Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

December 06, 2022 11:27 PM
ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ
- ਧੁੱਸੀ ਉਤੇ ਲੱਗ ਰਹੀ ਇੱਟਾਂ ਦੀ ਵਿਸੇਸ਼ ਤੌਰ ਉਤੇ ਕੀਤੀ ਜਾਂਚ
- ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਹੋਰ ਬਿਹਤਰ ਕਰਨ ਉਤੇ ਜੋਰ
ਅੰਮਿ੍ਤਸਰ, 6 ਦਸੰਬਰ ਕੁਲਜੀਤ ਸਿੰਘ
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਸਰਹੱਦੀ ਇਲਾਕੇ ਦੇ ਬਲਾਕ ਚੌਗਾਵਾਂ ਦੇ ਪਿੰਡਾਂ ਮਾਦੋਕੇ, ਲੋਪੋਕੇ, ਭਿੰਡੀ ਨੈਣ ਅਤੇ ਬੋਪਾਰਾਏ ਕਲਾਂ ਵਿੱਚ ਪੰਚਾਇਤ ਅਤੇ ਹੋਰ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਕੂਲਾਂ, ਖੇਡ ਮੈਦਾਨਾਂ, ਪਾਰਕਾਂ ਦੀ ਉਸਾਰੀ, ਗਲੀਆਂ ਵਿੱਚ ਲੱਗ ਰਹੀ ਇੰਟਰਲਾਕਿੰਗ, ਛੱਪੜਾਂ ਦੀ ਸਫਾਈ ਅਤੇ ਮਨਰੇਗਾ ਅਧੀਨ ਬਣ ਰਹੇ ਕੈਟਲ ਸ਼ੈਡ ਦੀ ਉਸਾਰੀ ਦਾ ਜਾਇਜ਼ਾ ਲਿਆ। 
ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਪੰਚਾਇਤਾਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਆ ਰਹੇ ਪੈਸੇ ਨੂੰ ਲੋਕਾਂ ਦੀ ਸਹੂਲਤ ਅਨੁਸਾਰ ਖਰਚਿਆ ਜਾਵੇ ਅਤੇ ਕੰਮਾਂ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਪੈਸਾ ਲੋਕਾਂ ਦਾ ਹੈ ਅਤੇ ਲੋਕਾਂ ਉਤੇ ਹੀ ਖਰਚ ਕੀਤਾ ਜਾਵੇ। 
  ਇਸ ਦੌਰਾਨ ਉਨ੍ਹਾਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਪੜਾਈ ਤੇ ਸਹੂਲਤਾਂ ਆਦਿ ਦੇ ਵੇਰਵੇ ਲਏ। ਡਿਪਟੀ ਕਮਿਸ਼ਨਰ ਨੇ ਸਕੂਲ ਮੁੱਖੀਆਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਸਾਰੇ ਕੰਮਾਂ ਨਾਲੋਂ ਵੱਧ ਤਰਜੀਹ ਇੰਨਾ ਅਦਾਰਿਆਂ ਦੇ ਸੁਧਾਰ ਵਿਚ ਦਿਉ ਤਾਂ ਜੋ ਤੁਹਾਡਾ ਆਉਣ ਵਾਲਾ ਭਵਿੱਖ ਸੰਵਰ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਸਿਹਤ ਅਤੇ ਸਿੱਖਿਆ ਪ੍ਤੀ ਬਹੁਤ ਗੰਭੀਰ ਹੈ ਅਤੇ ਇਨ੍ਹਾਂ ਕੰਮਾਂ ਲਈ ਵਿਭਾਗ ਹਰ ਸੰਭਵ ਯਤਨ ਵੀ ਕਰ ਰਹੇ ਹਨ, ਲੋੜ ਸਿਰਫ ਤੁਹਾਡੇ ਸਾਥ ਦੀ ਹੈ। 
 ਡਿਪਟੀ ਕਮਿਸ਼ਨਰ ਨੇ ਧੁੱਸੀ ਤੇ ਲੱਗ ਰਹੀ ਇੱਟ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਕੰਮ ਦੀ ਗੁਣਵੱਤਾ ਉਤੇ ਜੋਰ ਦਿੱਤਾ। ਉਨ੍ਹਾਂ ਕਿਹਾ ਇਹ ਕੰਮ ਆਜਾਦੀ ਤੋਂ ਬਾਅਦ ਪਹਿਲੀ ਵਾਰ ਹੋ ਰਿਹਾ ਹੈ ਅਤੇ ਇੰਨੇ ਲੰਮੇ ਸਮੇਂ ਬਾਅਦ ਵੀ ਜੇਕਰ ਲੋਕਾਂ ਨੂੰ ਇਸ ਪੱਕੇ ਰਸਤੇ ਦਾ ਸੁੱਖ ਲੰਮਾ ਸਮਾਂ ਨਾ ਮਿਲਿਆ ਤਾਂ ਸਰਕਾਰ ਦੇ ਪੈਸੇ ਖਰਚੇ ਦਾ ਕੋਈ ਫਾਇਦਾ ਨਹੀਂ ਹੋਣਾ। ਇਸ ਲਈ ਕੰਮ ਦੀ ਗੁਣਵੱਤਾ ਦਾ ਖਾਸ ਖਿਆਲ ਰੱਖੋ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ ਡੀ ਪੀ ਓ ਅਮਨਦੀਪ ਸ਼ਰਮਾ, ਤਹਿਸੀਲਦਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "