Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕੇਂਦਰ ਸਰਕਾਰ ਵੱਲੋਂ ਬਜਟ 'ਚ ਕਿਸਾਨਾਂ, ਮਜ਼ਦੂਰਾਂ ਦੀ ਅਣਦੇਖੀ ਨੂੰ ਲੈਕੇ ਕਿਸਾਨਾਂ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

February 02, 2023 05:38 PM

ਬਟਾਲਾ- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਮ ਬਜਟ ਵਿਚੋਂ ਕਿਸਾਨਾਂ ਮਜ਼ਦੂਰਾਂ ਨੂੰ ਪੂਰੇ ਤਰੀਕੇ ਨਾਲ ਅੱਖੋਂ-ਪਰੋਖੇ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਕਿਸਾਨਾਂ ਅਤੇ ਮਜ਼ਦੂਰਾਂ 'ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਵੱਲੋਂ ਬਜਟ ਕਿਸਾਨਾਂ ਮਜ਼ਦੂਰਾਂ ਨਾਲ ਕੀਤੇ ਵਿਤਕਰੇ ਨੂੰ ਲੈ ਕੇ ਬਟਾਲਾ ਦੇ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਮਸਾਣੀਆਂ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਨੇ ਬਟਾਲਾ ਵਿਖੇ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੀ ਹਾਜ਼ਰੀ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਉਸ ਨੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਕੋਈ ਵੀ ਐਲਾਨ ਨਹੀਂ ਕੀਤਾ ਜਿਸ ਤੋਂ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਬੀਤੇ ਸਮੇਂ ਦਿੱਲੀ ਵਿਚ ਮਿਲੀ ਸ਼ਿਕਸਤ ਨੂੰ ਲੈ ਕੇ ਕਿਸਾਨਾਂ ਨਾਲ ਵੈਰ ਕੱਢ ਰਹੀ ਹੈ। ਉਨ੍ਹਾਂ ਕਿਹਾ ਕਿ ਰੋਸ ਦੇ ਚਲਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਸੈਂਕੜੇ ਥਾਵਾਂ 'ਤੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਖੇਤੀ ਸੈਕਟਰ ਪਹਿਲਾਂ ਹੀ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਰ ਕੇ ਬੁਰੇ ਹਾਲਾਤਾਂ ਦਾ ਸ਼ਿਕਾਰ ਹੈ ਅਤੇ ਖਾਸ ਕਰ ਕੇ ਪੰਜਾਬ ਵਿਚ ਝੋਨੇ ਦੀ ਫਸਲ ਅਤੇ 23 ਫਸਲਾਂ ਤੇ ਐੱਮਐੱਸਪੀ ਲਈ ਬਜਟ ਨਾ ਰੱਖਣਾ ਸਰਕਾਰ ਦੇ ਖੇਤੀ ਸੈਕਟਰ ਲਈ ਉਦਾਸੀਨ ਰਵਈਏ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਘਟ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਬਜਟ ਵਧਾਉਣ ਦੀ ਜਗ੍ਹਾ ਘਟ ਕਰ ਦਿੱਤਾ ਗਿਆ ਹੈ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਭਾਅ ਨਾ ਦੇਨਾ ਸਰਕਾਰ ਦੀ ਬਦਨੀਤੀ ਹੈ। ਇਸਤੋਂ ਮਨਰੇਗਾ ਵਰਗੀ ਸਕੀਮ ਵਿਚ ਮਜ਼ਦੂਰਾਂ ਨੂੰ ਕੰਮ ਦੇਣ ਲਈ ਜ਼ਰੂਰੀ ਬਜਟ 7.5 ਲੱਖ ਕਰੋੜ ਦਾ ਹੋਣਾ ਚਾਹੀਦਾ ਹੈ ਪਰ ਪਿਛਲੇ ਸਾਲ ਦੇ 73 ਹਾਜ਼ਰ ਕਰੋੜ ਤੋਂ ਵੀ ਘਟਾ ਕੇ ਇਸਨੂੰ 60 ਹਜ਼ਾਰ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨਕਮ ਟੈਕਸ ਤੇ ਨਵੇਂ ਟੈਕਸ ਸਿਸਟਮ ਹੇਠ ਅੰਕੜਿਆਂ ਦੀ ਖੇਡ ਨਾਲ ਜਨਤਾ ਨੂੰ ਠੱਗਣ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਨਵੇਂ ਦੇ ਮੁਕਾਬਲੇ ਪੁਰਾਣੇ ਟੈਕਸ ਸਿਸਟਮ ਵਿਚ ਜਨਤਾ ਦਾ ਜ਼ਿਆਦਾ ਪੈਸੇ ਬਚ ਰਿਹਾ ਸੀ। ਇਸ ਮੌਕੇ ਹਰਭਜਨ ਸਿੰਘ ਵੈਰੋਨੰਗਲ, ਹਰਦੀਪ ਸਿੰਘ ਮਹਿਤਾ, ਮਨਜੀਤ ਸਿੰਘ ਨਾਗਰਾ, ਸਰਬਜੀਤ ਸਿੰਘ ਵਰਿਆਂ, ਕੰਵਲਜੀਤ ਸਿੰਘ ਪੰਜਗਰਾਈਆਂ, ਰਛਪਾਲ ਸਿੰਘ ਨਾਗਰਾ, ਕਿਰਪਾਲ ਸਿੰਘ ਨਾਗਰਾ, ਬਲਵੰਤ ਸਿੰਘ, ਹਜਾਰਾ ਲਾਲ ਅਤੇ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ