹਨ, ਗਗਨਦੀਪ ਸਿੰਘ ਉਕਤ ਦੇ ਖਿਲਾਫ ਇਰਾਦਾ ਕਤਲ ਦਾ ਇੱਕ, ਲੁੱਟ ਖੋਹਾਂ ਕਰਨ ਦੇ 18 ਮੁਕੱਦਮਿਆਂ ਸਮੇਤ ਕੁੱਲ 15 ਮੁਕੱਦਮੇ ਦਰਜ ਰਜਿਸਟਰ ਹਨ ਜੋ ਗਗਨਦੀਪ ਸਿੰਘ ਦੇ ਭਰਾ ਅਮਨਦੀਪ ਸਿੰਘ ਦੀ ਬੂਟਾ ਪਿੰਡ ਜਿਲ੍ਹਾ ਕਪੂਰਥਲਾ ਵਿਖੇ ਵਿਰੋਧੀ ਧਿਰ ਦੇ ਗੈਂਗ ਮੈਂਬਰਾਂ ਨਾਲ ਲੜਾਈ ਹੋਈ ਸੀ ਜਿਸ ਵਿੱਚ ਉਸ ਦੇ ਗੋਲੀ ਲੱਗ ਗਈ ਸੀ ਜੋ ਇਸ ਦਾ ਬਦਲਾ ਲੈਣ ਲਈ ਲਈ ਇਹਨਾਂ ਵਲੋਂ ਹਥਿਆਰਾ ਦੀ ਵਰਤੋਂ ਕੀਤੀ ਜਾਣੀ ਸੀ ਜੋ ਇਸ ਗੈਂਗ ਦੇ ਮੈਂਬਰਾਂ ਦੇ ਗ੍ਰਿਫਤਾਰ ਹੋਣ ਨਾਲ ਗੈਂਗਵਾਰ ਹੋ ਸਕਦੀ ਸੀ ਜਿਸ ਨਾਲ ਹੋਰ ਕਈ ਵੱਡੀਆਂ ਵਾਰਦਾਤਾਂ ਹੋਣ ਤੋਂ ਅਗਾਊਂ ਬਚਾਅ ਕਰ ਲਿਆ ਗਿਆ ਹੈ।

Have something to say? Post your comment