Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

1700 ਸ਼ਰਧਾਲੂ ਲੈ ਕੇ ਬਨਾਰਸ ਰਵਾਨਾ ਹੋਈ ਵਿਸ਼ੇਸ਼ ਰੇਲ ਗੱਡੀ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

February 02, 2023 05:36 PM

ਜਲੰਧਰ : ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਵਿਸ਼ੇਸ਼ ਰੇਲ ਗੱਡੀ ਨੂੰ 2 ਫਰਵਰੀ ਨੂੰ ਬਾਅਦ ਦੁਪਹਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੇਲ ਗੱਡੀ ਰਾਹੀਂ ਡੇਰਾ ਸੱਚਖੰਡ ਬਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਦੀ ਅਗਵਾਈ ’ਚ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਹ ਵਿਸ਼ੇਸ਼ ਗੱਡੀ 3 ਫਰਵਰੀ ਨੂੰ ਬਨਾਰਸ ਪੁੱਜੇਗੀ ਤੇ ਉਥੋਂ 6 ਫਰਵਰੀ ਨੂੰ ਚੱਲ ਕੇ 7 ਫਰਵਰੀ ਨੂੰ ਵਾਪਸ ਜਲੰਧਰ ਪੁੱਜੇਗੀ।

ਸਟੇਸ਼ਨ ਸੁਪਰਡੈਂਟ ਐੱਸਐੱਸ ਦੱਤ ਨੇ ਦੱਸਿਆ ਕਿ ਵਿਸ਼ੇਸ਼ ਗੱਡੀ ਦੇ 24 ਡੱਬੇ ਹੋਣਗੇ ਜਦੋਂਕਿ 2 ਐੱਸਐੱਲਆਰ ਬੋਗੀਆਂ ਹੋਣਗੀਆਂ। ਰੇਲ ਗੱਡੀ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਨੇ ਦਿੱਲੀ ਤੋਂ ਬੁੱਕ ਕੀਤੀ ਹੈ। ਇਸ ਦੌਰਾਨ ਰੇਲਵੇ ਸਟੇਸ਼ਨ ’ਤੇ 2 ਫਰਵਰੀ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਕਰਵਾਏ ਜਾਣ ਵਾਲੇ ਪ੍ਰੋਗਰਾਮ ਲਈ ਸਟੇਜ ਦੀਆਂ ਤਿਆਰੀਆਂ ਦਾ ਕੰਮ ਵੀ ਜਾਰੀ ਹੈ।

ਡੀਸੀ ਤੇ ਸੀਪੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਇਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਰੇਲ ਗੱਡੀ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ। ਉਨ੍ਹਾਂ ਸਟੇਸ਼ਨ ਦਾ ਦੌਰਾ ਕੀਤਾ ਤੇ ਸਮਾਗਮ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਡੇਰਾ ਬੱਲਾਂ ਦੀ ਮੈਨੇਜਮੈਂਟ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਟੇਸ਼ਨ ਸੁਪਰਡੈਂਟ ਐੱਸਐੱਸ ਦੱਤ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਹਰੇਕ ਇੰਤਜ਼ਾਮ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਕਰਮਚਾਰੀ ਵੱਲੋਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਦੋਵਾਂ ਅਧਿਕਾਰੀਆਂ ਨੇ ਸਮੁੱਚੇ ਸਮਾਗਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਦਿੱਤੇ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ